ਜ਼ਿਲ੍ਹਾ ਚੋਣ ਅਫ਼ਸਰ ਰਾਮਵੀਰ ਵੱਲੋਂ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕਰਵਾਈ ਗਈ
ਦਲਜੀਤ ਕੌਰ ਭਵਾਨੀਗੜ੍ਹ
ਸੰਗਰੂਰ, 18 ਜਨਵਰੀ, 2022: ਸੰਗਰੂਰ ਜ਼ਿਲੇ ਦੇ 5 ਵਿਧਾਨ ਸਭਾ ਹਲਕਿਆਂ ਅਤੇ ਮਲੇਰਕੋਟਲਾ ਜ਼ਿਲੇ ਦੇ 2 ਵਿਧਾਨ ਸਭਾ ਹਲਕਿਆਂ ਵਿੱਚ 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਚੋਣ ਅਮਲੇ ਦੀ ਤਾਇਨਾਤੀ ਲਈ ਜ਼ਿਲਾ ਚੋਣ ਅਫ਼ਸਰ ਸ਼੍ਰੀ ਰਾਮਵੀਰ ਵੱਲੋਂ ਪਹਿਲੀ ਰੈਡੇਮਾਈਜੇਸ਼ਨ ਪ੍ਰਕਿਰਿਆ ਮੁਕੰਮਲ ਕਰਵਾਈ ਗਈ।
ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ ਪ੍ਰਕਿਰਿਆ ਦੌਰਾਨ ਜ਼ਿਲਾ ਚੋਣ ਅਫ਼ਸਰ ਸ਼੍ਰੀ ਰਾਮਵੀਰ ਨੇ ਚੋਣ ਕਾਰਜਾਂ ਵਿੱਚ ਜੁਟੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਆਪਸੀ ਤਾਲਮੇਲ ਤੇ ਪ੍ਰਤੀਬੱਧਤਾ ਨਾਲ ਨੇਪਰੇ ਚੜਾਉਣ ਦੀ ਹਦਾਇਤ ਕੀਤੀ।
ਉਨਾਂ ਦੱਸਿਆ ਕਿ ਸਮੂਹ ਹਲਕਿਆਂ ਦੇ ਰਿਟਰਨਿੰਗ ਅਧਿਕਾਰੀਆਂ ਵੱਲੋਂ 22 ਜਨਵਰੀ ਨੂੰ ਸਮੂਹ ਚੋਣ ਅਮਲੇ ਦੀ ਪਹਿਲੀ ਰਿਹਰਸਲ ਕਰਵਾਈ ਜਾ ਰਹੀ ਹੈ ਜਿਸ ਵਿੱਚ ਚੋਣ ਅਮਲ ਨੂੰ ਨਿਰਪੱਖਤਾ ਅਤੇ ਅਨੁਸਾਸ਼ਨ ਨਾਲ ਨੇਪਰੇ ਚੜਾਉਣ ਲਈ ਹਦਾਇਤਾਂ, ਨਿਯਮਾਂ ਬਾਰੇ ਵਿਸਤ੍ਰਿਤ ਜਾਣਕਾਰੀ ਦਿੱਤੀ ਜਾਵੇਗੀ।
ਇਸ ਦੌਰਾਨ ਵਧੀਕ ਜ਼ਿਲਾ ਚੋਣ ਅਫ਼ਸਰ ਸ੍ਰੀ ਅਨਮੋਲ ਸਿੰਘ ਧਾਲੀਵਾਲ, ਜ਼ਿਲਾ ਸੂਚਨਾ ਅਫ਼ਸਰ ਸ਼੍ਰੀ ਵਿਸ਼ਾਲ ਮਨੋਚਾ ਤੇ ਤਹਿਸੀਲਦਾਰ ਚੋਣਾਂ ਸ਼੍ਰੀ ਵਿਜੇ ਕੁਮਾਰ ਵੀ ਮੌਜੂਦ ਸਨ।