ਸ਼ਿਵ ਸੈਨਾ ਹਿੰਦੁਸਤਾਨ ਦੇ ਮੁਖੀ ਸ਼੍ਰੀ ਪਵਨ ਕੁਮਾਰ ਗੁਪਤਾ ਨੂੰ ਸਨਮਾਨਿਤ ਕਰਦੇ ਹੋਏ ਭਰਤ ਦੀਪ ਠਾਕੁਰ ਤੇ ਹੋਰ।
ਪਟਿਆਲਾ, 20 ਮਈ, 2017 : ਸ਼ਿਵ ਸੈਨਾ ਹਿੰਦੁਸਤਾਨ ਦੇ ਕੌਮੀ ਪ੍ਰਧਾਨ ਸ਼ੇਰੇ ਹਿੰਦ ਸ਼੍ਰੀ ਪਵਨ ਕੁਮਾਰ ਗੁਪਤਾ ਵੱਲੋਂ ਪਾਰਟੀ ਦੇ ਵਿਸਥਾਰ ਲਈ ਸ਼ੁਰੂ ਕੀਤੀ ਗਏ ਭਰਤੀ ਅਭਿਆਨ ਤਹਿਤ ਪਟਿਆਲਾ ਦਿਹਾਤੀ ਦੇ ਪ੍ਰਧਾਨ ਭਰਤ ਦੀਪ ਠਾਕੁਰ ਦੀ ਅਗਵਾਈ ਚ ਪਿੰਡ ਉੱਚਾ ਗਾਓ ਵਿਖੇ ਵੱਡੀ ਗਿਣਤੀ ਚ ਨੌਜਵਾਨਾ ਨੂੰ ਪਾਰਟੀ ਚ ਭਰਤੀ ਕੀਤਾ ਗਿਆ। ਇਸ ਮੌਕੇ ਪਾਰਟੀ ਦੇ ਕੌਮੀ ਪ੍ਰਧਾਨ ਸ਼੍ਰੀ ਪਵਨ ਕੁਮਾਰ ਗੁਪਤਾ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਜਿਹਨਾਂ ਵੱਲੋਂ ਪਾਰਟੀ ਚ ਸ਼ਾਮਿਲ ਹੋਣ ਵਾਲੇ ਨਵੇਂ ਮੈਂਬਰਾਂ ਦਾ ਸਵਾਗਤ ਕੀਤਾ ਗਿਆ ਤੇ ਦੇਸ਼ ਹਿਤ ਲਈ ਹਰ ਸਮੇਂ ਕਾਰਜ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਪਾਰਟੀ ਦੇ ਯੁਵਾ ਸੈਨਾ ਦੇ ਜ਼ਿਲ੍ਹਾ ਪ੍ਰਧਾਨ ਗੁਰਮੁਖ ਸਿੰਘ ਨੂੰ ਪਟਿਆਲਾ ਦਿਹਾਤੀ ਦਾ ਜ਼ਿਲ੍ਹਾ ਮੀਤ ਪ੍ਰਧਾਨ ਲਗਾਇਆ ਗਿਆ। ਇਸ ਦੇ ਨਾਲ ਹੀ ਸੰਦੀਪ ਸਿੰਘ ਨੂੰ ਜ਼ਿਲ੍ਹਾ ਮੀਤ ਪ੍ਰਧਾਨ, ਬਲਜੀਤ ਸਿੰਘ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ। ਇਸ ਤੋਂ ਇਲਾਵਾ ਵੱਡੀ ਗਿਣਤੀ ਚ ਨੌਜਵਾਨਾ ਨੂੰ ਸ਼ਿਵ ਸੈਨਾ ਹਿੰਦੁਸਤਾਨ ਚ ਸ਼ਾਮਿਲ ਕੀਤਾ ਗਿਆ। ਜਿਹਨਾਂ ਨੂੰ ਪਾਰਟੀ ਮੁਖੀ ਪਵਨ ਕੁਮਾਰ ਗੁਪਤਾ ਵੱਲੋਂ ਸਿਰੋਪਾ ਪਾ ਕੇ ਸਵਾਗਤ ਕੀਤਾ ਗਿਆ। ਇਸ ਮੌਕੇ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਰਵਿੰਦਰ ਸਿੰਗਲਾ, ਹਿੰਦੁਸਤਾਨ ਵਿਦਿਆਰਥੀ ਸੈਨਾ ਦੇ ਉੱਤਰੀ ਭਾਰਤ ਦੇ ਪ੍ਰਧਾਨ ਰਾਜੇਸ਼ ਕੌਸ਼ਿਕ, ਰਾਹੁਲ ਸਹੋਤਾ ਤੇ ਵੱਡੀ ਗਿਣਤੀ ਚ ਸ਼ਿਵ ਸੈਨਿਕ ਤੇ ਇਲਾਕੇ ਦੇ ਲੋਕ ਹਾਜ਼ਰ ਰਹੇ।