ਪਿੰਡ ਦੁਭਾਲੀ ਤੋਂ ਨਰੈਣਗੜ੍ਹ ਜਾਂਦੀ ਸੜਕ ਦੀ ਮੁਰੰਮਤ ਦੇ ਕੰਮ ਦਾ ਨਿਰੀਖਣ ਕਰਦੇ ਹੋਏ ਬਲਵਿੰਦਰ ਮਾਵੀ ਪੱਤਰਕਾਰਾਂ ਨਾਲ ਗਲਬਾਤ ਕਰਦੇ ਹੋਏ
ਫਤਹਿਗੜ੍ਹ ਸਾਹਿਬ, 20 ਅਕਤੂਬਰ(ਦੀਦਾਰ ਗੁਰਨਾ ) ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਵੱਲੋਂ ਵਿਧਾਨ ਸਭਾ ਚੋਣਾਂ ਦੌਰਾਨ ਹਲਕੇ ਦੇ ਲੋਕਾਂ ਨਾਲ ਕੀਤੇ ਵਾਅਦੇ ਪੜਾਅਵਾਰ ਪੂਰੇ ਕਰਨ ਲਈ ਹਲਕੇ ਦੇ ਕਾਂਗਰਸੀ ਆਗੂ ਬਲਵਿੰਦਰ ਮਾਵੀ ਨੇ ਵਿਧਾਇਕ ਨਾਗਰਾ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਵਿਧਾਇਕ ਨਾਗਰਾ ਵੱਲੋਂ ਜਿਥੇ ਜ਼ਿਲੇ ਦੀਆਂ ਟੁੱਟੀਆਂ ਸੜਕਾਂ ਦੀ ਸਪੈਸ਼ਲ ਮੁਰੰਮਤ ਕਰਵਾ ਕੇ ਨੁਹਾਰ ਬਦਲੀ ਜਾ ਰਹੀ ਹੈ ਉਥੇ ਹੀ ਬਲਾਕ ਖੇੜਾ ਦੀਆਂ ਟੁੱਟੀਆਂ ਸੜਕਾਂ ਦੀ ਮੁਰੰਮਤ ਕਰਵਾ ਕੇ ਨਵਾਂ ਰੂਪ ਦਿੱਤਾ ਜਾ ਰਿਹਾ ਹੈ ! ਇਸ ਮੌਕੇ ਪਿੰਡ ਦੁਭਾਲੀ ਤੋਂ ਨਰੈਣਗੜ੍ਹ ਜਾਂਦੀ ਸੜਕ ਦੀ ਮੁਰੰਮਤ ਦੇ ਕੰਮ ਦਾ ਨਿਰੀਖਣ ਕਰਦੇ ਹੋਏ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਸ ਮਾਵੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਖੇੜਾ ਤੋਂ ਮਾਨੂੰਪੁਰ, ਚੁੰਨੀ ਤੋਂ ਭਗੜਾਣਾ, ਦਾਦੂਮਾਜਰਾ ਤੋਂ ਬਡਾਲੀ, ਭਗੜਾਣਾ ਤੋਂ ਸਲੇਮਪੁਰ, ਤਿੰਬਰਪੁਰ ਤੋਂ ਭਗੜਾਣਾ, ਰਾਮਪੁਰ ਤੋਂ ਝਾਮਪੁਰ, ਬਰਾਸ ਤੋਂ ਚੋਲਟੀਖੇੜੀ ਆਦਿ ਸੜਕਾਂ ਦੀ ਮੁਰੰਮਤ ਦਾ ਕੰਮ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੇ ਯਤਨਾਂ ਸਦਕਾ ਕਰਵਾਇਆ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਆਪਣੇ ਕਾਰਜਕਾਲ ਦੌਰਾਨ ਜ਼ਿਲੇ ਦੀਆਂ ਸੜਕਾਂ ਨੂੰ ਅੱਖੋਂ ਪਰੋਖੇ ਕੀਤਾ ਹੋਇਆ ਸੀ ਪਰ ਕਾਂਗਰਸ ਸਰਕਾਰ ਨੇ ਇਨ੍ਹਾਂ ਸੜਕਾਂ ਦੀ ਮੁਰੰਮਤ ਕਰਵਾ ਕੇ ਲੋਕਾਂ ਨਾਲ ਕੀਤੇ ਹੋਏ ਵਾਅਦੇ ਨੂੰ ਪੂਰਾ ਕੀਤਾ ਹੈ ! ਇਸ ਮੌਕੇ ਗੁਲਜ਼ਾਰ ਸਿੰਘ, ਮੇਵਾ ਸਿੰਘ, ਦਵਿੰਦਰ ਸਿੰਘ, ਰੁਪਿੰਦਰ ਸਿੰਘ, ਕਸ਼ਮੀਰ ਸਿੰਘ, ਜਗਦੀਸ਼ ਸਿੰਘ, ਗੁਰਪਿਆਰ ਸਿੰਘ, ਗੁਰਪਾਲ ਸਿੰਘ, ਗੁਰਦੀਪ ਸਿੰਘ, ਸ਼ੇਰ ਸਿੰਘ, ਸੰਦੀਪ ਸਿੰਘ, ਕੁਲਵੀਰ ਸਿੰਘ, ਲਾਡੀ ਰਾਮ, ਆਦਿ ਹਾਜ਼ਰ ਸਨ