← Go Back
ਚੰਡੀਗੜ, 8 ਮਾਰਚ 2018:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ’ਚ ਸੋਨ ਤਮਗਾ ਜੇਤੂ ਨਵਜੋਤ ਕੌਰ ਨੂੰ ਚੰਡੀਗੜ ਵਿਖੇ ਆਪਣੀ ਸਰਕਾਰੀ ਰਿਹਾਇਸ਼ ’ਤੇ ਸਨਮਾਨਿਤ ਕੀਤਾ। ਮੁੱਖ ਮੰਤਰੀ ਨੇ ਨਵਜੋਤ ਕੌਰ ਦੀ ਸ਼ਾਨਦਾਰ ਕਾਰਗੁਜ਼ਾਰੀ ਲਈ ਪੰਜ ਲੱਖ ਰੁਪਏ ਦਾ ਚੈੱਕ ਸੌਂਪਦਿਆਂ ਆਖਿਆ ਕਿ ਉਸ ਨੇ ਨਾ ਸਿਰਫ ਪੰਜਾਬ ਦਾ ਸਗੋਂ ਸਾਰੇ ਮੁਲਕ ਦਾ ਨਾਮ ਰੌਸ਼ਨ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਕੌਰ ਨੂੰ ਪੰਜਾਬ ਪੁਲੀਸ ਵਿੱਚ ਡੀ.ਐਸ.ਪੀ. ਦੇ ਅਹੁਦੇ ਦੀ ਪੇਸ਼ਕਸ਼ ਕੀਤੀ ਜਿਸ ਨੂੰ ਉਸ ਨੇ ਤੁਰੰਤ ਪ੍ਰਵਾਨ ਕਰ ਲਿਆ।
Total Responses : 863