← ਪਿਛੇ ਪਰਤੋ
ਚੰਡੀਗੜ੍ਹ, 27 ਅਪ੍ਰੈਲ, 2017 : ਸਰਬ ਭਾਰਤੀ ਕਾਂਗਰਸ ਕਮੇਟੀ ਦੀ ਪੰਜਾਬ ਲਈ ਇੰਚਾਰਜ ਸ੍ਰੀਮਤੀ ਆਸ਼ਾ ਕੁਮਾਰੀ ਨੇ ਗੁਰਦਾਸਪੁਰ ਤੋਂ ਸਾਂਸਦ ਅਤੇ ਨਾਮਵਰ ਫਿਲਮੀ ਹਸਤੀ ਸ੍ਰੀ ਵਿਨੋਦ ਖੰਨਾ ਦੇ ਦਿਹਾਂਤ 'ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਆਪਣੇ ਸ਼ੋਕ ਸੰਦੇਸ਼ ਵਿੱਚ ਸ੍ਰੀਮਤੀ ਆਸ਼ਾ ਕੁਮਾਰੀ ਨੇ ਕਿਹਾ ਕਿ ਸ੍ਰੀ ਖੰਨਾ ਦੇ ਦਿਹਾਂਤ ਨਾਲ ਦੇਸ਼ ਨੇ ਇੱਕ ਲੋਕਪ੍ਰਿਯ ਫਿਲਮੀ ਕਲਾਕਾਰ ਅਤੇ ਲੋਕਾਂ ਲਈ ਅਨਥੱਕ ਕੰਮ ਕਰਨ ਵਾਲੇ ਆਗੂ ਨੂੰ ਖੋਹ ਲਿਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਖੰਨਾ ਦੀ ਘਾਟ ਲੰਬੇ ਸਮੇਂ ਤੱਕ ਰੜਕਦੀ ਰਹੇਗੀ। ਸ੍ਰੀਮਤੀ ਆਸ਼ਾ ਕੁਮਾਰੀ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਪ੍ਰਮਾਤਮਾ ਅੱਗੇ ਪ੍ਰਾਥਨਾ ਕੀਤੀ ਕਿ ਵਿਛੜੀ ਰੂਹ ਨੂੰ ਸ਼ਾਂਤੀ ਬਖ਼ਸ਼ੇ।
Total Responses : 267