ਖਡੂਰ ਸਾਹਿਬ : ਹਰਦੀਪ ਗਿੱਲ ਦੀ ਹਾਜ਼ਰੀ ਵਿੱਚ ਤਰਸਿੱਕਾ ਦੇ ਦਰਜਨਾਂ ਪਰਿਵਾਰਾਂ ਨੇ ਕੀਤੀ ਭਾਜਪਾ ਵਿੱਚ ਸ਼ਮੂਲੀਅਤ
ਰਾਕੇਸ਼ ਨਈਅਰ ਚੋਹਲਾ
ਜੰਡਿਆਲਾ ਗੁਰੂ/ਤਰਸਿੱਕਾ, 25 ਅਪ੍ਰੈਲ : ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਤਰਸਿੱਕਾ ਵਿਖੇ ਕਾਂਗਰਸ ਤੇ ਹੋਰ ਰਿਵਾਇਤੀ ਪਾਰਟੀਆਂ ਨੂੰ ਅਲਵਿਦਾ ਆਖਦੇ ਹੋਏ ਦਰਜਨਾਂ ਪਰਿਵਾਰਾਂ ਨੇ ਹਲਕਾ ਜੰਡਿਆਲਾ ਗੁਰੂ ਦੇ ਇੰਚਾਰਜ ਹਰਦੀਪ ਸਿੰਘ ਗਿੱਲ ਦੀ ਹਾਜ਼ਰੀ ਵਿੱਚ ਭਾਜਪਾ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ।
ਇਸ ਮੌਕੇ 'ਤੇ ਹਲਕਾ ਇੰਚਾਰਜ ਹਰਦੀਪ ਸਿੰਘ ਗਿੱਲ ਅਤੇ ਚੇਅਰਮੈਨ ਕੰਵਰਵੀਰ ਸਿੰਘ ਮੰਜਿਲ ਵੱਲੋਂ ਸ਼ਾਮਿਲ ਹੋਏ ਪਰਿਵਾਰਾਂ ਨੂੰ ਸਿਰੋਪੇ ਭੇਟ ਕਰਕੇ ਸਨਮਾਨਿਤ ਕਰਦੇ ਹੋਏ ਕਿਹਾ ਕਿ ਭਾਜਪਾ ਵਿੱਚ ਸ਼ਾਮਲ ਹੋਏ ਇੰਨਾ ਪਰਿਵਾਰਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ।ਇਸ ਮੌਕੇ 'ਤੇ ਹੋਏ ਇਕੱਠ ਦੌਰਾਨ ਬੋਲਦਿਆਂ ਹਰਦੀਪ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਵਿੱਚ ਸਿਰਫ ਭਾਰਤੀ ਜਨਤਾ ਪਾਰਟੀ ਹੀ ਨਸ਼ਿਆਂ ਤੇ ਗੁੰਡਾਗਰਦੀ ਨੂੰ ਠੱਲ ਪਾ ਸਕਦੀ ਹੈ। ਯੂ.ਪੀ. ਅਤੇ ਬਿਹਾਰ ਵਰਗੇ ਸੂਬੇ ਇਸ ਦੀ ਤਾਜ਼ਾ ਉਦਾਹਰਨ ਹਨ।ਉਨ੍ਹਾਂ ਆਖਿਆ ਕਿ ਪੰਜਾਬ ਦੇ ਲੋਕ ਨਕਲੀ ਬਦਲਾਅ ਤੋਂ ਅੱਕ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕਿਸੇ ਵੀ ਗਰੀਬ ਮਜ਼ਦੂਰ ਦੀ ਬਾਂਹ ਫੜਨ ਦਾ ਕਸ਼ਟ ਨਹੀਂ ਕੀਤਾ। ਪੰਜਾਬ ਵਿੱਚ ਗਰੀਬਾਂ ਦੀ ਭਲਾਈ ਲਈ ਯੋਜਨਾਵਾਂ ਸਿਰਫ ਮੋਦੀ ਸਰਕਾਰ ਵੱਲੋਂ ਹੀ ਚਲਾਈਆਂ ਗਈਆਂ ਹਨ,ਜਿਸ ਕਰਕੇ ਲੋਕ ਇਸ ਵਾਰ ਭਾਰਤੀ ਜਨਤਾ ਪਾਰਟੀ ਨੂੰ ਫਤਵਾ ਦੇਣ ਦਾ ਮਨ ਬਣਾ ਚੁੱਕੇ ਹਨ।ਇਸ ਮੌਕੇ ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਭਾਜਪਾ ਦੇ ਉਮੀਦਵਾਰ ਮਨਜੀਤ ਸਿੰਘ ਮੰਨਾ ਮੀਆਂਵਿੰਡ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਮਦਦ ਕਰਨਗੇ।ਇਸ ਮੌਕੇ ਮਨਜੀਤ ਸਿੰਘ ਤਰਸਿੱਕਾ ਨੂੰ ਭਾਜਪਾ ਦੇ ਤਰਸਿੱਕਾ ਬਲਾਕ ਦਾ ਮੰਡਲ ਪ੍ਰਧਾਨ ਤੇ ਠੇਕੇਦਾਰ ਲਖਵਿੰਦਰ ਸਿੰਘ ਨੂੰ ਮੀਤ ਪ੍ਰਧਾਨ ਭਾਜਪਾ ਤਰਸਿੱਕਾ ਮੰਡਲ ਬਣਾਉਣ ਦਾ ਐਲਾਨ ਵੀ ਕੀਤਾ ਗਿਆ।ਇਸ ਮੌਕੇ 'ਤੇ ਸੁਪਨਦੀਪ ਸਿੰਘ ਸਾਬੀ ਮੰਡਲ ਪ੍ਰਧਾਨ ਭਾਜਪਾ ਜੰਡਿਆਲਾ ਦਿਹਾਤੀ,ਸਰਬਜੀਤ ਸਿੰਘ ਖਾਨਕੋਟ,ਗੁਰਬਖਸ਼ ਸਿੰਘ ਗੋਪੀ,ਬਲਵੰਤ ਸਿੰਘ ਵਡਾਲੀ ਡੋਗਰਾ,ਜਗਰੂਪ ਸਿੰਘ ਵਡਾਲੀ,ਸਰਬਜੀਤ ਸਿੰਘ ਵਡਾਲੀ ਤੋਂ ਇਲਾਵਾ ਸ਼ਾਮਿਲ ਹੋਏ ਪਰਿਵਾਰਾਂ ਵਿੱਚ ਸਰਬਜੀਤ ਸਿੰਘ ਸਤਨਾਮ ਸਿੰਘ,ਜੈਦੇਵ ਸਿੰਘ,ਸਤਬੀਰ ਸਿੰਘ, ਬਲਵੰਤ ਸਿੰਘ,ਚਰਨਜੀਤ ਸਿੰਘ,ਦਲਜੀਤ ਸਿੰਘ ਗੋਵਿੰਦਰ ਸਿੰਘ,ਨਿਰਮਲ ਸਿੰਘ,ਮਨਜੀਤ ਸਿੰਘ, ਸੁਖਚੈਨ ਸਿੰਘ,ਪ੍ਰਗਟ ਸਿੰਘ,ਪ੍ਰਭਜਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।