ਯੂਥ ਅਕਾਲੀ ਆਗੂ ਹਰਪ੍ਰੀਤ ਸਿੰਘ ਵਿੱਕੀ ਚਾਹਲ ਵੱਲੋਂ ਕਰਵਾਏ ਗਏ ਧਾਰਮਿਕ ਸਮਾਗਮ ਵਿੱਚ ਸ਼ਾਮਿਲ ਹੋਣ ਸਮੇਂ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਪੱਤਰਕਾਰਾਂ ਨਾਲ ਗੱਲਬਾਤ ਕਰਨ ਸਮੇਂ।
ਅਮਲੋਹ, 17 ਅਕਤੂਬਰ(ਦੀਦਾਰ ਗੁਰਨਾ ) ਪੰਜਾਬ ਦੇ ਲੋਕਾਂ ਦਾ ਧਿਆਨ ਕਾਂਗਰਸ ਸਰਕਾਰ ਆਪਣੀ ਮਾੜੀ ਕਾਰਗੁਜਾਰੀ ਤੋਂ ਹਟਾਉਣ ਲਈ ਬਰਗਾੜੀ ਕਾਂਡ ਵੱਲ ਲੋਕਾਂ ਦਾ ਧਿਆਨ ਕੇਂਦਰਿਤ ਕਰਕੇ ਸ਼੍ਰੋਮਣੀ ਅਕਾਲ਼ੀ ਦਲ ਨੂੰ ਬਦਨਾਮ ਕਰਨਾ ਚਾਹੁੰਦੀ ਹੈ। ਜਿਸ ਤੋਂ ਪੰਜਾਬ ਦੇ ਲੋਕ ਭਲੀਭਾਂਤ ਜਾਣੂ ਹਨ। ਇਸ ਗੱਲ ਦਾ ਪ੍ਰਗਟਾਵਾ ਸ਼੍ਰੌਮਣੀ ਅਕਾਲ਼ੀ ਦਲ ਦੇ ਹਲਕਾ ਅਮਲੋਹ ਤੋਂ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਯੂਥ ਆਗੂ ਹਰਪ੍ਰੀਤ ਸਿੰਘ ਵਿੱਕੀ ਚਾਹਲ ਵੱਲੋਂ ਗੁਰੂ ਦਾ ਸ਼ੁਕਰਾਨਾ ਅਤੇ ਪੰਥ ਦੀ ਚੜਦੀਕਲਾ ਲਈ ਗੁਰੁਦੁਆਰਾ ਸਾਹਿਬ ਪਾਤਿਸ਼ਾਹੀ ਦਸਵੀਂ ਦਲੀਪ ਨਗਰ, ਮੰਡੀ ਗੋਬਿੰਦਗੜ੍ਹ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ਵਿੱਚ ਸ਼ਾਮਿਲ ਹੋ ਕੇ ਗੁਰੂ ਦਾ ਆਸ਼ੀਰਵਾਦ ਪ੍ਰਾਪਤ ਕਰਨ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਰਾਜੂ ਖੰਨਾ ਨੇ ਕਿਹਾ ਕਿ ਅੱਜ ਪੰਜਾਬ ਦੀ ਕੈਪਟਨ ਸਰਕਾਰ ਹਰ ਪੱਖ ਤੋਂ ਬੁਰੀ ਤਰਾਂ ਫੇਲ ਹੋ ਚੁੱਕੀ ਹੈ। ਤੇ ਹਰ ਪਾਸੇ ਹਰ ਵਰਗ ਕਾਂਗਰਸ ਸਰਕਾਰ ਦੀਆਂ ਲੋਕਮਾਰੂ ਨੀਤੀਆਂ ਤੋਂ ਤੰਗ ਪਰੇਸਾਨ ਹੋ ਕੇ ਸੜਕਾ ਉਪਰ ਸੰਘਰਸ਼ ਕਰਨ ਲਈ ਮਜਬੂਰ ਹੋ ਚੁੱਕੇ ਹਨ। ਜਿੱਥੇ ਕਾਂਗਰਸ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਨਾਲ ਕਰਜਾ ਮੁਆਫੀ ਨੂੰ ਲੈ ਕੇ ਵਾਅਦਾ ਖਿਲਾਫੀ ਕੀਤੀ ਗਈ ਹੈ ਉੱਥੇ 51 ਹਜਾਰ ਰੁਪਏ ਸ਼ਗਨ ਸਕੀਮ, 2 ਹਜਾਰ ਰੁਪਏ ਬੁਢਾਪਾ ਪੈਨਸ਼ਨ, ਨੌਜਵਾਨਾਂ ਲਈ ਸਮਾਰਟ ਫੋਨ, ਹਰ ਘਰ ਨੌਕਰੀ ਅਤੇ ਬੇਰੁਜਗਾਰ ਨੌਜਵਾਨਾਂ ਲਈ ਮਹਿੰਗਾਈ ਭੱਤੇ ਤੋਂ ਵੀ ਭੱਜ ਚੁੱਕੀ ਹੈ। ਜਿਸ ਕਾਰਨ ਕਾਂਗਰਸ ਸਰਕਾਰ ਦਾ ਇੱਕੋ ਇੱਕ ਮਕਸਦ ਸਿਰਫ ਤੇ ਸਿਰਫ ਲੋਕਾਂ ਦੀ ਹਤੈਸ਼ੀ ਪਾਰਟੀ ਸ਼੍ਰੋਮਣੀ ਅਕਾਲ਼ੀ ਦਲ ਨੂੰ ਬਦਨਾਮ ਕਰਨਾ ਹੈ। ਜਦੋਂ ਕਿ ਪੰਜਾਬ ਦੇ ਲੋਕ ਇਸ ਕੈਪਟਨ ਸਰਕਾਰ ਤੋਂ ਅੱਕੇ ਮੁੜ ਹਰ ਵਰਗ ਦੀ ਚਹੇਤੀ ਸ਼੍ਰੌਮਣੀ ਅਕਾਲੀ ਦਲ ਦੀ ਸਰਕਾਰ ਪੰਜਾਬ ਅੰਦਰ ਦੇਖਣਾ ਚਾਹੁੰਦੇ ਹਨ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਕੁੱਝ ਸ਼ਰਾਰਤੀ ਅਨਸਰਾਂ ਨੂੰ ਸ਼ੈਅ ਦੇਕੇ ਪੰਜਾਬ ਦਾ ਮਾਹੌਲ ਖਰਾਬ ਕਰ ਰਹੀ ਹੈ। ਜਿਸ ਨੂੰ ਪੰਜਾਬ ਦੇ ਲੋਕ ਕਦੇ ਵੀ ਸਹਿਣ ਨਹੀਂ ਕਰਨਗੇ। ਕਿਉਂਕਿ ਪੰਜਾਬ ਪਹਿਲਾਂ ਵੀ ਇਹਨਾਂ ਸ਼ਰਾਰਤੀ ਅਨਸਰਾਂ ਕਾਰਨ ਵੱਡੇ ਸੰਤਾਪ ਭੋਗ ਚੁੱਕਾ ਹੈ। ਜਿਸ ਨੂੰ ਦਹਰਾਉਣ ਲਈ ਕਾਂਗਰਸ ਪੰਜਾਬ ਦੇ ਸ਼ਾਂਤਮਈ ਮਾਹੌਲ ਨੂੰ ਖਰਾਬ ਦੀ ਤਾਕ ਵਿੱਚ ਹੈ। ਜਿਸ ਤੋਂ ਪੰਜਾਬ ਵਾਸੀਆਂ ਨੂੰ ਵਧੇਰੇ ਸੁਚੇਤ ਹੋਣ ਦੀ ਲੋੜ ਹੈ। ਇਸ ਧਾਰਮਿਕ ਸਮਾਗਮ ਵਿੱਚ ਜਿੱਥੇ ਸੁਖਮਣੀ ਸਾਹਿਬ ਜੀ ਦੇ ਪਾਠਾ ਦੇ ਭੋਗ ਪਾਏ ਗਏ ਉੱਥੇ ਬਾਬਾ ਹਰਜੀਤ ਸਿੰਘ ਟੋਨੀ ਦੇ ਕੀਰਤਨੀ ਜੱਥੇ ਵੱਲੋਂ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਵੀ ਕੀਤਾ ਗਿਆ। ਇਸ ਮੌਕੇ ਤੇ ਜੱਥੇ ਜਰਨੈਲ ਸਿੰਘ ਮਾਜਰੀ, ਬੀਬੀ ਬਲਵੀਰ ਕੌਰ, ਅਜੀਤ ਸਿੰਘ, ਹਰਭਜਨ ਸਿੰਘ, ਰਵਿੰਦਰ ਸਿੰਘ ਬਿੱਲਾ, ਦਵਿੰਦਰ ਸਿੰਘ, ਸ਼ਿੰਗਾਰਾ ਸਿੰਘ, ਭੂਸ਼ਨ ਰਾਮ, ਗਗਨਦੀਪ ਸਿੰਘ, ਬੀਬੀ ਕੈਲਾਸ਼ ਰਾਣੀ, ਬੀਬੀ ਸਤਨਾਮ ਕੌਰ, ਬੀਬੀ ਗੁਰਮੀਤ ਕੌਰ, ਬੀਬੀ ਸਵਰਨਜੀਤ ਕੌਰ, ਬੀਬੀ ਗੁਰਚਰਨ ਕੌਰ, ਗੁਰਮੇਲ ਸਿੰਘ, ਗੁਰਚਰਨ ਸਿੰਘ, ਦਲੀਪ ਸਿੰਘ ਤੋਂ ਇਲਾਵਾ ਮੁਹੱਲਾ ਦਲੀਪ ਨਗਰ ਤੇ ਮੁਹੱਲਾ ਸੰਤ ਨਗਰ ਦੀਆਂ ਸੰਗਤਾਂ ਵੱਡੀ ਗਿਣਤੀ ਵਿੱਚ ਹਾਜਰ ਸਨ।