ਡੀ.ਐਸ.ਪੀ ਸੁਖਮਿੰਦਰ ਸਿੰਘ ਚੋਹਾਨ
ਬਸੀ ਪਠਾਣਾਂ 21 ਫਰਵਰੀ (ਦੀਦਾਰ ਗੁਰਨਾ ) ਪਿਛਲੇ ਕਾਫ਼ੀ ਲੰਬੇ ਸਮੇਂ ਤੋਂ ਪੰਜਾਬ ਪੁਲਿਸ ਦੇ ਵਿੱਚ ਵੱਖ-ਵੱਖ ਅਹੁਦਿਆਂ ਤੇ ਰਹਿ ਕੇ ਚੰਗੀਆਂ ਸੇਵਾਵਾਂ ਨਿਭਾਉਣ ਵਾਲੇ ਸੁਖਮਿੰਦਰ ਸਿੰਘ ਚੋਹਾਨ ਨੇ ਅੱਜ ਡੀ.ਐਸ.ਪੀ. ਬਸੀ ਪਠਾਣਾਂ ਦਾ ਅਹੁਦਾ ਸੰਭਾਲਿਆ !ਸ ਚੋਹਾਨ ਨੇ ਅੱਜ ਇਥੇ ਗੱਲਬਾਤ ਕਰਦਿਆਂ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਨੂੰ ਨਸ਼ਾ ਮੁਕਤ ਕਰਨਾ ਅਤੇ ਲੋਕਾਂ ਨੂੰ ਇਨਸਾਫ਼ ਦੇਣਾ ਉਨ੍ਹਾਂ ਦੀ ਪਹਿਲੀ ਤਰਜ਼ੀਹ ਹੋਵੇਗੀ ।