ਅਨਾਜ ਮੰਡੀ ਭਗੜਾਣਾ ਵਿਖੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਵਿਧਾਇਕ ਕੁਲਜੀਤ ਸਿੰਘ ਨਾਗਰਾ
ਫ਼ਤਹਿਗੜ੍ਹ ਸਾਹਿਬ,16 ਅਕਤੂਬਰ:(ਦੀਦਾਰ ਗੁਰਨਾ ) ਪੰਜਾਬ ਸਰਕਾਰ ਝੋਨੇ ਦੀ ਫਸਲ ਦਾ ਇੱਕ ਇੱਕ ਦਾਣਾ ਖਰੀਦਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮੰਡੀਆਂ ਵਿਚ ਕਿਸਾਨਾਂ ਨੰ ਝੋਨਾ ਵੇਚਣ ਲਈ ਕਿਸੇ ਵੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਸਰਕਾਰ ਨੇ ਸਾਰੀਆਂ ਅਨਾਜ ਮੰਡੀਆਂ ਵਿਚ ਝੋਨੇ ਦੀ ਖਰੀਦ ਦੇ ਪੁਖਤਾ ਇੰਤਜਾਮ ਕੀਤੇ ਹੋਏ ਹਨ। ਇਹ ਵਿਚਾਰ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਅਨਾਜ ਮੰਡੀ ਭਗੜਾਣਾ ਵਿਖੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਮੇਂ ਮੀਡੀਆ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਉਨ੍ਹਾਂ ਆਖਿਆ ਕਿ ਕਾਂਗਰਸ ਸਰਕਾਰ ਨੇ ਹੀ ਹਮੇਸ਼ਾ ਕਿਸਾਨ ਹਿੱਤਾ ਲਈ ਕੰਮ ਕੀਤਾ ਹੈ। ਜਦੋਂ ਕਿ ਅਕਾਲੀਆਂ ਦੀ ਭਾਈਵਾਲ ਕੇਂਦਰ ਸਰਕਾਰਾਂ ਨੇ ਹਮੇਸ਼ਾਂ ਕਿਸਾਨ ਹਿਤਾ ਨਾਲ ਖਿਲਵਾੜ ਕੀਤਾ ਹੈ।ਉਨ੍ਹਾਂ ਕਿਸਾਨਾਂ ਨੁੰ ਅਪੀਲ ਕੀਤੀ ਕਿ ਉਹ ਝੋਨੇ ਨੁੰ ਪੂਰੀ ਤਰ੍ਹਾਂ ਪਕਾ ਕੇ ਤੇ ਸੁਕਾ ਕੇ ਹੀ ਮੰਡੀ ਵਿਚ ਲਿਆਉਣ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੀ ਬਜਾਏ, ਉਸਨੂੰ ਖੇਤ ਵਿਚ ਹੀ ਵਾਹੁਣ ਨੂੰ ਤਰਜੀਹ ਦੇਣ। ਇਸ ਮੌਕੇ ਪੰਜਾਬ ਕਾਂਗਰਸ ਦੇ ਸਕੱਤਰ ਬਲਵਿੰਦਰ ਸਿੰਘ ਮਾਵੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਸਵੀਰ ਸਿੰਘ ਭਗੜਾਣਾ,ਸਾਵਣ ਸਿੰਘ,ਡਾ.ਬਲਰਾਮ ਸ਼ਰਮਾ, ਸੁਰਜੀਤ ਸਿੰਘ, ਗੁਰਪ੍ਰੀਤ ਸਿੰਘ ਬਾਵਾ, ਇੰਦਰਪਾਲ ਸਿੰਘ, ਨੰਬਰਦਾਰ ਜਗਦੀਪ ਸਿੰਘ, ਗੁਰਕ੍ਰਿਪਾਲ ਸਿੰਘ ਕੁੱਕੂ, ਲਖਵਿੰਦਰ ਸਿੰਘ ਲੱਖੀ, ਗੁਰਸੇਵਕ ਸਿੰਘ ਸੋਨੀ, ਮਨਪ੍ਰੀਤ ਸਿੰਘ, ਦਿਲਬਾਗ ਸਿੰਘ ਨੀਟਾ, ਗੁਰਤੇਜ ਸਿੰਘ, ਬਰਿੰਦਰ ਸਿੰਘ ਭੰਗੂ, ਦਿਲਬਾਗ ਸਿੰਘ, ਭੁਪਿੰਦਰ ਸਿੰਘ ਆਦਿ ਹਾਜ਼ਰ ਸਨ।