ਯੂਥ ਸਪੋਰਟਸ ਕਲੱਬ ਚਨਾਰਥਲ ਕਲਾਂ ਵੱਲੋਂ ਕਰਵਾਏ ਜਾ ਰਹੇ ਦੁਸਹਿਰਾ ਟੂਰਨਾਮੈਂਟ ਦਾ ਪੋਸਟਰ ਜਾਰੀ ਕਰਦੇ ਹੋਏ ਵਿਧਾਇਕ ਕੁਲਜੀਤ ਸਿੰਘ ਨਾਗਰਾ।
ਫ਼ਤਹਿਗੜ੍ਹ ਸਾਹਿਬ,14 ਅਕਤੂਬਰ(ਦੀਦਾਰ ਗੁਰਨਾ ) ਯੂਥ ਸਪੋਰਟਸ ਕਲੱਬ ਅਤੇ ਸਮੂਹ ਨਗਰ ਨਿਵਾਸੀ ਪਿੰਡ ਚਨਾਰਥਲ ਕਲਾਂ ਵੱਲੋਂ ਕਰਵਾਏ ਜਾ ਰਹੇ ਤਿੰਨ ਦਿਨਾਂ ਦੁਸਹਿਰਾ ਟੂਰਨਾਮੈਂਟ ਦਾ ਪੋਸਟਰ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਵੱਲੋਂ ਜਾਰੀ ਕੀਤਾ ਗਿਆ।ਇਹ ਟੂਰਨਾਮੈਂਟ 18 ਤੋਂ 20 ਅਕਤੂਬਰ ਤੱਕ ਪਿੰਡ ਚਨਾਰਥਲ ਕਲਾਂ ਵਿਖੇ ਕਰਵਾਇਆ ਜਾ ਰਿਹਾ ਹੈ। ਟੂਰਨਾਮੈਂਟ ਦੇ ਪ੍ਰਬੰਧਕਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 18 ਅਕਤੂਬਰ ਨੂੰ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਕਰਵਾਇਆ ਜਾ ਰਿਹਾ ਹੈ ਜਿਸ ਦਾ ਉਦਘਾਟਨ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਕਰਨਗੇ।19 ਅਕਤੂਬਰ ਨੂੰ ਕਬੱਡੀ 42 ਕਿਲੋ,47 ਕਿਲੋ,52 ਕਿਲੋ,57 ਕਿਲੋ ਤੇ ਵਾਲੀਬਾਲ ਸ਼ਮੈਸਿੰਗ (ਇਕ ਪਿੰਡ) ਦੇ ਮੈਚ ਕਰਵਾਏ ਜਾਣਗੇ, ਤੇ 20 ਅਕਤੂਬਰ ਨੂੰ ਕਬੱਡੀ 70 ਕਿਲੋ ਤੇ ਇਕ ਪਿੰਡ ਓਪਨ (ਤਿੰਨ ਖਿਡਾਰੀ ਬਾਹਰਲੇ) ਦੇ ਮੈਚ ਕਰਵਾਏ ਜਾਣਗੇ। ਟੂਰਨਾਮੈਂਟ ਦੇ ਅੰਤਿਮ ਦਿਨ ਪੰਜਾਬ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਕਰਨਗੇ। ਇਸ ਮੌਕੇ ਪੰਜਾਬ ਕਾਂਗਰਸ ਦੇ ਸਕੱਤਰ ਬਲਵਿੰਦਰ ਸਿੰਘ ਮਾਵੀ, ਯੂਥ ਸਪੋਰਟਸ ਕਲੱਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਬਾਵਾ, ਇੰਦਰਪਾਲ ਸਿੰਘ, ਨੰਬਰਦਾਰ ਜਗਦੀਪ ਸਿੰਘ, ਮੈਂਬਰ ਬਲਾਕ ਸੰਮਤੀ ਲਖਵਿੰਦਰ ਸਿੰਘ ਲੱਖੀ, ਗੁਰਕ੍ਰਿਪਾਲ ਸਿੰਘ ਕੁੱਕੂ, ਪਰਮਵੀਰ ਸਿੰਘ ਟਿਵਾਣਾ, ਗੁਰਸੇਵਕ ਸਿੰਘ ਸੋਨੀ, ਮਨਪ੍ਰੀਤ ਸਿੰਘ, ਦਿਲਬਾਗ ਸਿੰਘ ਨੀਟਾ, ਗੁਰਤੇਜ ਸਿੰਘ,ਡਾ.ਬਲਰਾਮ ਸ਼ਰਮਾ, ਬਰਿੰਦਰ ਸਿੰਘ ਭੰਗੂ, ਦਿਲਬਾਗ ਸਿੰਘ, ਭੁਪਿੰਦਰ ਸਿੰਘ ਆਦਿ ਹਾਜ਼ਰ ਸਨ।