ਰਣਜੀਤ ਸਿੰਘ ਗੁਡਵਿੱਲ ਅਕਾਲੀ ਦਲ ਬਾਦਲ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ
ਦਰਸ਼ਨ ਸਿੰਘ ਗਰੇਵਾਲ
ਰੂਪਨਗਰ 26 ਅਪ੍ਰੈਲ 2024: ਯੂਥ ਅਕਾਲੀ ਦਲ ਬਾਦਲ ਜ਼ਿਲ੍ਹਾ ਰੂਪਨਗਰ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਗੁਡਵਿੱਲ ਨੂੰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਵੇਖਿਆ ਪਾਰਟੀ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਗਿਆ। ਅੱਜ ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਰਣਜੀਤ ਸਿੰਘ ਗੁਡਵਿੱਲ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਕਿਹਾ ਕਿ ਗੁਡਵਿੱਲ ਵਰਗੇ ਮਿਹਨਤ ਤੇ ਇਮਾਨਦਾਰੀ ਨਾਲ ਕੰਮ ਕਰਨ ਵਾਲੇ ਜੁਝਾਰੂ ਵਰਕਰਾਂ ਨੂੰ ਬਣਦਾ ਮਾਣ ਸਤਿਕਾਰ ਦੇਣ ਨਾਲ ਪਾਰਟੀ ਮਜ਼ਬੂਤ ਹੋਵੇਗੀ।
ਇਸ ਮੌਕੇ ਰਣਜੀਤ ਸਿੰਘ ਗੁੱਡਵਿਲ ਵੱਲੋਂ ਇਸ ਅਹਿਮ ਨਿਯੁਕਤੀ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ, ਡਾਕਟਰ ਦਲਜੀਤ ਸਿੰਘ ਚੀਮਾ ਸਮੇਤ ਸਮੁੱਚੀ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੀ ਮਜਬੂਤੀ ਅਤੇ ਚੜਦੀਕਲਾ ਲਈ ਪਹਿਲਾਂ ਤੋਂ ਵੀ ਵੱਧ ਮਿਹਨਤ ਕਰਨਗੇ। ਉਨ੍ਹਾਂ ਕਿਹਾ ਕਿ ਉਨਾਂ ਦੀ ਸਮੁੱਚੀ ਟੀਮ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਪਾਰਟੀ ਉਮੀਦਵਾਰ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਵੱਡੀ ਲੀਡ ਨਾਲ ਜਿਤਾਉਣ ਲਈ ਦਿਨ ਰਾਤ ਮਿਹਨਤ ਕਰਨਗੇ।
ਇਸ ਮੌਕੇ ਹਰਿੰਦਰਪਾਲ ਸਿੰਘ ਚੰਦੂਮਾਜਰਾ,ਪਰਮਜੀਤ ਸਿੰਘ ਲੱਖੇਵਾਲ ਸ਼੍ਰੋਮਣੀ ਕਮੇਟੀ ਮੈਂਬਰ,ਮੋਹਣਜੀਤ ਸਿੰਘ ਕਮਾਲਪੁਰ, ਨਰਿੰਦਰ ਸਿੰਘ ਸੀਹੋਮਾਜਰਾ, ਇੱਲਾ ਸਰਪੰਚ ਭੱਦਲ,ਪਰਮਜੀਤ ਸਿੰਘ ਸੁਰਤਾਪੁਰ,ਕ੍ਰਿਸ਼ਨ ਸਿੰਘ ਸਨੌਰ, ਗੁਰਬਚਨ ਸਿੰਘ ਸੋਢੀ, ਕੁਲਵੀਰ ਸਿੰਘ ਅਸਮਾਨ ਪੁਰ, ਬਲਵਿੰਦਰ ਸਿੰਘ ਬਾਘਾ, ਤਜਿੰਦਰ ਸਿੰਘ , ਰਣਜੀਤ ਸਿੰਘ ਭੈਣੀ ਆਦਿ ਨੇ ਰਣਜੀਤ ਸਿੰਘ ਗੁਡਵਿੱਲ ਨੂੰ ਕੌਮੀ ਮੀਤ ਪ੍ਰਧਾਨ ਨਿਯੁਕਤ ਕਰਨ ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਹਾਈ ਕਮਾਂਡ ਦਾ ਧੰਨਵਾਦ ਕੀਤਾ।