ਹੁਸ਼ਿਆਰਪੁਰ, 16 ਜਨਵਰੀ 2019: ਜ਼ਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵਲੋਂ ਜ਼ਿਲ•ਾ ਅਤੇ ਸੈਸ਼ਨ ਜੱਜ ਸ਼੍ਰੀਮਤੀ ਅਮਰਜੋਤ ਭੱਟੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸੀ.ਜੇ.ਐਮ-ਕਮ-ਸਕੱਤਰ ਜ਼ਿਲ•ਾ ਕਾਨੂੰਨੀ ਅਥਾਰਟੀ ਸ਼੍ਰੀਮਤੀ ਸੁਚੇਤਾ ਅਸ਼ੀਸ ਦੇਵ ਵਲੋਂ ਬੈਂਕ ਕਾਲੋਨੀ, ਊਨਾ ਰੋਡ ਵਿਖੇ ਮੁਫ਼ਤ ਕਾਨੂੰਨੀ ਸੇਵਾਵਾਂ ਅਥਾਰਟੀ ਕਲੀਨਿਕ ਦੀ ਸਥਾਪਨਾ ਕੀਤੀ ਗਈ। ਇਸ ਦੌਰਾਨ ਉਨ•ਾਂ ਕਿਹਾ ਕਿ ਇਥੇ ਮਹੀਨੇ ਦੇ ਹਰ ਬੁੱਧਵਾਰ ਅਤੇ ਸ਼ਨੀਵਾਰ ਇਕ ਪੈਰਾ ਲੀਗਲ ਵਲੰਟੀਅਰ ਦੀ ਤੈਨਾਤੀ ਅਤੇ ਮਹੀਨੇ ਦੀ ਹਰ ਸ਼ਨੀਵਾਰ ਇਕ ਪੈਨਲ ਐਡਵੋਕੇਟ ਦੀ ਤੈਨਾਤੀ ਮੁਫ਼ਤ ਕਾਨੂੰਨੀ ਸਹਾਇਤਾ ਦੇਣ ਸਬੰਧੀ ਕੀਤੀ ਜਾਵੇਗੀ। ਉਨ•ਾਂ ਕਿਹਾ ਕਿ ਇਸ ਕਲੀਨਿਕ ਰਾਹੀਂ ਬੈਂਕ ਕਲੋਨੀ ਅਤੇ ਉਸਦੇ ਆਸ-ਪਾਸ ਪਿੰਡਾਂ ਦੇ ਲੋਕਾਂ ਨੂੰ ਜ਼ਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਨਾਲ ਸਬੰਧਤ ਕਾਨੂੰਨੀ ਸੇਵਾਵਾਂ ਦੀ ਜਾਣਕਾਰੀ ਦਿੱਤੀ ਜਾਵੇਗੀ ਅਤੇ ਕਾਨੂੰਨੀ ਸਹਾਇਤਾ ਤੋਂ ਵਾਂਝੇ ਲੋਕਾਂ ਨੂੰ ਵੀ ਇਨਸਾਫ ਦਿਵਾਉਣ ਵਿੱਚ ਮਦਦ ਕੀਤੀ ਜਾਵੇਗੀ।
ਇਸ ਮੌਕੇ 'ਤੇ ਐਡਵੋਕੇਟ ਮੈਡਮ ਹਰਜੀਤ ਕੌਰ, ਐਡਵੋਕੇਟ ਸ਼੍ਰੀ ਬਲਜੀਤ ਕੁਮਾਰ, ਪੀ.ਐਲ.ਵੀ. ਸ਼੍ਰੀ ਪਵਨ ਕੁਮਾਰ ਸ਼ਰਮਾ ਅਤੇ ਪੀ.ਐਲ.ਵੀ. ਸ਼੍ਰੀਮਤੀ ਨੀਲਮ ਧਵਨ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।