ਭਿਆਨਕ ਸੜਕ ਹਾਦਸੇ ‘ਚ ਚਾਰ ਨੌਜਵਾਨਾਂ ਮੌਤ, ਇਕ ਗੰਭੀਰ ਜ਼ਖ਼ਮੀ
ਸ੍ਰੀ ਗੋਇੰਦਵਾਲ ਸਾਹਿਬ, 26 ਅਪ੍ਰੈਲ 2024 - ਕਸਬਾ ਗੋਇੰਦਵਾਲ ਸਾਹਿਬ 'ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ 'ਚ ਚਾਰ ਨੌਜਵਾਨਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਅਸਲ 'ਚ ਕਸਬਾ ਗੋਇੰਦਵਾਲ ਸਾਹਿਬ ਦੇ ਬਾਹਰਵਾਰ ਤੇਜ ਰਫ਼ਤਾਰ ਕਾਰ ਇੱਕ ਰੁੱਖ 'ਚ ਵੱਜੀ ਜਿਸ 'ਚ 4 ਨੌਜਵਾਨਾਂ ਦੀ ਮੌਕੇ 'ਤੇ ਮੌਤ ਹੋ ਗਈ, ਜਦਕਿ ਇਕ ਨੌਜਵਾਨ ਨੂੰ ਗੰਭੀਰ ਜ਼ਖਮੀ ਹਾਲਤ 'ਚ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਉਕਤ ਪੰਜੇ ਨੌਜਵਾਨ. ਤਰਨਤਾਰਨ ਦੇ ਨਜ਼ਦੀਕੀ ਪਿੰਡ ਪੰਡੋਰੀ ਰਣ ਸਿੰਘ ਦੇ ਵਸਨੀਕ ਹਨ। ਦੱਸਿਆ ਜਾ ਰਿਹਾ ਹੈ ਕਿ ਗੱਡੀ ਦੀ ਰਫ਼ਤਾਰ ਤੇਜ਼ ਹੋਣ ਕਾਰਨ ਡੇਰਾ ਚਰਨ ਬਾਗ਼ ਦੇ ਨਜ਼ਦੀਕ ਪੈਂਦੇ ਮੌੜ ਤੋਂ ਗੱਡੀ ਦਾ ਸੰਤੁਲਨ ਵਿਗੜ ਗਿਆ। ਜਿਸਦੇ ਕਾਰਨ ਤੇਜ਼ ਰਫਤਾਰ ਗੱਡੀ ਰੁੱਖ ਨੂੰ ਪੁੱਟਦੇ ਹੋਏ ਟ੍ਰਾਂਸਫਾਰਮਰ ਨਾਲ ਟਕਰਾਅ ਗਈ। ਹਾਦਸੇ 'ਚ 4 ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।