← ਪਿਛੇ ਪਰਤੋ
ਐਂਬੂਲੈਂਸ ਵੈਨ ਦੀਆਂ ਚਾਬੀਆਂ ਪਟਨਾ ਸਾਹਿਬ ਦੇ ਜਥੇਦਾਰ ਨੂੰ ਸੌਂਪੀਆਂ
ਪਟਿਆਲਾ ,23 ਜੂਨ 2021 - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸਮਾਜ ਭਲਾਈ ਦੇ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਤਹਿਤ ਪੰਡਿਤ ਸ਼ਿਵ ਦੱਤ ਦੇ ਨਾਮ 'ਤੇ ਐਂਬੂਲੈਂਸ ਵੈਨ ਦੀਆਂ ਚਾਬੀਆਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਏ ਮਸਕੀਨ ਨੂੰ ਸੌਂਪੀਆਂ ਗਈਆਂ।ਇਸ ਮੌਕੇ ਟਰੱਸਟੀ ਗੁਰਜੀਤ ਸਿੰਘ ਓਬਰਾਏ ਅਤੇ ਸਾਬਕਾ ਏ ਆਈ ਜੀ ਇਕਬਾਲ ਸਿੰਘ ਗਿੱਲ ਤੇ ਟਰੱਸਟ ਦੇ ਮੈਂਬਰ ਮੌਜੂਦ ਰਹੇ। ਇਸ ਮੌਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਏ ਮਸਕੀਨ ਨੇ ਡਾ ਐੱਸ ਪੀ ਸਿੰਘ ਓਬਰਾਏ ਦਾ ਧੰਨਵਾਦ ਕੀਤਾ।
Total Responses : 942