ਜਿਲਾ ਪੁਲਿਸ ਮੁਖੀ ਸ਼੍ਰੀਮਤੀ ਅਲਕਾ ਮੀਨਾ, ਜਿਲ•ਾ ਪ੍ਰਬੰਧਕੀ ਕੰਪਲੈਕਸ ਫ਼ਤਹਿਗੜ• ਸਾਹਿਬ ਵਿਖੇ ਵਧੀਆ ਕਾਰਗੁਜ਼ਾਰੀ ਵਿਖਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਸਨਮਾਨ ਕਰਦੇ ਹੋਏ।
ਫਤਹਿਗੜ• ਸਾਹਿਬ, 12 ਅਕਤੂਬਰ :(ਦੀਦਾਰ ਗੁਰਨਾ ) ਜ਼ਿਲ•ਾ ਪੁਲਿਸ ਮੁਖੀ ਸ਼੍ਰੀਮਤੀ ਅਲਕਾ ਮੀਨਾ ਨੇ ਜਿਲ•ਾ ਪ੍ਰਬੰਧਕੀ ਕੰਪਲੈਕਸ ਫ਼ਤਹਿਗੜ• ਸਾਹਿਬ ਵਿਖੇ ਪੁਲਿਸ ਵਿਭਾਗ ਦੇ ਕੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਵਿਸ਼ੇਸ਼ ਤੋਰ ਤੇ ਸਨਮਾਨ ਕੀਤਾ। ਉਹਨਾਂ ਦੱਸਿਆ ਕਿ ਹਰ ਮਹੀਨੇ ਜਿਹੜੇ ਅਧਿਕਾਰੀ ਅਤੇ ਕਰਮਚਾਰੀ ਪੂਰੀ ਨਿਸ਼ਠਾ ਨਾਲ ਆਪਣੇ ਫਰਜ਼ ਅਦਾ ਕਰਦੇ ਹਨ। ਉਹਨਾਂ ਨੂੰ ਹਰ ਮਹੀਨੇ ‘Employ of the Month’ ਐਲਾਨਿਆ ਜਾਂਦਾ ਹੈ। ਉਹਨਾਂ ਇਸ ਮੌਕੇ ਵਿਭਾਗ ਦੇ ਹੋਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਿਹਾ ਕਿ ਉਹਨਾਂ ਨੂੰ ਵੀ ਸਨਮਾਨਿਤ ਕਰਮਚਾਰੀਆਂ ਤੋ ਪ੍ਰੇਰਨਾ ਲੈ ਕੇ ਹੋਰ ਵਧੀਆ ਕਾਰਗੁਜਾਰੀ ਦਿਖਾਉਣੀ ਚਾਹੀਦੀ ਹੈ ਤਾਂ ਜੋ ਉਹਨਾਂ ਨੂੰ ਵੀ ਇੱਕ ਦਿਨ ਅਜਿਹਾ ਸਨਮਾਨ ਹਾਸਲ ਹੋ ਸਕੇ।
ਜ਼ਿਲ•ਾ ਪੁਲਿਸ ਮੁਖੀ ਨੇ ਦੱਸਿਆ ਕਿ ਸਮੂਹ ਥਾਣਿਆਂ ਅਤੇ ਹੋਰ ਵਿੰਗਾਂ ਵਿੱਚੋਂ ਚੰਗਾ ਕੰਮ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਦੇ ਨਾਮ ਜ਼ਿਲ•ੇ ਦੀ ਨਿਰੀਖਣ ਕਮੇਟੀ ਨੂੰ ਭੇਜੇ ਜਾਂਦੇ ਹਨ ਅਤੇ ਕਮੇਟੀ ਵੱਲੋਂ ਉਸ ਵਿੱਚੋਂ ਵਧੀਆ ਕਾਰਗੁਜ਼ਾਰੀ ਵਾਲੇ ਅਧਿਕਾਰੀ ਜਾਂ ਕਰਮਚਾਰੀ ਦੀ ਸ਼ਨਾਖਤ ਕਰਨ ਉਪਰੰਤ ਉਹਨਾਂ ਮੁਲਾਜ਼ਮਾਂ ਨੂੰ ਸਨਮਾਨਤ ਕੀਤਾ ਜਾਂਦਾ ਹੈ। ਉਨ•ਾਂ ਦੱਸਿਆ ਕਿ ਅਗਸਤ ਮਹੀਨੇ ਦੌਰਾਨ ਵਧੀਆ ਕਾਰਗੁਜਾਰੀ ਦਿਖਾਉਣ ਵਾਲਿਆਂ ਵਿਚੋਂ, ਸਹਾਇਕ ਥਾਣੇਦਾਰ ਗੁਰਮੀਤ ਕੁਮਾਰ, ਨੂੰ ਥਾਣਾ ਸਰਹਿੰਦ ਵਿਖੇ ਐਨ.ਡੀ.ਪੀ.ਐਸ.ਐਕਟ ਅਧੀਨ ਨਾਈਜੀਰੀਅਨ ਨਾਗਰਿਕ ਨੂੰ ਸਾਥੀਆਂ ਸਮੇਤ ਗ੍ਰਿਫਤਾਰ ਕਰਕੇ 55 ਗ੍ਰਾਮ ਹੈਰੋਇਨ ਬਰਾਮਦ ਕਰਨ ਬਦਲੇ, ਸਹਾਇਕ ਥਾਣੇਦਾਰ ਜਸਪਾਲ ਸਿੰਘ ਨੂੰ ਐਕਸਾਈਜ ਐਕਟ ਦੇ ਦੋ ਅਤੇ ਐਨ ਡੀ ਪੀ ਐਸ ਐਕਟ ਦੇ ਦੋ ਮੁਕੱਦਮਿਆਂ ਵਿਚ ਵੱਡੀ ਪੱਧਰ ਤੇ ਬਰਾਮਦਗੀ ਕਰਨ ਬਦਲੇ ਸਨਮਾਨਿਤ ਕੀਤਾ ਗਿਆ। ਉਨ•ਾਂ ਦੱਸਿਆ ਕਿ ਇਸੇ ਤਰ•ਾਂ ਸਿਪਾਹੀ ਹਰਜੀਤ ਸਿੰਘ ਨੂੰ ਐਨ ਡੀ ਐਸ ਦੇ ਤਿੰਨ ਮੁਕੱਦਮਿਆਂ ਵਿਚ ਭਾਰੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਅਤੇ ਨਸ਼ੀਲੇ ਟੀਕੇ ਬਰਾਮਦ ਕਰਨ ਤੋਂ ਇਲਾਵਾ ਗੁੰਮਸ਼ੁਦਾ ਔਰਤ ਜਸਵੀਰ ਕੌਰ ਪਤਨੀ ਕੁਲਦੀਪ ਸਿੰਘ ਨੂੰ ਬੱਚੀ ਅਵਨੀਤ ਕੌਰ ਸਮੇਤ ਭਾਲ ਕਰਨ ਤੇ ਅਤੇ ਸਰਜੈਂਟ ਪੀ.ਐਚ ਜੀ ਸਲਾਮਦੀਨ ਨੂੰ ਡਿਊਟੀ ਦੌਰਾਨ ਚਨਾਰਥਲ ਕਲਾਂ ਵਿਖੇ ਨਹਿਰ ਵਿੱਚ ਡਿੱਗੀ ਗਾਂ ਨੂੰ ਖੁਦ ਨਹਿਰ ਵਿਚ ਛਾਲ ਮਾਰ ਕੇ ਪਿੰਡ ਵਾਸੀਆਂ ਦੀ ਮਦਦ ਨਾਲ ਗਾਂ ਨੂੰ ਨਹਿਰ ਵਿਚੋਂ ਬਾਹਰ ਕੱਢਣ ਦੇ ਬਦਲੇ ‘ ‘Employ of the Month’ ’ ਦਾ ਸਨਾਮਨ ਦਿੱਤਾ ਗਿਆ। ਇਸ ਮੌਕੇ ਐਸ.ਪੀ. (ਐਚ) ਸ. ਰਵਿੰਦਰਪਾਲ ਸਿੰਘ ਸੰਧੂ, ਐਸ.ਪੀ. (ਡੀ) ਸ. ਹਰਪਾਲ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਸਨ।