ਗੁਰਪ੍ਰੀਤ ਸਿੰਘ ਜੀ.ਪੀ. ਹਲਕਾ ਵਿਧਾਇਕ ਨਜਦੀਕੀ ਪਿੰਡ ਭਾਂਬਰੀ ਵਿਖੇ ਚੋਣ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ।
ਖਮਾਣੋਂ 17 ਸਤੰਬਰ (ਦੀਦਾਰ ਗੁਰਨਾ ) ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਨੇ ਨਜਦੀਕੀ ਪਿੰਡ ਭਾਂਬਰੀ ਵਿਖੇ ਬਲਾਕ ਸੰਮਤੀ ਦੀ ਜ਼ੋਨ ਨੰਬਰ 14 ਭਾਂਬਰੀ (ਇਸਤਰੀ) ਤੋਂ ਹਰਜਿੰਦਰ ਕੌਰ ਅਤੇ ਜਿਲਾ ਪ੍ਰੀਸ਼ਦ ਉਮੀਦਵਾਰ ਪ੍ਰਵੀਨ ਰਾਣਾਂ ਦੇ ਹੱਕ ਵਿੱਚ ਇੱਕ ਭਰਵੀਂ ਚੋਣ ਮੀਟਿੰਗ ਨੂੰ ਸੰਬੋਧਨ ਕੀਤਾ। ਉਨਾਂ ਕਿਹਾ ਕਿ ਬਲਾਕ ਸੰਮਤੀ ਦੀਆਂ ਸਾਰੀਆਂ ਸੀਟਾਂ ਉੱਤੇ ਲੋਕਾਂ ਵਲੋਂ ਪਾਰਟੀ ਨੂੰ ਵੱਡਾ ਹੁਲਾਰਾ ਮਿਲ ਰਿਹਾ ਹੈ ਅਤੇ ਇਨਾਂ ਚੋਣਾਂ ਵਿੱਚ ਕਾਂਗਰਸ ਵੱਡੀ ਜਿੱਤ ਪ੍ਰਾਪਤ ਕਰੇਗੀ। ਜੀ.ਪੀ. ਨੇ ਕਿਹਾ ਕਿ ਹਲਕਾ ਬਸੀ ਪਠਾਣਾਂ ਵਿਖੇ ਵਿਕਾਸ ਦੇ ਕੰਮ ਬਿਨਾਂ ਕਿਸੇ ਭੇਦ ਭਾਵ ਤੋਂ ਪੂਰੀ ਨਿਰਪੱਖਤਾ ਨਾਲ ਕਰਵਾਏ ਜਾ ਰਹੇ ਹਨ ਅਤੇ ਵੋਟਰਾਂ ਨੂੰ ਅਪੀਲ ਕੀਤੀ ਕਿ ਬਲਾਕ ਸੰਮਤੀ ਅਤੇ ਜਿਲਾ ਪ੍ਰੀਸ਼ਦ ਦੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਆਪਣੀ ਵੋਟ ਦੇਣ ਤਾਂ ਜੋ ਇਲਾਕੇ ਦੇ ਵਿਕਾਸ ਦੇ ਕੰਮਾਂ ਵਿੱਚ ਹੋਰ ਤੇਜੀ ਲਿਆਂਦੀ ਜਾ ਸਕੇ। ਇਸ ਮੌਕੇ ਤੇਜਿੰਦਰ ਸਿੰਘ ਭਾਂਬਰੀ ਪ੍ਰਧਾਨ ਆੜਤੀ ਐਸੋਸ਼ੀਏਸ਼ਨ ਖਮਾਣੋਂ, ਸਰਬਜੀਤ ਸਿੰਘ ਜੀਤੀ, ਮੇਵਾ ਸਿੰਘ ਧਨੌਲਾ, ਮਨਜੀਤ ਸਿੰਘ ਭਾਂਬਰੀ ਚੇਅਰਮੈਨ ਐਸ.ਸੀ. ਸੈਲ ਬਲਾਕ ਕਾਂਗਰਸ ਖਮਾਣੋਂ ਅਤੇ ਪਿੰਡ ਵਾਸੀ ਹਾਜਰ ਸਨ।