ਸ ਹਰਦਿਆਲ ਸਿੰਘ ਕੰਬੋਜ਼
ਰਾਜਪੁਰਾ 12 ਦਸੰਬਰ (ਦੀਦਾਰ ਗੁਰਨਾ ) - ਵੱਖ ਵੱਖ ਰਾਜਾਂ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਸ਼ਾਨਦਾਰ ਜਿੱਤ ਤੇ ਰਾਜਪੁਰਾ ਦੇ ਵਿਧਾਇਕ ਸਰਦਾਰ ਹਰਦਿਆਲ ਸਿੰਘ ਕੰਬੋਜ਼ ਨੇ ਖ਼ੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੀ ਇਹ ਜਿੱਤ ਆਪਣੇ ਆਪ ਵਿਚ ਇੱਕ ਮਿਸਾਲ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਤੋਂ ਲੋਕ ਪੂਰੀ ਤਰ੍ਹਾਂ ਜਾਣੂ ਹਨ, ਜਿਸ ਕਰਕੇ ਉਨ੍ਹਾਂ ਕਾਂਗਰਸ ਪਾਰਟੀ ਨੂੰ ਆਪਣੀਆਂ ਵੋਟਾਂ ਪਾ ਕੇ ਸ਼ਾਨਦਾਰ ਜਿੱਤ ਦਵਾਈ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਇਸ ਜਿੱਤ ਨਾਲ ਇਹ ਪ੍ਰਗਟਾਵਾ ਹੋਇਆ ਹੈ ਕਿ ਕਾਂਗਰਸ ਪਾਰਟੀ ਦੇਸ਼ ਵਿਚ ਮੁੜ ਉਭਾਰ ਦੇ ਰਾਹ ਤੇ ਹੈ ਤੇ ਇਸ ਜਿੱਤ ਨੇ ਕੇਂਦਰ ਵਿਚ ਕਾਂਗਰਸ ਪਾਰਟੀ ਲਈ ਸਰਕਾਰ ਬਣਾਉਣ ਦੇ ਰਾਹ ਖ਼ੋਲ ਦਿੱਤੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਯਕੀਨ ਹੈ ਕਿ ਆਗਾਮੀ ਲੋਕ ਸਭਾ ਚੋਣਾਂ 2019 ਵਿਚ ਵੀ ਕਾਂਗਰਸ ਪਾਰਟੀ ਇੱਕ ਸ਼ਾਨਦਾਰ ਜਿੱਤ ਹਾਸਲ ਕਰੇਗੀ ਤੇ ਕੇਂਦਰ ਵਿਚ ਆਪਣੀ ਸਰਕਾਰ ਬਣਾਵੇਗੀ। ਉਨ੍ਹਾਂ ਇਸ ਸ਼ਾਨਦਾਰ ਜਿੱਤ ਲਈ ਜਿੱਥੇ ਸਮੂਹ ਕਾਂਗਰਸੀ ਵਰਕਰਾਂ/ਆਗੂਆਂ ਨੂੰ ਵਧਾਈ ਦਿੱਤੀ ਉੱਥੇ ਹੀ ਲੋਕਾਂ ਦਾ ਕਾਂਗਰਸ ਪਾਰਟੀ ਵਿਚ ਵਿਸ਼ਵਾਸ ਰੱਖ ਕੇ ਆਪਣੀ ਵੋਟ ਦੇਣ ਲਈ ਧੰਨਵਾਦ ਵੀ ਕੀਤਾ।