ਗੁਰਪ੍ਰੀਤ ਸਿੰਘ ਜੀ.ਪੀ.
ਖਮਾਣੋ, 22 ਸਤੰਬਰ (ਦੀਦਾਰ ਗੁਰਨਾ )- ਹਲਕਾ ਵਿਧਾਇਕ ਬਸੀ ਪਠਾਣਾਂ ਗੁਰਪ੍ਰੀਤ ਸਿੰਘ ਜੀ.ਪੀ. ਨੇ ਅੱਜ ਸ਼ਾਮ ਬਲਾਕ ਸੰਮਤੀ ਅਤੇ ਜਿਲਾ ਪ੍ਰੀਸ਼ਦ ਦੀਆਂ ਚੋਣਾਂ ਦੇ ਨਤੀਜਿਆਂ ਦੇ ਐਲਾਨ ਉਪਰੰਤ ਗੱਲਬਾਤ ਕਰਦਿਆਂ ਕਿਹਾ ਕਿ ਬਲਾਕ ਸੰਮਤੀ ਅਤੇ ਜਿਲਾ ਪ੍ਰੀਸ਼ਦ ਦੀਆਂ ਚੋਣਾਂ ਵਿੱਚ ਬਸੀ ਪਠਾਣਾਂ ਹਲਕੇ ਵਿੱਚ ਲੋਕਾਂ ਵਲੋਂ ਦਿੱਤੇ ਵੱਡੇ ਸਮੱਰਥਨ ਦਾ ਉਹ ਦਿਲੋਂ ਧੰਨਵਾਦ ਕਰਦੇ ਹਨ। ਜੀ.ਪੀ. ਨੇ ਕਿਹਾ ਕਿ ਕਾਂਗਰਸ ਦੇ ਉਮੀਦਵਾਰਾਂ ਨੇ ਇਨਾਂ ਚੋਣਾਂ ਵਿੱਚ ਹਲਕਾ ਬਸੀ ਪਠਾਣਾਂ ਵਿੱਚ ਪੈਂਦੀਆਂ ਕੁੱਲ 35 ਸੀਟਾਂ ਵਿੱਚੋਂ 24 ਸੀਟਾਂ ਉੱਤੇ ਕਾਂਗਰਸ ਦੇ ਉਮੀਦਵਾਰਾਂ ਨੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ ਅਤੇ ਹਲਕੇ ਦੇ ਵੋਟਰਾਂ ਨੇ ਕਾਂਗਰਸ ਸਰਕਾਰ ਵਲੋਂ ਆਪਣੇ ਡੇਢ ਸਾਲ ਦੇ ਕੀਤੇ ਵਿਕਾਸ ਦੇ ਕੰਮਾਂ ਉੱਤੇ ਆਪਣੀ ਮੋਹਰ ਲਗਾਈ ਹੈ। ਉਨਾਂ ਕਿਹਾ ਕਿ ਬਲਾਕ ਸੰਮਤੀ ਦੀਆਂ ਇਨਾਂ ਚੋਣਾਂ ਨੂੰ ਪੂਰੀ ਪਾਰਦਰਸ਼ਤਾ ਨਾਲ ਕਰਵਾਇਆ ਗਿਆ ਅਤੇ ਕਿਸੇ ਕਿਸਮ ਦਾ ਕੋਈ ਧੱਕਾ ਨਹੀਂ ਕੀਤਾ ਗਿਆ ਅਤੇ ਸਾਰੀ ਚੋਣ ਪ੍ਰਕਿਰਿਆ ਸ਼ਾਂਤੀ ਪੂਰਵਕ ਨੇਪਰੇ ਚਾੜ੍ਹੀ ਗਈ ਹੈ। ਸਰਕਲ ਖਮਾਣੋਂ ਦੇ ਸੀਨੀਅਰ ਕਾਂਗਰਸੀ ਆਗੂਆਂ ਹਰਬੰਸ ਸਿੰਘ ਪੰਧੇਰ ਸਕੱਤਰ ਪੰਜਾਬ ਪ੍ਰਦੇਸ਼ ਕਮੇਟੀ, ਸੁਰਿੰਦਰ ਸਿੰਘ ਰਾਮਗੜ੍ਹ, ਡਾ. ਅਮਰਜੀਤ ਸੋਹਲ, ਵਰਿੰਦਰਪਾਲ ਸਿੰਘ ਵਿੰਕੀ, ਹਰਕੀਤ ਸਿੰਘ ਭੜੀ ਅਤੇ ਰਵਿੰਦਰ ਸਿੰਘ ਮਨੈਲਾ ਨੇ ਕਿਹਾ ਕਿ ਇਹ ਜਿੱਤ ਅਸਲ ਵਿੱਚ ਹਲਕਾ ਵਿਧਾਇਕ ਬਸੀ ਪਠਾਣਾਂ ਗੁਰਪ੍ਰੀਤ ਸਿੰਘ ਜੀ.ਪੀ. ਦੀ ਹੈ ਜਿਨਾਂ ਨੇ ਆਪਣਾ ਹੁਣ ਤੱਕ ਦਾ ਕਾਰਜਕਾਰ ਬਹੁਤ ਹੀ ਇਮਾਨਦਾਰੀ ਨਾਲ ਨਿਭਾਇਆ ਅਤੇ ਸਾਰੇ ਹਲਕੇ ਵਿੱਚ ਵਿਕਾਸ ਦੇ ਕਾਰਨ ਬਿਨਾਂ ਕਿਸੇ ਪਾਰਟੀਬਾਜ਼ੀ ਅਤੇ ਵਿਤਕਰੇ ਤੋਂ ਕਰਵਾਏ ਜਾ ਰਹੇ ਹਨ। ਉਕਤ ਆਗੂਆਂ ਨੇ ਇਸ ਸ਼ਾਨਦਾਰ ਜਿੱਤ ਲਈ ਹਲਕਾ ਵਿਧਾਇਕ ਜੀ.ਪੀ. ਨੂੰ ਵਧਾਈ ਵੀ ਦਿੱਤੀ।