ਮਾਲਵਾ ਜ਼ੋਨ-2 ਦੇ ਲੀਗਲ ਸੈੱਲ ਦੇ ਚੁਣੇ ਗਏ ਨਵ ਨਿਯੁਕਤ ਪ੍ਰਧਾਨ ਐਡਵੋਕੇਟ ਰਾਜਬੀਰ ਸਿੰਘ ਗਰੇਵਾਲ।
ਫ਼ਤਹਿਗੜ੍ਹ ਸਾਹਿਬ, 17 ਮਾਰਚ (ਦੀਦਾਰ ਗੁਰਨਾ )-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਲੀਗਲ ਵਿੰਗ ਦੇ ਪ੍ਰਧਾਨ ਪਰਉਪਕਾਰ ਸਿੰਘ ਘੁੰਮਣ ਨਾਲ ਸਲਾਹ ਮਸ਼ਵਰਾ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦੇ ਜ਼ੋਨ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਾਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੇ ਮੌਜੂਦਾ ਪ੍ਰਧਾਨ ਰਾਜਬੀਰ ਸਿੰਘ ਗਰੇਵਾਲ ਨੂੰ ਮਾਲਵਾ ਜ਼ੋਨ-2 ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਫ਼ਤਹਿਗੜ੍ਹ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਗਰੇਵਾਲ ਨੇ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ।