ਫ਼ਿਰੋਜ਼ਪੁਰ ਵਿਖੇ ਹੋਈ ਵੁਸ਼ੂ ਚੈਪੀਅਨਸ਼ਿਪ ਦੌਰਾਨ ਜੇਤੂ ਖਿਡਾਰੀਆਂ ਨਾਲ ਜ਼ਿਲ੍ਹਾ ਖੇਡ ਅਫ਼ਸਰ ਸੁਨੀਲ ਸ਼ਰਮਾ ਅਤੇ ਮੁਕਾਬਲੇ ਦਾ ਦ੍ਰਿਸ਼।
ਗੁਰਿੰਦਰ ਸਿੰਘ
ਫ਼ਿਰੋਜ਼ਪੁਰ, 17 ਜੁਲਾਈ, 2017 : ਵੁਸ਼ੂ ਸਪੋਰਟਸ ਵੈੱਲਫੇਅਰ ਐਸੋਸੀਏਸ਼ਨ ਫ਼ਿਰੋਜ਼ਪੁਰ ਵੱਲੋਂ ਸ਼ਹੀਦ ਭਗਤ ਸਿੰਘ ਸਟੇਡੀਅਮ ਫ਼ਿਰੋਜ਼ਪੁਰ ਵਿਖੇ ਦੂਸਰੀ ਵੁਸੂ ਚੈਂਪੀਅਨਸ਼ਿਪ ਕਰਵਾਈ ਗਈ। ਇਸ ਚੈਂਪੀਅਨਸ਼ਿਪ ਵਿੱਚ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ਦੇ ਲਗਭਗ 120 ਬੱਚਿਆਂ ਨੇ ਭਾਗ ਲਿਆ। ਇਸ ਚੈਂਪੀਅਨਸ਼ਿਪ ਵਿੱਚ ਸੁਨੀਲ ਕੁਮਾਰ ਸ਼ਰਮਾ ਜ਼ਿਲ੍ਹਾ ਖੇਡ ਅਫ਼ਸਰ ਫ਼ਿਰੋਜ਼ਪੁਰ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ।
ਉਨ੍ਹਾਂ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿੱਚ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਇਸ ਚੈਂਪੀਅਨਸ਼ਿਪ ਵਿੱਚ ਮਾਤਾ ਸਾਹਿਬ ਕੌਰ ਸਕੂਲ ਦੀ ਟੀਮ ਨੇ ਪਹਿਲਾ ਸਥਾਨ, ਡਾਇਨਾਮਿਕ ਮਾਰਸ਼ਲ ਆਰਟਸ ਫਿਟਨਿਸ਼ ਅਕੈਡਮੀ ਨੇ ਦੂਸਰਾ ਸਥਾਨ ਅਤੇ ਐਬਂਰੋੋਜ਼ੀਅਲ ਪਬਲਿਕ ਸਕੂਲ ਜ਼ੀਰਾ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਦਾ ਸਾਡੇ ਜੀਵਨ ਵਿੱਚ ਬਹੁਤ ਦੀ ਵਡਮੁੱਲਾ ਯੋਗਦਾਨ ਹੈ, ਖੇਡਾਂ ਕਰਕੇ ਸਾਡਾ ਸਰੀਰ ਤੰਦਰੁਸਤ ਰਹਿੰਦਾ ਹੈ ਅਤੇ ਇਸ ਨਾਲ ਨੌਜਵਾਨ ਨਸ਼ਿਆਂ ਤੋਂ ਦੂਰ ਰਹਿੰਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੀਵਨ ਵਿੱਚ ਜਿੰਨੀ ਜ਼ਰੂਰੀ ਪੜ੍ਹਾਈ ਹੈ, ਉਸ ਤੋਂ ਵੱਧ ਜ਼ਰੂਰਤ ਸਰੀਰ ਦੀ ਤੰਦਰੁਸਤੀ ਦੀ ਹੈ। ਇਸ ਲਈ ਆਪਣੇ ਬੱਚਿਆਂ ਦਾ ਧਿਆਨ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੱਲ ਵੀ ਪਾਓ ਤਾਂ ਜੋ ਉਹ ਇੱਕ ਤੰਦਰੁਸਤ ਸਰੀਰ ਦੇ ਨਾਲ ਅਗਾਂਹ ਵੱਧ ਸਕਣ।
ਇਸ ਮੌਕੇ ਬੀਰਪ੍ਰਤਾਪ ਸਿੰਘ ਗਿੱਲ ਕਾਰਜਕਾਰੀ ਅਫ਼ਸਰ ਡੇਅਰੀ ਵਿਭਾਗ, ਅਨੀਰੁੱਧ ਗੁਪਤਾ ਸੀ.ਈ.ੳ ਡੀ.ਸੀ.ਐਮ ਗਰੁੱਪ ਆਫ਼ ਸਕੂਲ, ਅਸ਼ੋਕ ਬਹਿਲ ਸੈਕਟਰੀ ਰੈੱਡ ਕਰਾਸ ਚੈਂਪੀਅਨਸ਼ਿਪ ਐਸੋਸੀਏਸ਼ਨ ਦੇ ਮੈਂਬਰ ਪ੍ਰਧਾਨ ਕ੍ਰਿਸ਼ਨ ਕੁਮਾਰ, ਸੀਨੀਅਰ ਵਾਇਸ ਪ੍ਰਧਾਨ ਅਵਤਾਰ ਸਿੰਘ ਸੈਕਟਰੀ ਸਵਰਨ ਸਿੰਘ, ਟਰੇਸਰ ਗੁਰਵੀਰ ਸਿੰਘ, ਅਸ਼ੋਕ ਸ਼ਰਮਾ, ਕੋਚ ਸਵਾਨੀ, ਹਰਪਾਲ ਸਿੰਘ, ਰਵਿੰਦਰ ਸਿੰਘ, ਸੁਨੀਲ ਕੁਮਾਰ, ਦੀਸਾਤ ਸ਼ਰਮਾ, ਅਭਿਸ਼ੇਕ ਸ਼ਰਮਾ, ਪਾਰੁਲ, ਕਿੱਟੀ ਆਦਿ ਮੈਂਬਰ ਵੀ ਹਾਜ਼ਰ ਸਨ।