ਚੰਡੀਗੜ੍ਹ, 13 ਦਸੰਬਰ, 2017 :
ਹਰਿਆਣਾ ਸਰਕਾਰ ਨੇ ਅੱਜ ਤੁਰੰਤ ਪ੍ਰਭਾਵ ਨਾਲ ਦੋ ਆਈ.ਏ.ਐਸ. ਅਧਿਕਾਰੀਆਂ ਦੇ ਤਬਾਦਲੇ ਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ।
ਹਰਿਆਣਾ ਅਭਿਲੇਖ ਵਿਭਾਗ ਦੇ ਡਾਇਰੈਕਟਰ ਜਰਨਲ ਅਤੇ ਸਕੱਤਰ ਪ੍ਰਵੀਨ ਕੁਮਾਰ ਨੂੰ ਆਪਣੇ ਮੌਜ਼ੂਦਾ ਕਾਰਜਭਾਰ ਤੋਂ ਇਲਾਵਾ ਪੁਰਾਤੱਤਵ ਤੇ ਅਜਾਇਬਘਰ ਵਿਭਾਗ ਦਾ ਡਾਇਰੈਕਟਰ ਜਰਨਲ ਤੇ ਸਕੱਤਰ ਦਾ ਕਾਰਜਭਾਰ ਦਿੱਤਾ ਹੈ।
ਇਸ ਤਰ੍ਹਾਂ, ਸੂਚਨਾ, ਲੋਕ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਅਤੇ ਸੂਚਨਾ, ਲੋਕ ਸੰਪਰਕ, ਭਾਸ਼ਾ ਤੇ ਸ਼ਿਕਾਇਤ ਵਿਭਾਗ ਦੇ ਵਿਸ਼ੇਸ਼ ਸਕੰਤਰ ਸਮੀਰ ਪਾਲ ਸਰੋ ਨੂੰ ਆਪਣੇ ਮੌਜ਼ੂਦਾ ਕਾਰਜਭਾਰ ਤੋਂ ਇਲਾਵਾ ਕਲਾ ਤੇ ਸਭਿਆਚਾਰਕ ਮਾਮਲੇ ਵਿਭਾਗ ਦਾ ਡਾਇਰੈਕਟਰ ਤੇ ਸਕੱਤਰ ਦਾ ਕਾਰਜਭਾਰ ਵੀ ਸੌਂਪਿਆ ਹੈ।