Gurdaspur: ਕਰਿਆਨੇ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ
ਰੋਹਿਤ ਗੁਪਤਾ
ਗੁਰਦਾਸਪੁਰ, 26 ਅਪ੍ਰੈਲ 2024- ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪਿੰਡ ਭਟੋਆ ਵਿਖੇ ਅੱਜ ਇਕ ਕਰਿਆਨੇ ਦੀ ਦੁਕਾਨ ਨੂੰ ਅਚਾਨਕ ਅੱਗ ਲੱਗਣ ਕਾਰਨ ਦੁਕਾਨ ਅੰਦਰ ਪਿਆ ਲੱਖਾਂ ਰੁਪਿਆਂ ਦਾ ਸਮਾਨ ਸੜ ਕੇ ਹੋਇਆ ਸੁਆਹ ਹੋ ਗਿਆ ਹੈ ਇਸ ਸਬੰਧੀ ਦੁਕਾਨ ਮਾਲਕ ਅਸ਼ੋਕ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੈਂ ਬੀਤੀ ਰਾਤ ਹਰ ਰੋਜ਼ ਦੀ ਤਰ੍ਹਾਂ ਆਪਣੀ ਦੁਕਾਨ ਬੰਦ ਕਰਕੇ ਘਰ ਗਿਆ ਹੋਇਆ ਸੀ ਤਾਂ ਸਵੇਰੇ ਤੜਕਸਾਰ ਅਚਾਨਕ ਅੱਗ ਦੇ ਭੜਾਂਬੇ ਮੱਚ ਹੋਏ ਵੇਖੇ ਗਏ ਤਾਂ ਮੈਨੂੰ ਆਲੇ ਦੁਆਲੇ ਦੇ ਲੋਕਾਂ ਵੱਲੋਂ ਸੂਚਿਤ ਕੀਤਾ ਗਿਆ ਇਸ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ ਫਾਇਰ ਬ੍ਰਿਗੇਡ ਵੱਲੋਂ ਬੜੀ ਮੁਸ਼ਕਿਲ ਨਾਲ ਇਸ ਅੱਗ ਤੇ ਕਾਬੂ ਪਾਇਆ ਗਿਆ ਪਰ ਉਦੋਂ ਤੱਕ ਦੁਕਾਨ ਅੰਦਰ ਪਿਆ ਮੇਰਾ ਲੱਖਾਂ ਰੁਪਏ ਦਾ ਸਮਾਨ ਸੜ ਕੇ ਸੁਆਹ ਹੋ ਗਿਆ ਅੱਗ ਲੱਗਣ ਦੇ ਕਾਰਨ ਦਾ ਅਜੇ ਤੱਕ ਪਤਾ ਨਹੀਂ ਚੱਲ ਸਕਿਆ ਪੀੜਤ ਦੁਕਾਨਦਾਰ ਨੇ ਪ੍ਰਸ਼ਾਸਨ ਕੋਲੋਂ ਮਦਦ ਦੀ ਗੁਹਾਰ ਲਗਾਈ ਹੈ।