ਸਰਕਾਰੀ ਹਾਈ ਸਕੂਲ ਬੁੱਗਾ ਕਲਾਂ ਦਾ ਰਿਹਾ ਸ਼ਾਨਦਾਰ ਨਤੀਜਾ
ਗੁਰਪ੍ਰੀਤ ਸਿੰਘ ਜਖਵਾਲੀ
ਫਤਹਿਗੜ੍ਹ ਸਾਹਿਬ 24 ਅਪ੍ਰੈਲ 2024 : ਸਰਕਾਰੀ ਹਾਈ ਸਕੂਲ ਬੁੱਗਾ ਕਲਾਂ ਦਾ ਦਸਵੀਂ ਜਮਾਤ ਦਾ ਬੋਰਡ ਪ੍ਰੀਖਿਆ ਦਾ ਨਤੀਜਾ 100% ਰਿਹਾ। ਦਸਵੀਂ ਜਮਾਤ ਵਿੱਚ ਕੁੱਲ 42 ਵਿਦਿਆਰਥੀਆਂ ਨੇ ਇਮਤਿਹਾਨ ਦਿੱਤਾ ਅਤੇ ਸਾਰੇ ਪਾਸ ਹੋਏ ਅਤੇ ਸਕੂਲ ਦਾ ਨਤੀਜਾ 100% ਰਿਹਾ। ਇਸ ਨਤੀਜੇ ਵਿੱਚ 42 ਵਿੱਚੋਂ 24 ਵਿਦਿਆਰਥੀਆਂ ਨੇ ਪਹਿਲੇ ਦਰਜੇ ਵਿੱਚ ਪ੍ਰੀਖਿਆ ਪਾਸ ਕੀਤੀ।
ਪਹਿਲੇ ਸਥਾਨ 'ਤੇ ਰਹਿਣ ਵਾਲ਼ੇ ਵਿਦਿਆਰਥੀ ਮਨਿੰਦਰ ਸਿੰਘ ਨੇ 574 ਅੰਕ ਪ੍ਰਾਪਤ ਕੀਤੇ, ਜਦਕਿ ਦੂਜੇ ਸਥਾਨ 'ਤੇ ਆਉਣ ਵਾਲ਼ੇ ਵਿਦਿਆਰਥੀ ਮਨਿੰਦਰ ਸਿੰਘ ਨੇ 572 ਅੰਕ ਪ੍ਰਾਪਤ ਕੀਤੇ ਤੀਜਾ ਸਥਾਨ ਪ੍ਰਨੀਤ ਕੌਰ ਨੇ 550 ਅੰਕ ਲੈ ਕੇ ਪ੍ਰਾਪਤ ਕੀਤਾ।
ਜਮਾਤ ਇੰਚਾਰਜ ਸ਼੍ਰੀਮਤੀ ਰੁਪਿੰਦਰ ਕੌਰ ਨੇ ਸਮੂਹ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ।
ਹੈੱਡ ਮਾਸਟਰ ਅਮਨਦੀਪ ਸਿੰਘ ਤੇਜੇ ਨੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਮੁਬਾਰਕਬਾਦ ਦਿੰਦਿਆਂ ਆਖਿਆ ਕਿ ਇਸ ਸ਼ਾਨਦਾਰ ਨਤੀਜੇ ਦਾ ਸਿਹਰਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਅਣਥੱਕ ਮਿਹਨਤ ਨੂੰ ਜਾਂਦਾ ਹੈ। ਸਮੂਹ ਸਟਾਫ ਵੱਲੋਂ ਪੁਜੀਸ਼ਨਾਂ ਵਾਲ਼ੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਗਿਆ। ਇਸ ਮੌਕੇ ਸ਼੍ਰੀਮਤੀ ਗੁਰਪ੍ਰੀਤ ਕੌਰ, ਸ. ਅਮਨਪ੍ਰੀਤ ਸਿੰਘ ਔਜਲਾ, ਸ. ਅਮਨਦੀਪ ਸਿੰਘ, ਡਾ. ਦਰਸ਼ਨ ਕੁਮਾਰ, ਸ. ਅਮਨਦੀਪ ਸਿੰਘ, ਸ. ਜਤਿੰਦਰ ਸਿੰਘ, ਸ਼੍ਰੀਮਤੀ ਤਰੁਨ ਗੁਪਤਾ, ਸ. ਭਗਵੰਤ ਸਿੰਘ, ਸ਼੍ਰੀਮਤੀ ਮਨਜੀਤ ਕੌਰ, ਸ. ਰਵਿੰਦਰ ਸਿੰਘ, ਸ਼੍ਰੀ ਰਣਬੀਰ ਕੁਮਾਰ ਅਤੇ ਸ. ਪਰਮਜੀਤ ਸਿੰਘ ਤੋਂ ਇਲਾਵਾ ਵਿਦਿਆਰਥੀਆਂ ਦੇ ਮਾਪੇ ਵੀ ਹਾਜ਼ਰ ਸਨ।