ਭਾਜਪਾ ਉਮੀਦਵਾਰ ਮਨਜੀਤ ਮੰਨਾ ਨੂੰ ਕਿਸਾਨਾਂ ਨੇ ਪਿੰਡ ਸੁਧਾਰ ਰਾਜਪੂਤਾਂ ਘੇਰਿਆ
ਬਲਰਾਜ ਸਿੰਘ ਰਾਜਾ
ਬਿਆਸ 24 ਅਪ੍ਰੈਲ 2024- ਅੱਜ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਦੇ ਪਿੰਡ ਸੁਧਾਰ ਰਾਜਪੂਤਾਂ ਵਿਚ ਖਡੂਰ ਸਾਹਿਬ ਲੋਕ ਸਭਾ ਹਲਕੇ ਦੇ ਭਾਜਪਾ ਉਮੀਦਵਾਰ ਮਨਜੀਤ ਸਿੰਘ ਮੰਨਾ ਦਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੈਂਕੜਿਆਂ ਦੀ ਗਿਣਤੀ ਵਿਚ ਕਾਰਕੁਨਾਂ ਵਲੋ ਘੇਰ ਕੇ ਭਾਰੀ ਵਿਰੋਧ ਕੀਤਾ। ਪ੍ਰਾਪਤ ਜਾਣਕਾਰੀ ਅੱਜ ਬਾਅਦ ਦੁਪਹਿਰ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਭਾਜਪਾ ਉਮੀਦਵਾਰ ਮਨਜੀਤ ਸਿੰਘ ਮੰਨਾਂ ਵਲੋ ਪਿੰਡ ਸੁਧਾਰ ਰਾਜਪੂਤਾਂ ਵਿਚ ਪ੍ਰੋਗਰਾਮ ਰੱਖਿਆ ਗਿਆ ਸੀ।
ਜਿਸ ਸਬੰਧੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਕਾਰਕੁਨਾਂ ਨੂੰ ਭਿਣਕ ਪੈਣ ਤੇ ਸੈਂਕੜਿਆਂ ਦੀ ਗਿਣਤੀ ਵਿਚ ਕਿਸਾਨ ਮਜ਼ਦੂਰ ਹੱਥਾਂ ਵਿਚ ਤਖ਼ਤੀਆਂ ਫੜੀ ਉੱਥੇ ਪੁੱਜੇ ਉਸ ਦੀ ਘੇਰਾਬੰਦੀ ਕਰ ਲਈ ਅਤੇ ਉਨ੍ਹਾਂ ਨੂੰ ਭਾਜਪਾ ਦੀ ਕੇਂਦਰ ਸਰਕਾਰ ਵਲੋ ਕਿਸਾਨਾਂ ਤੇ ਕੀਤੇ ਅਤਿਆਚਾਰ ਸਬੰਧੀ ਸਵਾਲ ਪੁੱਛਣੇ ਸਨ ਜਿਸ ਦੌਰਾਨ ਭਾਰੀ ਗਿਣਤੀ ਵਿਚ ਪੁਲੀਸ ਕਰਮਚਾਰੀ ਨੇ ਪੁੱਜ ਕੇ ਕਿਸਾਨਾਂ ਨੂੰ ਅੱਗੇ ਵਧਣ ਤੋ ਰੋਕਿਆ ਅਤੇ ਰੱਸਾ ਬੰਦੀ ਕਰਕੇ ਭਾਜਪਾ ਉਮੀਦਵਾਰ ਨੂੰ ਘਿਰਾਓ ਵਿਚੋਂ ਬਾਹਰ ਕੱਢਿਆ। ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਰਣਜੀਤ ਸਿੰਘ ਕਲੇਰ ਬਾਲਾ,ਚਰਨ ਸਿੰਘ ਕਲੇਰ ਘੁਮਾਣੀ ਦੀ ਅਗਵਾਈ ਹੇਠ ਭਾਜਪਾ ਆਗੂ ਦਾ ਘਿਰਾਓ ਕੀਤਾ ਗਿਆ।