ਚੰਡੀਗੜ, 09 ਮਾਰਚ 2018: ਪੰਜਾਬ ਸਰਕਾਰ ਵੱਲੋ ਅੱਜ 3 ਆਈ.ਏ.ਐਸ ਅਤੇ 3 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਤੈਨਾਤਿਆਂ ਦੇ ਹੁਕਮ ਜਾਰੀ ਕੀਤੇ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ੍ਰੀਮਤੀ ਸ਼ੀਨਾ ਅਗਰਵਾਲ ਆਈ.ਏ.ਐਸ ਨੂੰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਲੁਧਿਆਣਾ, ਸ੍ਰੀ ਸਨਿਅਮ ਅਗਰਵਾਲ ਨੂੰ ਵਧੀਕ ਕਮਿਸ਼ਨਰ, ਮਿਉਂਸੀਪਲ ਕਾਰਪੋਰੇਸ਼ਨ, ਲੁਧਿਆਣਾ ਅਤੇ ਸ੍ਰੀਮਤੀ ਸਾਕਸ਼ੀ ਸਾਹਨੀ ਨੂੰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਬਠਿੰਡਾ ਤਾਇਨਾਤ ਕੀਤਾ ਗਿਆ ਹੈ।
ਇਸੇ ਤਰ•ਾਂ ਹੀ ਪੀ.ਸੀ.ਐਸ. ਅਧਿਕਾਰੀਆਂ ਵਿਚੋਂ ਸ੍ਰੀ ਰਿਸ਼ੀ ਪਾਲ ਸਿੰਘ ਨੂੰ ਕਮਿਸ਼ਨਰ, ਮਿਉਂਸੀਪਲ ਕਾਰਪੋਰੇਸ਼ਨ, ਬਠਿੰਡਾ ਅਤੇ ਵਾਧੂ ਚਾਰਜ ਹਾਊਸਿੰਗ ਅਤੇ ਸ਼ਹਿਰੀ ਵਿਕਾਸ ਦੇ ਅਧੀਨ ਬਠਿੰਡਾ ਵਿਕਾਸ ਅਥਾਰਟੀ, ਬਠਿੰਡਾ ਵਿਚ ਮੁੱਖ ਪ੍ਰਸ਼ਾਸਕ ਦੇ ਤੌਰ ਤੇ ਅਤੇ ਸ੍ਰੀ ਬਲਵਿੰਦਰ ਸਿੰਘ ਨੂੰ ਵਧੀਕ ਕਮਿਸ਼ਨਰ (ਜਨਰਲ) ਬਠਿੰਡਾ ਤੇ ਵਾਧੂ ਚਾਰਜ ਸਬ ਡਿਵੀਜ਼ਨ ਮਜਿਸਟ੍ਰੇਟ ਬਠਿੰਡਾ ਤਾਇਨਾਤ ਕੀਤਾ ਗਿਆ ਹੈ।
ਉਨ•ਾਂ ਅੱਗੇ ਕਿਹਾ ਕਿ ਸ੍ਰੀ ਪਰਮਦੀਪ ਸਿੰਘ ਪੀ.ਸੀ.ਐਸ. ਸਬ ਡਵੀਜ਼ਨਲ ਮਜਿਸਟ੍ਰੇਟ ਡੇਰਾ ਬੱਸੀ ਅਤੇ ਵਾਧੂ ਚਾਰਜ ਡਿਪਟੀ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਦਾ ਤਬਾਦਲਾ ਵੀ ਕੀਤਾ ਗਿਆ ਹੈ ਅਤੇ ਉਨ•ਾਂ ਨੂੰ ਤੁਰੰਤ ਹੈੱਡ ਕੁਆਟਰ ਵਿਚ ਰਿਪੋਰਟ ਕਰਨ ਲਈ ਨਿਰਦੇਸ਼ ਦਿੱਤੇ ਗਏ ਹਨ।