ਪੰਜਾਬ ਪੁਲਿਸ ਨੇ ੫ ਕਰੋੜ ਦੀ ਹੈਰੋਇਨ ਸਣੇ ਨੌਜਵਾਨ ਕੀਤਾ ਕਾਬੂ
ਜਲੰਧਰ, 12 ਨਵੰਬਰ 2018 - ਜਲੰਧਰ ਦਿਹਾਤੀ ਪੁਲਿਸ ਨੇ ਇੱਕ ਵਿਅਕਤੀ ਨੂੰ 1 ਕਿੱਲੋ ਹੈਰੋਇਨ ਅਤੇ 6 ਲੱਖ 43 ਹਜ਼ਾਰ ਡਰੱਗ ਮਨੀ ਨਾਲ ਕਾਬੂ ਕੀਤਾ ਹੈ।
ਫੜੀ ਗਈ ਹੈਰੋਇਨ ਦੀ ਕੀਮਤ 5 ਕਰੋੜ ਰੁਪਏ ਦੱਸੀ ਜਾ ਰਹੀ ਹੈ। ਕਾਬੂ ਕੀਤੇ ਨੌਜਵਾਨ ਦੀ ਪਹਿਚਾਣ ਤਰਨਤਾਰਨ ਦੇ ਮਨਬੀਰ ਸਿੰਘ ਦੇ ਰੂਪ 'ਚ ਹੋਈ ਹੈ।