← ਪਿਛੇ ਪਰਤੋ
ਚੰਡੀਗੜ੍ਹ, 27 ਅਪ੍ਰੈਲ, 2017 : ਪੰਜਾਬ ਦੀ ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਵੱਲੋਂ ਫਿਰੋਜ਼ਪੁਰ ਦੇ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਸੁਰੇਸ਼ ਅਰੋੜਾ ਦੀ ਪ੍ਰਾਈਵੇਟ ਸਕੂਲਾਂ ਸਬੰਧੀ ਸ਼ੋਸ਼ਲ ਮੀਡੀਆ ਉੱਪਰ ਵਾਇਰਲ ਹੋਈ ਫੋਨ ਕਾਲ ਵਿੱਚ ਵਰਤੀ ਸ਼ਬਦਾਵਲੀ ਦਾ ਗੰਭੀਰ ਨੋਟਿਸ ਲੈਂਦਿਆਂ ਇਸ ਘਟਨਾ ਦੇ ਜਾਂਚ ਦੇ ਹੁਕਮ ਦਿੱਤੇ ਹਨ। ਅੱਜ ਇੱਥੇ ਜਾਰੀ ਪੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਨੇ ਦੱਸਿਆ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਜੋ ਕਿ ਬਹੁਤ ਗੰਭੀਰ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ, ਫਿਰੋਜ਼ਪੁਰ ਨੁੰ ਇਸ ਘਟਨਾ ਦੀ ਪੂਰੀ ਜਾਂਚ ਕਰਕੇ ਦੋ ਦਿਨਾਂ ਦੇ ਅੰਦਰ ਰਿਪੋਰਟ ਸੌਂਂਪਣ ਲਈ ਕਿਹਾ ਗਿਆ ਹੈ। ਸ੍ਰੀਮਤੀ ਚੌਧਰੀ ਨੇ ਕਿਹਾ ਕਿ ਵਿਭਾਗ ਵੱਲੋਂ ਅਜਿਹੀ ਕਿਸੇ ਵੀ ਅਨੁਸ਼ਾਸਨਹੀਣਤਾ ਜਾਂ ਮਾੜੇ ਵਿਵਹਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਦੋਸ਼ੀ ਪਾਏ ਜਾਣ ਵਾਲੇ ਅਧਿਕਾਰੀ/ਕਰਮਚਾਰੀ ਖਿਲਾਫ਼ ਸਖ਼ਤ ਕਾਰਵਾਈ ਹੋਵੇਗੀ।
Total Responses : 188