ਸਰਕਾਰੀ ਕੰਨਿਆ ਸਕੂਲ ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਵਿਖਾਵਾ
ਹੋਣਹਾਰ ਵਿਦਿਆਰਥਣਾਂ ਨੂੰ ਕੀਤਾ ਗਿਆ ਸਨਮਾਨਿਤ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,25 ਅਪ੍ਰੈਲ 2024 :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਦੇ ਨਤੀਜਿਆਂ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਚੋਹਲਾ ਸਾਹਿਬ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੌ ਪ੍ਰਤੀਸ਼ਤ ਨਤੀਜਾ ਹਾਸਲ ਕੀਤਾ ਹੈ। ਪ੍ਰਿੰਸੀਪਲ ਕਸ਼ਮੀਰ ਸਿੰਘ ਸੰਧੂ ਨੇ ਦੱਸਿਆ ਕਿ ਕੁੱਲ 101 ਵਿਦਿਆਰਥਣਾਂ ਅਪੀਅਰ ਹੋਈਆਂ ਅਤੇ ਸਾਰੀਆਂ ਹੀ ਵਿਦਿਆਰਥਣਾਂ ਨੇ ਚੰਗੇ ਅੰਕ ਪ੍ਰਾਪਤ ਕਰਕੇ ਆਪਣੇ ਸਕੂਲ ਅਤੇ ਟੀਚਰਾਂ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਨਵਦੀਪ ਕੌਰ ਪੁੱਤਰੀ ਸੁਖਵਿੰਦਰ ਸਿੰਘ ਨੇ 90% ,ਪਵਨਦੀਪ ਕੌਰ ਪੁੱਤਰੀ ਸੁਖਦੇਵ ਸਿੰਘ ਨੇ 89.53% ਅਤੇ ਗੁਰਪ੍ਰੀਤ ਕੌਰ ਪੁੱਤਰੀ ਪ੍ਰੇਮ ਸਿੰਘ ਨੇ 88.64 % ਅੰਕ ਲੈਕੇ ਕ੍ਰਮਵਾਰ ਪਹਿਲਾ,ਦੂਜਾ ਤੇ ਤੀਸਰਾ ਸਥਾਨ ਪ੍ਰਾਪਤ ਕੀਤਾ।ਹੋਰ 20 ਵਿਦਿਆਰਥਣਾਂ ਨੇ 80% ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ।58 ਵਿਦਿਆਰਥਣਾਂ ਨੇ 60 ਤੋ 80 % ਵਿਚਕਾਰ,23 ਵਿਦਿਆਰਥਣਾਂ ਨੇ 50 ਤੋਂ 60% ਦੇ ਵਿਚਕਾਰ ਅੰਕ ਪ੍ਰਾਪਤ ਕਰਕੇ ਨਾਮਣਾ ਖੱਟਿਆ।
ਇਹਨਾਂ ਸ਼ਾਨਦਾਰ ਨਤੀਜਿਆਂ ਦੀ ਖੁਸ਼ੀ ਸਾਂਝੀ ਕਰਨ ਲਈ ਵਿਦਿਆਰਥਣਾਂ ਦੀ ਚਾਹ ਪਾਰਟੀ ਕੀਤੀ ਗਈ ਤੇ ਹੋਣਹਾਰ ਵਿਦਿਆਰਥਣਾਂ ਨੂੰ ਸਨਮਾਨ ਚਿੰਨ ਦੇਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ 'ਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਅੰਗਰੇਜ ਸਿੰਘ,ਮਾਸਟਰ ਅਵਤਾਰ ਸਿੰਘ ਗਿੱਲ,ਰਾਜਵਿੰਦਰ ਸਿੰਘ ਪੰਚਾਇਤ ਮੈਂਬਰ,ਪਲਵਿੰਦਰ ਸਿੰਘ,ਕੁਲਵਿੰਦਰ ਸਿੰਘ,ਰਜਿੰਦਰ ਸਿੰਘ,ਸਰਬਜੀਤ ਕੌਰ,ਅਲਕਾ,ਰਾਜਵਿੰਦਰ ਕੌਰ,ਪਰਮਜੀਤ ਕੌਰ,ਦਇਆ ਕੌਰ ਆਦਿ ਨੇ ਪਹੁੰਚ ਕੇ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੀਆਂ ਬੱਚੀਆਂ ਨੂੰ ਸਨਮਾਨਿਤ ਕੀਤਾ ਅਤੇ ਵਧਾਈ ਦਿੱਤੀ।ਇਸ ਮੌਕੇ 'ਤੇ ਸਕੂਲ ਦੇ ਪ੍ਰਿੰਸੀਪਲ ਕਸ਼ਮੀਰ ਸਿੰਘ,ਲੈਕਚਰਾਰ ਸੁਖਦੀਪ ਕੌਰ,ਲੈਕਚਰਾਰ ਸਵੀਟੀ,ਰਾਜਬੀਰ ਕੌਰ,ਸੁਮਨ ਬਾਲਾ,ਅਮਨਦੀਪ ਕੌਰ,ਬਲਵਿੰਦਰ ਸਿੰਘ,ਮਨਜਿੰਦਰ ਸਿੰਘ,ਪਰਦੀਪ,ਬਿਕਰਮਜੀਤ ਸਿੰਘ,ਬਲਰਾਜ ਕੌਰ,ਪ੍ਰਿਤਪਾਲ ਕੌਰ,ਸੁਨੈਨਾ ਡੇਲੂ,ਗੁਰਮੀਤ ਕੌਰ,ਜਯੋਤੀ ਸਿੰਗਲਾ, ਅਮਰੀਕ ਸਿੰਘ,ਸੁਮੇਧਾ ਗੁਪਤਾ ਅਤੇ ਹੋਰ ਸਾਰਾ ਸਟਾਫ ਹਾਜ਼ਰ ਸੀ।