ਨੈਸ਼ਨਲ ਜੈਤੂ ਖਿਡਾਰਨ ਬਨਣ ਉਪਰੰਤ ਗੁਰਪ੍ਰੀਤ ਕੌਰ ਦਾ ਸਨਮਾਨ ਕਰਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਅਤੇ ਅਧਿਆਪਕ ।
ਦਸੂਹਾ, 20 ਮਾਰਚ 2017 : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਸੂਹਾ ਦੀ ਦਸਵੀ ਕਲਾਸ ਦੀ ਵਿਦਿਆਰਥਣ ਗੁਰਪ੍ਰੀਤ ਕੌਰ ਅੰਤਰਰਾਸ਼ਟਰੀ ਸਕੂਲ ਖੇਡਾਂ ਵਿੱਚ ਭਾਰਤ ਦੀ ਨੁਮਾਇੰਦਗੀ ਕਰਨ ਲਈ ਫਰਾਸ ਅਤੇ ਸਿੰਘਾਪੁਰ ਜਾਵੇਗੀ । ਆਪਣੀ ਮਿਹਨਤ, ਲਗਨ ਅਤੇ ਅਟੱਲ ਸਵੈ-ਵਿਸ਼ਵਾਸ਼ ਲਈ ਪੂਰੇ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਹਰਮਨ ਪਿਆਰੀ ਇਹ ਖਿਡਾਰਨ ਇਹ ਮੁਕਾਮ ਹਾਸਿਲ ਕਰਨ ਤੋਂ ਪਹਿਲਾਂ ਤਿੰਨ ਕਿਲੋਮੀਟਰ ਤੁਰਨ ਦੇ ਮੁਕਾਬਲੇ ਵਿੱਚ ਜਿਲ੍ਹਾ ਹੁਸ਼ਿਆਰਪੁਰ ਦੀ ਪ੍ਰਤੀਨਿਧਤਾ ਕਰਦੇ ਹੋਏ ਪਿੰਡ ਬਾਦਲ ਵਿੱਚ ਹੋਏ ਪੰਜਾਬ ਪੱਧਰ ਦੇ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ ਸੀ ।ਇਸ ਉਪਰੰਤ ਕੋਇਬਟੂਰ ਵਿਖੇ ਹੋਏ ਰਾਸ਼ਟਰੀ ਪੱਧਰ ਦੇ ਮੁਕਾਬਲੇ ਵਿੱਚ ਭਾਰਤ ਭਰ ਵਿੱਚ ਪਹਿਲਾਂ ਸਥਾਨ ਪ੍ਰਾਪਤ ਕੀਤਾ । ਇਸ ਉਪਰੰਤ ਗੁਰਪ੍ਰੀਤ ਕੌਰ ਨੇ ਨੈਸ਼ਨਲ ਗੇਮਜ ਵਿੱਚ ਪਹਿਲਾਂ ਲੁਧਿਆਣਾ ਵਿਖੇ ਹੋਏ ਮੁਕਾਬਲੇ ਵਿੱਚ ਪੰਜਾਬ ਭਰ ਵਿੱਚ ਪਹਿਲਾਂ ਸਥਾਨ ਪ੍ਰਾਪਤ ਕਰਨ ਉਪਰੰਤ ਗੁਜਰਾਤ ਵਿੱਚ ਹੋਏ ਮੁਕਾਬਲੇ ਵਿੱਚ ਰਾਸ਼ਟਰ ਪੱਧਰ ਤੇ ਪਹਿਲਾਂ ਸਥਾਨ ਪ੍ਰਾਪਤ ਕੀਤਾ । ਹੁਣ ਇਸ ਖਿਡਾਰਨ ਗੁਰਪ੍ਰੀਤ ਕੌਰ ਭਾਰਤ ਦੇ ਨੁਮਾਇੰਦਗੀ ਕਰਨ ਲਈ ਅੰਤਰਰਾਸ਼ਟਰੀ ਖੇਡਾਂ ਵਿੱਚ ਹਿੱਸਾ ਲੈਣ ਲਈ ਫਰਾਂਸ ਅਤੇ ਸਿੰਘਾਪੁਰ ਜਾਵੇਗੀ । ਅੱਜ ਰਾਸਟਰੀ ਪ੍ਰਤੀਯੋਗਤਾ ਵਿੱਚ ਪਹਿਲਾਂ ਸਥਾਨ ਕਰਨ ਉਪਰੰਤ ਸਕੂਲ ਵਿੱਚ ਆਉਣ ਤੇ ਗੁਰਪ੍ਰੀਤ ਕੌਰ ਦਾ ਸਨਮਾਨ ਸਮੂਹ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋ ਕੀਤਾ ਗਿਆ ।
ਇਸ ਮੌਕੇ ਸਕੂਲ ਪ੍ਰਿੰਸੀਪਲ ਗੁਰਦਿਆਲ ਸਿੰਘ ਨੇ ਕਿਹਾ ਕਿ ਇਸ ਨਾਲ ਜਿੱਥੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਸੂਹਾ ਦਾ ਮਾਣ ਵਧਿਆ ਹੈ ਉੱਥੇ ਪੂਰੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀ ਲਈ ਸਕਰਾਰੀ ਸਕੂਲਾਂ ਵਿੱਚ ਮਿਲ ਰਹੀਆਂ ਸਹੂਲਤਾਂ ਤੇ ਸਰਕਾਰੀ ਸਕੂਲਾਂ ਵਿੱਚ ਪਨਪਦੀਆਂ ਪ੍ਰਤੀਭਾਵਾਂ ਕਾਰਨ ਸਾਰੇ ਵਿਦਿਆਰਥੀਆਂ ਅਤੇ ਅਧਿਆਪਕ ਵਰਗ ਦਾ ਮਾਣ ਨਾਲ ਸਿਰ ਉੱਚਾ ਹੋਇਆ ਹੈ ਅਤੇ ਇਸ ਹੱਲਾਸ਼ੇਰੀ ਕਾਰਨ ਹੀ ਹੋਰਨਾਂ ਵਿਦਿਆਰਥੀਆਂ ਨੂੰ ਪ੍ਰੇਰਨਾ ਵੀ ਮਿਲੇਗੀ ।ਇਸ ਸਨਮਾਨ ਸਮਾਰੋਹ ਮੌਕੇ ਹੋਰਨਾਂ ਤੋ ਇਲਾਵਾ ਸਕੂਲ ਦੇ ਪ੍ਰਿੰਸੀਪਲ ਗੁਰਦਿਆਲ ਸਿੰਘ, ਲੈਕ ਜਸਵੀਰ ਸਿੰਘ ,ਲੈਕ ਅਮਰਜੀਤ ਸਿੰਘ , ਲੈਕ ਅਨੀਤਾ ਰਾਣੀ, ਲੈਕ ਸੂਦ, ਦਿਆਲ ਸਿੰਘ ,ਪਰਮਜੀਤ ਸਿੰਘ, ਉੱਪਲ ਦੱਤ, ਸੰਜੀਵ ਸ਼ਰਮਾ, ਚੇਤਨ ,ਦਲਵਿੰਦਰ ਕੌਰ,ਮਹਿੰਦਰ ਕੌਰ, ਹਰਪ੍ਰੀਤ ਕੌਰ, ਜਸਵੀਰ ਕੌਰ, ਪਰਮਜੀਤ ਕੌਰ ਆਦਿ ਤੋਂ ਇਲਾਵਾ ਸਮੂਹ ਸਟਾਫ ਮੈਂਬਰ ਹਾਜ਼ਿਰ ਸਨ।