← ਪਿਛੇ ਪਰਤੋ
ਹੁਸ਼ਿਆਰਪੁਰ, 5 ਨਵੰਬਰ 2018 : ਜ਼ਿਲ•ਾ ਮੈਜਿਸਟਰੇਟ ਸ੍ਰੀਮਤੀ ਈਸ਼ਾ ਕਾਲੀਆ ਨੇ ਮਾਨਯੋਗ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਦੀਵਾਲੀ ਅਤੇ ਹੋਰ ਤਿÀਹਾਰ ਜਿਵੇਂ ਗੁਰਪੁਰਬ ਆਦਿ ਦੇ ਤਿਉਹਾਰ ਵਾਲੇ ਦਿਨ ਪਟਾਖੇ ਚਲਾਉਣ ਲਈ ਸਮਾਂ ਨਿਰਧਾਰਤ ਕੀਤਾ ਹੈ। ਹੁਕਮ ਅਨੁਸਾਰ ਦੀਵਾਲੀ ਵਾਲੇ ਦਿਨ 7 ਨਵੰਬਰ ਨੂੰ ਸ਼ਾਮ 8 ਵਜੇ ਤੋਂ ਰਾਤ 10 ਵਜੇ ਤੱਕ ਅਤੇ ਗੁਰਪੁਰਬ ਵਾਲੇ ਦਿਨ 23 ਅਤੇ 24 ਨਵੰਬਰ ਨੂੰ ਸ਼ਾਮ 8 ਵਜੇ ਤੋਂ ਰਾਤ 10 ਵਜੇ ਤੱਕ ਹੀ ਪਟਾਖੇ ਚਲਾਉਣ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ। ਜ਼ਿਲ•ੇ ਦੀ ਹਦੂਦ ਅੰਦਰ ਨਿਸ਼ਚਿਤ ਕੀਤੇ ਗਏ ਸਮੇਂ ਤੋਂ ਪਹਿਲਾਂ ਅਤੇ ਬਾਅਦ ਵਿੱਚ ਪਟਾਖੇ ਚਲਾਉਣ 'ਤੇ ਪੂਰਨ ਪਾਬੰਦੀ ਹੋਵੇਗੀ। ਇਸ ਤੋਂ ਇਲਾਵਾ ਜ਼ਿਲ•ੇ ਵਿੱਚ ਜਾਰੀ ਰੀਟੇਲ ਪਟਾਖਾ ਵਿਕਰੇਤਾਵਾਂ, ਜਿਨ•ਾਂ ਨੂੰ ਪਟਾਖੇ ਵੇਚਣ ਲਈ ਆਰਜ਼ੀ ਲਾਈਸੈਂਸ ਜਾਰੀ ਕੀਤੇ ਗਏ ਹਨ, ਹੀ ਪਟਾਖੇ ਵੇਚ ਸਕਦੇ ਹਨ। ਜ਼ਿਲ•ਾ ਮੈਜਿਸਟਰੇਟ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਪਟਾਖਾ ਵਿਕਰੇਤਾ ਬਿਨ•ਾਂ ਲਾਈਸੈਂਸ ਤੋਂ ਪਟਾਖੇ ਨਾ ਵੇਚੇ।
Total Responses : 936