ਪਿੰਡ ਰਜਿੰਦਗੜ੍ਹ ਅਤੇ ਇਲਾਕਾ ਨਿਵਾਸੀ ਮੈਂਬਰ ਪਾਰਲੀਮੈਂਟ ਹਰਿੰਦਰ ਸਿੰਘ ਖਾਲਸਾ ਅਤੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਦਾ ਸਨਮਾਨ ਕਰਦੇ ਹੋਏ।
ਫਤਿਹਗੜ੍ਹ ਸਾਹਿਬ 10 ਅਕਤੂਬਰ (ਦੀਦਾਰ ਗੁਰਨਾ ) ਪਾਰਲੀਮੈਂਟ ਹਲਕਾ ਫਤਿਹਗੜ੍ਹ ਸਾਹਿਬ ਵਿਚ ਬਿਨ੍ਹਾਂ ਕਿਸੇ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਲੋਕਾਂ ਦੀ ਮੰਗ ਅਨੁਸਾਰ ਵਿਕਾਸ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਦੇ ਮੈਂਬਰ ਪਾਰਲੀਮੈਂਟ ਹਰਿੰਦਰ ਸਿੰਘ ਖਾਲਸਾ ਨੇ ਪਿੰਡ ਰਾਜਿੰਦਰਗੜ੍ਹ ਵਿਖੇ ਲੋਕਾਂ ਦੀ ਇੱਕਤਰਤਾ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਚਲ ਰਹੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ ਅਤੇ ਇਸ ਮੋਕੇ ਉਨ੍ਹਾਂ ਪਿੰਡ ਰਾਜਿੰਦਰਗੜ੍ਹ ਨਿਵਾਸੀਆਂ ਦੀ ਮੰਗ ਅਨੁਸਾਰ ਸਰਕਾਰੀ ਹਾਈ ਸਕੂਲ ਦੇ ਦੋ ਕਮਰਿਆਂ ਦੀ ਉਸਾਰੀ ਲਈ ਚਾਰ ਲੱਖ ਰੁਪਏ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਲਈ ਬੱਚਿਆਂ ਨੂੰ ਸਾਫ ਪਾਣੀ ਮੁੱਹਈਆ ਕਰਵਾਉਣ ਲਈ 50 ਲੀਟਰ ਦਾ ਆਰ.ਓ. ਦੇਣ ਦਾ ਐਲਾਨ ਵੀ ਕੀਤਾ। ਇਸ ਮੋਕੇ ਤੇ ਵਿਸ਼ੇਸ਼ ਤੋਰ ਤੇ ਪਹੁੰਚੇ ਜ਼ਿਲਾ ਪ੍ਰੀਸ਼ਦ ਫਤਿਹਗੜ੍ਹ ਸਾਹਿਬ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਨੇ ਮੈਂਬਰ ਪਾਰਲੀਮੈਂਟ ਹਰਿੰਦਰ ਸਿੰਘ ਖਾਲਸਾ ਨੂੰ ਇਲਾਕੇ ਦੀਆਂ ਸਮੱਸਿਆਵਾਂ ਤੋਂ ਜਾਣੂੰ ਕਰਵਾਇਆ ਤੇ ਨਗਰ ਰਜਿੰਦਰਗੜ੍ਹ ਦੇ ਸਕੂਲਾਂ ਨੂੰ ਗ੍ਰਾਂਟ ਦੇਣ ਲਈ ਧੰਨਵਾਦ ਕੀਤਾ। ਇਸ ਮੌਕੇ ਤੇ ਨਗਰ ਅਤੇ ਇਲਾਕਾ ਨਿਵਾਸੀਆਂ ਵਲੋਂ ਮੈਂਬਰ ਪਾਰਲੀਮੈਂਟ ਹਰਿੰਦਰ ਸਿੰਘ ਖਾਲਸਾ ਅਤੇ ਜ਼ਿਲਾ ਪ੍ਰੀਸ਼ਦ ਫਤਿਹਗੜ੍ਹ ਸਾਹਿਬ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਤੇ ਗੁਲਜ਼ਾਰ ਸਿੰਘ ਮੈਂਬਰ ਬਲਾਕ ਸੰਮਤੀ, ਰਿਕੀ ਵਾਲੀਆ ਪੀ.ਏ, ਮਨਪ੍ਰੀਤ ਸਿੰਘ ਢੋਲਾ, ਪ੍ਰੇਮ ਸਿੰਘ, ਪੁਸ਼ਪਿੰਦਰ ਸਿੰਘ ਚੁੰਨੀ ਮਾਜਰਾ, ਸੁਬੇਗ ਸਿੰਘ, ਕਮਲਜੀਤ ਸਿੰਘ ਪੋਲਾ, ਹੀਰਾ ਸਿੰਘ ਫਾਟਕ ਮਾਜਰੀ, ਬੇਅੰਤ ਸਿੰਘ ਖੰਨਾ, ਜਸਵੀਰ ਸਿੰਘ, ਅਮ੍ਰਿੰਤਪਾਲ ਸਿੰਘ, ਨੇਤਰ ਸਿੰਘ, ਵਰਿੰਦਰ ਸਿੰਘ, ਇੰਦਰਜੀਤ ਸਿੰਘ ਖੇੜਾ, ਗੁਰਿੰਦਰ ਸਿੰਘ ਬਰਕਤਪੁਰ, ਡਾ. ਸਵਰਨ ਸਿੰਘ ਬਰਾਸ, ਜਸਵਿੰਦਰ ਸਿੰਘ ਰਾਮਪੁਰ, ਦਿਲਦਾਰ ਮਹੁੰਮਦ, ਹਰਪ੍ਰੀਤ ਸਿੰਘ ਆਦਿ ਹਾਜਰ ਸਨ।