Lok sabha elections: ਮੁੱਖ ਮੰਤਰੀ ਨੇ ਜੋ ਐਲਾਨ ਕੀਤੇ, ਕੋਈ ਵੀ ਪੂਰਾ ਨਹੀਂ ਹੋਇਆ- ਡਾ. ਚੀਮਾ
ਰੋਹਿਤ ਗੁਪਤਾ
ਗੁਰਦਾਸਪੁਰ, 26 ਅਪ੍ਰੈਲ 2024- ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਵਲੋਂ ਲੋਕ ਸਭਾ ਹਲਕਾ ਗੁਰਦਾਸਪੁਰ ਅੰਦਰ ਚੋਣ ਪ੍ਰਚਾਰ ਵਿੱਚ ਕਾਫੀ ਤੇਜ਼ੀ ਲਿਆਂਦੀ ਗਈ ਹੈ. ਜਿਸਦੇ ਮੱਦੇਨਜ਼ਰ ਵਿਧਾਨ ਸਭਾ ਹਲਕਾ ਬਟਾਲਾ ਅੰਦਰ ਵੀ ਮੀਟਿੰਗਾਂ ਦਾ ਦੌਰ ਜਾਰੀ ਹੈ। ਅਜਿਹੀ ਹੀ ਇੱਕ ਮੀਟਿੰਗ ਦੌਰਾਨ ਬਹੁਤ ਸਾਰੇ ਪਰਿਵਾਰਾਂ ਨੇ ਵੱਖ ਵੱਖ ਪਾਰਟੀਆਂ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ।
ਇਸ ਮੌਕੇ ਡਾ.ਚੀਮਾ ਨੇ ਮੀਟਿੰਗਾਂ ਦੌਰਾਨ ਹੋਏ ਇਕੱਠ ਨੂੰ ਵਿਸ਼ਵਾਸ ਦਵਾਇਆ ਕਿ ਓਹਨਾ ਦੇ ਹਲਕੇ ਦਾ ਸਰਵਪੱਖੀ ਵਿਕਾਸ ਕਰਵਾਉਣਗੇ ,ਜੇਕਰ ਉਹਨਾਂ ਨੂੰ ਹਲਕੇ ਨੇ ਜਿੱਤਾ ਕੇ ਤਾਕਤ ਬਖਸ਼ੀ ਜੋ ਕਿ ਪਿਛਲੇ ਐਮ.ਪੀ. ਨਹੀਂ ਕਰ ਸਕੇ।ਇਸ ਮੌਕੇ ਤੇ ਉਹਨਾਂ ਨੇ ਆਪਣੇ ਵਿਰੋਧੀਆਂ ਨੂੰ ਤਿੱਖੇ ਰਗੜੇ ਵੀ ਲਾਏ ਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕਿਸਾਨਾਂ ਨੂੰ ਐਮ ਐਸ ਪੀ ਉਹਨਾਂ ਦੇ ਅਧਿਕਾਰ ਖੇਤਰ ਵਿਚ ਨਾ ਹੋਣ ਅਤੇ ਕੇਂਦਰ ਸਰਕਾਰ ਵਲੋਂ ਦਿੱਤੇ ਜਾਣ ਦੀ ਆਖੀ ਗੱਲ ਤੇ ਕਰੜੇ ਹੱਥੀਂ ਲਿਆ ਅਤੇ ਭਗਵੰਤ ਮਾਨ ਦੇ ਅਸਤੀਫ਼ੇ ਦੀ ਮੰਗ ਵੀ ਕੀਤੀ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ ਲੋਕਾਂ ਦਾ ਕਹਿਣਾ ਸੀ ਕਿ ਸਰਕਾਰ ਦੀ ਕਥਨੀ ਅਤੇ ਕਰਨੀ ਚ ਫਰਕ ਹੈ ਜਿਸ ਸਦਕਾ ਉਹ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਲ ਹੋਏ ਹਨ।