ਬੱਚਿਆਂ ਦਾ ਸੰਪੂਰਨ ਟੀਕਾਕਰਨ ਅਤੀ ਜਰੂਰੀ :- ਡਾ ਬਲਵਿੰਦਰ ਕੌਰ
ਸਹਾਇਕ ਡਾਇਰੈਕਟਰ ਨੇ "ਵਿਸ਼ਵ ਟੀਕਾਕਰਨ ਸਪਤਾਹ" ਮੌਕੇ ਜਾਗਰੂਕਤਾ ਰੈਲੀ ਨੂੰ ਦਿੱਤੀ ਹਰੀ ਝੰਡੀ
ਫਤਿਹਗੜ੍ਹ ਸਾਹਿਬ , 24 ਅਪ੍ਰੈਲ 2024 : ਡਾਇਰੈਕਟਰ ਸਿਹਤ ਤੇਂ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਦੀ ਅਗਵਾਈ ਹੇਠ ਜਿਲੇ ਅੰਦਰ 24 ਤੋਂ 30 ਅਪ੍ਰੈਲ ਤੱਕ "ਵਿਸ਼ਵ ਟੀਕਾਕਰਨ ਸਪਤਾਹ" ਮਨਾਇਆ ਜਾ ਰਿਹਾ ਹੈ। ਸਪਤਾਹ ਦੌਰਾਨ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਦਾ ਜਾਇਜਾ ਲੈਣ ਲਈ ਸੂਬਾ ਪੱਧਰ ਤੋਂ ਸਹਾਇਕ ਡਾਇਰੈਕਟਰ (ਟੀਕਾਕਰਨ)ਡਾ ਬਲਵਿੰਦਰ ਕੌਰ ਨੇ ਜਿਲੇ ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ ਵਿਸ਼ਵ ਸਿਹਤ ਸੰਸਥਾ ਤੋਂ ਸਰਵੇਲੈਂਸ ਮੈਡੀਕਲ ਅਫਸਰ ਡਾ ਵਿਕਰਮ ਗੁਪਤਾ ਅਤੇ ਡਾ ਮਨਹਰਦੀਪ ਕੌਰ ਵੀ ਉਹਨਾਂ ਦੇ ਨਾਲ ਸਨ। ਇਸ ਮੌਕੇ ਤੇ ਜਿਲਾ ਹਸਪਤਾਲ ਤੋਂ ਵਿਸ਼ਵ ਟੀਕਾਕਰਨ ਹਫਤੇ ਅਤੇ ਟੀਕਾਕਰਨ ਦੀ ਮਹੱਤਤਾ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ ਜਿਸ ਨੂੰ ਸਹਾਇਕ ਡਾਇਰੈਕਟਰ ਡਾ ਬਲਵਿੰਦਰ ਕੌਰ ਅਤੇ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਵੱਲੋਂ
ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ । ਇਹ ਰੈਲੀ ਸ਼ਹਿਰ ਦੇ ਵੱਖ-ਵੱਖ ਥਾਵਾਂ ਤੇ ਆਮ ਲੋਕਾਂ ਨੂੰ ਟੀਕਾਕਰਨ ਸਪਤਾਹ ਸਬੰਧੀ ਜਾਗਰੂਕ ਕਰਦੀ ਹੋਈ ਵਾਪਸ ਸਿਵਲ ਹਸਪਤਾਲ ਵਿਖੇ ਆ ਕੇ ਸਮਾਪਤ ਹੋਈ। ਇਸ ਮੌਕੇ ਤੇ ਡਾ ਬਲਵਿੰਦਰ ਕੌਰ ਨੇ ਕਿਹਾ ਕਿ ਬਿਮਾਰੀਆਂ ਤੋਂ ਬਚਾਉਣ ਲਈ ਗਰਭਵਤੀ ਔਰਤਾਂ ਨੂੰ ਗਰਭ ਦੌਰਾਨ ਟੈਟਨਸ ਦੇ ਟੀਕੇ ਅਤੇ ਬੱਚਿਆਂ ਦਾ ਸੂਚੀ ਅਨੁਸਾਰ ਸੰਪੂਰਨ ਟੀਕਾਕਰਨ ਕਰਾਉਣਾ ਅਤੀ ਜਰੂਰੀ ਹੁੰਦਾ । ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਨੇ ਕਿਹਾ ਬੁੱਧਵਾਰ ਦਾ ਦਿਨ ਛੱਡ ਕੇ ਹਫਤੇ ਦੇ ਸਾਰੇ ਦਿਨ ਚੱਲਣ ਵਾਲੀ ਇਸ ਮਹਿਮ ਦੌਰਾਨ ਭੱਠਿਆਂ , ਪਥੇਰਾਂ, ਉਸਾਰੀ ਅਧੀਨ ਬਿਲਡਿੰਗਾਂ, ਝੁੱਗੀਆਂ, ਝੌਂਪੜੀਆਂ ਅਤੇ ਹੋਰ ਅਪਹੁੰਚ ਇਲਾਕੇ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵਿਸ਼ੇਸ਼ ਸੈਸ਼ਨ ਲਗਾ ਕੇ ਟੀਕਾਕਰਨ ਤੋਂ ਵਾਂਝੇ ਬੱਚਿਆਂ ਦਾ ਟੀਕਾਕਰਨ ਕਰਨਗੀਆਂ ਕਿਉਂਕਿ ਟੀਕਾਕਰਨ ਨਾਲ ਹੀ ਬੱਚਿਆਂ ਦੀ ਮੋਤ ਦਰ ਵਿੱਚ ਕਾਫੀ ਕਮੀ ਆਈ ਹੈ ਅਤੇ ਪੋਲਿਓ ਵਰਗੀ ਭਿਆਨਕ ਬਿਮਾਰੀ ਤੋਂ ਵੀ ਛੁਟਕਾਰਾ ਪਾਇਆ ਗਿਆ ਹੈ। ਜਿਲ੍ਹਾ ਟੀਕਾਕਰਨ ਅਫਸਰ ਡਾ ਰਾਜੇਸ਼ ਕੁਮਾਰ ਨੇਂ ਨਵ ਜਨਮੇਂ ਬੱਚਿਆਂ ਦੇ ਲੱਗਣ ਵਾਲੇ ਟੀਕਿਆਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਇਸ ਮੌਕੇ ਤੇ ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਜਸਵਿੰਦਰ ਕੌਰ ,ਬੀਈਈ ਮਹਾਵੀਰ ਸਿੰਘ, ਅਨਿਲ ਕੁਮਾਰ, ਵਿੱਕੀ ਵਰਮਾ ਹਰਦੀਪ ਸਿੰਘ ਤੋਂ ਇਲਾਵਾ ਨਰਸਿੰਗ ਵਿਦਿਆਰਥੀ ਹਾਜ਼ਰ ਸਨ।