← ਪਿਛੇ ਪਰਤੋ
ਚੰਡੀਗੜ੍ਹ, 17 ਅਗਸਤ 2018 - ਚੰਡੀਗੜ੍ਹ ਦੇ ਸਾਬਕਾ ਮੇਅਰ ਅਰੁਨ ਸੂਦ ਨੇ ਭਾਜਪਾ ਲੀਡਰਾਂ ਨਾਲ ਮਰਹੂਮ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਸ਼ਰਧਾਂਜਲੀ ਦਿੱਤੀ। ਉਹ ਸ਼ੁੱਕਰਵਾਰ ਨੂੰ ਭਾਜਪਾ ਲੀਡਰਾਂ ਨਾਲ ਵਾਜਪਾਈ ਦੇ ਅੰਤਿਮ ਸਸਕਾਰ 'ਚ ਸ਼ਾਮਿਲ ਹੋਣ ਲਈ ਚੰਡੀਗੜ੍ਹ ਤੋਂ ਦਿੱਲੀ ਲਈ ਰਵਾਨਾ ਹੋਏ। ਅੱਜ ਸ਼ਾਮ 4 ਵਜੇ ਅਟਲ ਬਿਹਾਰੀ ਵਾਜਪਾਈ ਦਾ ਦਿੱਲੀ ਕ੍ਰੀਮੇਸ਼ਨ ਗ੍ਰਾਉਂਡ (ਵੀਰ ਭੂਮੀ) ਵਿਖੇ ਅੰਤਿਮ ਸਸਕਾਰ ਕੀਤਾ ਜਾਏਗਾ।
Total Responses : 189