ਚੰਡੀਗੜ੍ਹ, 01 ਮਾਰਚ 2018 : ਪੰਜਾਬ ਸਰਕਾਰ ਨੇ ਅੱਜ ਤਿੰਨ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਅਤੇ ਤੈਨਾਤੀਆਂ ਸਬੰਧੀ ਹੁਕਮ ਜ਼ਾਰੀ ਕੀਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ਼੍ਰੀ ਸੁਖਚੈਨ ਸਿੰਘ, ਆਈ.ਪੀ.ਐਸ. ਨੂੰ ਡੀ.ਆਈ.ਜੀ/ਕਰਾਈਮ ਪੰਜਾਬ, ਚੰਡੀਗੜ੍ਹ ਅਤੇ ਵਾਧੂ ਚਾਰਜ ਡੀ.ਆਈ.ਜੀ ਪਟਿਆਲਾ ਰੇਂਜ, ਪਟਿਆਲਾ ਵਿਖੇ ਤਾਇਨਾਤ ਕੀਤਾ ਗਿਆ ਹੈ।
ਇਸੇ ਤਰ੍ਹਾਂ ਪੀ.ਪੀ.ਐਸ. ਅਧਿਕਾਰੀਆਂ ਵਿਚ ਸ੍ਰੀ ਭੁਪਿੰਦਰ ਸਿੰਘ ਨੂੰ ਏ.ਆਈ.ਜੀ/ ਸਪੈਸ਼ਲ ਟਾਸਕ ਫੋਰਸ ਅਤੇ ਸ਼੍ਰੀ ਬਿਕਰਮਜੀਤ ਸਿੰਘ ਨੂੰ ਐਸ.ਪੀ./ਸਪੈਸ਼ਲ ਟਾਸਕ ਫੋਰਸ ਤਾਇਨਾਤ ਕੀਤਾ ਗਿਆ ਹੈ।