← ਪਿਛੇ ਪਰਤੋ
ਚੰਡੀਗੜ੍ਹ, 27 ਅਪ੍ਰੈਲ, 2017 : ਪੰਜਾਬ ਦੇ ਊਰਜਾ ਤੇ ਸਿੰਜਾਈ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਅਤੇ ਪ੍ਰਸਿੱਧ ਸਿਨੇ ਸਟਾਰ ਸ੍ਰੀ ਵਿਨੋਦ ਖੰਨਾ ਦੇ ਦਿਹਾਂਤ 'ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਰਾਣਾ ਗੁਰਜੀਤ ਸਿੰਘ ਨੇ ਆਪਣੇ ਸ਼ੋਕ ਸੰਦੇਸ਼ ਵਿੱਚ ਸ੍ਰੀ ਵਿਨੋਦ ਖੰਨਾ ਵੱਲੋਂ ਭਾਰਤੀ ਸਿਨੇਮਾ ਵਿੱਚ ਪਾਏ ਗਏ ਵਿਲੱਖਣ ਯੋਗਦਾਨ ਨੂੰ ਯਾਦ ਕਰਦਿਆਂ ਕਿਹਾ ਕਿ ਇੱਕ ਮਹਾਨ ਫਿਲਮੀ ਸਿਤਾਰੇ ਅਤੇ ਸੰਸਦ ਮੈਂਬਰ ਦੀ ਬੇਵਕਤ ਮੌਤ ਦਾ ਸਦਮਾ ਸਾਰਿਆਂ ਨੂੰ ਹੈ ਅਤੇ ਉਨ੍ਹਾਂ ਦੇ ਜਾਣ ਨਾਲ ਭਾਰਤੀ ਫਿਲਮੀ ਜਗਤ ਵਿੱਚ ਪੈਦਾ ਹੋਏ ਖਲਾਅ ਨੂੰ ਭਰਨਾ ਸੌਖਾ ਨਹੀਂ ਹੋਵੇਗਾ। ਰਾਣਾ ਗੁਰਜੀਤ ਸਿੰਘ ਨੇ ਸ੍ਰੀ ਵਿਨੋਦ ਖੰਨਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਸ੍ਰੀ ਖੰਨਾ ਦੀ ਆਤਮਾ ਨੂੰ ਸ਼ਾਂਤੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ।
Total Responses : 189