ਵਿਧਾਇਕ ਕਾਕਾ ਰਣਦੀਪ ਸਿੰਘ, ਜਗਵਿੰਦਰ ਸਿੰਘ ਰਹਿਲ, ਜਸਮੀਤ ਸਿੰਘ ਰਾਜਾ, ਜੋਗਿੰਦਰ ਸਿੰਘ ਨਰੈਣਗੜ੍ਹ, ਬਲਵਿੰਦਰ ਸਿੰਘ ਗੁਰਧਨਪੁਰ ਅਤੇ ਹੋਰ ਕਾਂਗਰਸ ਵਿਚ ਸਾਮਲ ਹੋਣ ਵਾਲਿਆਂ ਨੂੰ ਸਿਰਪਾਓ ਦਿੰਦੇ ਹੋਏ।
ਅਮਲੋਹ,17 ਸਤੰਬਰ (ਦੀਦਾਰ ਗੁਰਨਾ ) ਅਮਲੋਹ ਹਲਕੇ ਦੇ ਵਿਧਾਇਕ ਕਾਕਾ ਰਣਦੀਪ ਸਿੰਘ ਨੇ ਅੱਜ ਕਾਂਗਰਸ ਪਾਰਟੀ ਦੇ ਜਿਲਾ ਮੀਤ ਪ੍ਰਧਾਨ ਅਤੇ ਆੜਤੀ ਐਸੋਸੀਏਸਨ ਅਮਲੋਹ ਦੇ ਪ੍ਰਧਾਨ ਜਗਵਿੰਦਰ ਸਿੰਘ ਰਹਿਲ ਦੀ ਅੱਗਵਾਈ ਹੇਠ ਪਿੰਡ ਮਰਾਰੜੂ, ਘੁਲੂਮਾਜਰਾ ਅਤੇ ਹੈਬਤਪੁਰ ਵਿਚ ਪ੍ਰਭਾਵਸ਼ਾਲੀ ਸਮਾਗਮਾਂ ਨੂੰ ਸੰਬੋਧਨ ਕਰਦਿਆ ਲੋਕਾਂ ਨੂੰ ਪਿੰਡਾਂ ਦੇ ਵਿਕਾਸ ਲਈ ਕਾਂਗਰਸ ਉਮੀਦਵਾਰਾਂ ਨੂੰ ਭਾਰੀ ਬਹੁੱਮਤ ਨਾਲ ਕਾਮਯਾਬ ਕਰਨ ਦੀ ਅਪੀਲ ਕੀਤੀ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿਤਾ ਕਿ ਅਗਲੇ ਸਾਢੇ 3 ਸਾਲ ਦੇ ਸਰਕਾਰ ਦੇ ਕਾਰਜਕਾਲ ਦੌਰਾਨ ਪਿੰਡਾਂ ਦੀ ਨੁਹਾਰ ਬਦਲੀ ਜਾਵੇਗੀ ਅਤੇ ਕੋਈ ਵੀ ਮੁਸਕਲ ਨਹੀਂ ਆਉਂਣ ਦਿਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਕਹਿਣੀ ਅਤੇ ਕਰਨੀ ਦੀ ਪਰਪੱਕ ਹੈ ਅਤੇ ਚੋਣਾਂ ਤੋਂ ਪਹਿਲਾ ਲੋਕਾਂ ਨਾਲ ਜੋਂ ਵਾਹਦੇ ਕੀਤੇ ਸਨ ਉਨ੍ਹਾਂ ਨੂੰ ਇਕ ਇਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ। ਇਸ ਮੌਕੇ ਪਿੰਡ ਹੈਬਤਪੁਰ ਦੇ ਸਰਪੰਚ ਸਵਰਨ ਸਿੰਘ ਘੁਮਾਣ, ਲਖਵੀਰ ਸਿੰਘ ਕਾਲਾ, ਲੱਖੀ ਰਹਿਲ, ਸੰਦੀਪ ਸਿੰਘ, ਸਮਸ਼ੇਰ ਸਿੰਘ, ਜੱਗੀ ਰਹਿਲ, ਰਣਧੀਰ ਸਿੰਘ, ਗੁਰਧਿਆਨ ਸਿੰਘ, ਗੁਰਵਿੰਦਰ ਸੋਨੀ ਅਤੇ ਪੂਰਨ ਸਿੰਘ ਨੇ ਸਾਥੀਆ ਸਮੇਤ ਅਕਾਲੀ ਦਲ ਛੱਡ ਕੇ ਕਾਂਗਰਸ ਵਿਚ ਸਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਪ੍ਰਦੇਸ਼ ਕਾਂਗਰਸ ਦੇ ਮੈਬਰ ਜਸਮੀਤ ਸਿੰਘ ਰਾਜਾ, ਮੰਡੀ ਗੋਬਿੰਦਗੜ੍ਹ ਬਲਾਕ ਪ੍ਰਧਾਨ ਰਜਿੰਦਰ ਸਿੰਘ ਬਿਟੂ, ਅਮਲੋਹ ਦੇ ਪ੍ਰਧਾਨ ਸਿੰਗਾਰਾ ਸਿੰਘ ਸਲਾਣਾ, ਸਹਿਰੀ ਪ੍ਰਧਾਨ ਹੈਪੀ ਪਜਨੀ, ਜਿਲਾ ਪ੍ਰੀਸ਼ਦ ਦੇ ਉਮੀਦਵਾਰ ਜੋਗਿੰਦਰ ਸਿੰਘ ਨਰੈਣਗੜ੍ਹ, ਜਿਲਾ ਮੀਤ ਪ੍ਰਧਾਨ ਜਗਵਿੰਦਰ ਸਿੰਘ ਰਹਿਲ, ਸੰਮਤੀ ਉਮੀਦਵਾਰ ਬਲਵਿੰਦਰ ਸਿੰਘ ਗੁਰਧਨਪੁਰ, ਕਾਂਗਰਸ ਆਗੂ ਦਵਿੰਦਰ ਸਿੰਘ ਰੰਘੇੜਾ, ਕਾਂਗਰਸ ਆਗੂ ਹੈਪੀ ਸੂਦ, ਗੁਰਜੀਤ ਸਿੰਘ ਰੰਘੇੜੀ ਸਾਬਕਾ ਸਰਪੰਚ ਗੁਰਮੇਲ ਸਿੰਘ, ਸਾਬਕਾ ਚੇਅਰਮੈਨ ਜਗਜੀਤ ਸਿੰਘ ਮਛਰਾਈ, ਪ੍ਰਤਾਪ ਸਿੰਘ ਸੰਧੂ, ਸਾਬਕਾ ਸਰਪੰਚ ਗੁਰਮੇਲ ਸਿੰਘ, ਬਲਜੀਤ ਸਿੰਘ ਭੁੱਲਰ, ਬਲਕਾਰ ਸਿੰਘ, ਰਜਿੰਦਰ ਸਿੰਘ ਹੁੰਦਲ, ਜਸਕਿਦਰ ਭੁਲਰ, ਸਰਨ ਭੱਟੀ ਅਤੇ ਹਰਦਿਆਲ ਸਿੰਘ ਆਦਿ ਮੌਜੂਦ ਸਨ।