ਨਵੀਂ ਦਿੱਲੀ, 19 ਜੂਨ 2019 - ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ ਨੇ ਇੱਕ ਵਾਰ ਫੇਰ ਤੋਂ ਐਸ.ਐਫ.ਜੇ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪੰਨੂ ਦਾ ਟਵਿੱਟਰ ਅਕਾਊਂਟ ਆਰਜ਼ੀ ਤੌਰ 'ਤੇ ਬੰਦ ਕਰ ਦਿੱਤਾ ਹੈ। ਪੰਨੂ ਦਾ ਅਕਾਊਂਟ ਭਾਰਤ ਸਰਕਾਰ ਵੱਲੋਂ ਕੀਤੀ ਗਈ ਸ਼ਿਕਾਇਤ ਤੋਂ ਬਾਅਦ ਬੰਦ ਕੀਤਾ ਗਿਆ।
ਮੀਡੀਆ ਰਿਪੋਰਟਾਂ ਮੁਤਾਬਕ ਪੰਨੂ ਦਾ ਅਕਾਊਂਟ ਸਿੱਖ ਭਾਈਚਾਰੇ ਵੱਲੋਂ ਕੀਤੀ ਸ਼ਿਕਾਇਤ ਤੋਂ ਬਾਅਦ ਬੰਦ ਕੀਤਾ ਗਿਆ ਹੈ ਕਿਉਂਕਿ ਉਨ੍ਹਾਂ ਦਾ ਕਹਿਣਾ ਹੈ ਕਿ ਪੰਨੂ ਦੁਆਰਾ ਸਿੱਖ ਨੌਜਵਾਨ ਪੀੜ੍ਹੀ ਨੂੰ ਕੈਨੇਡਾ ਅਮਰੀਕਾ 'ਚ ਰਹਿ ਰਹੇ ਗੈਰਕਾਨੂੰਨੀ ਪ੍ਰਵਾਸੀਆਂ ਦੀ ਮਦਦ ਨਾਲ ਭੜਕਾ ਰਿਹਾ ਹੈ। ਰਿਪੋਰਟਾਂ 'ਚ ਇਹ ਵੀ ਕਿਹਾ ਗਿਆ ਹੈ ਕਿ ਪੰਨੂ ਨੇ ਹਾਲ ਹੀ 'ਚ ਇੱਕ ਵੀਡੀੳ ਰਾਹੀਂ ਰੈਫਰੈਂਡਮ 2020 ਖਿਲਾਫ ਪੰਜਾਬ ਸਰਕਾਰ ਦੀ ਕਾਰਵਾਈ ਬਾਰੇ ਪੰਜਾਬ ਪੁਲਿਸ ਨੂੰ ਧਮਕਾਇਆ ਹੈ।