ਜੀ ਐੱਸ ਪੰਨੂੰ
ਪਟਿਆਲਾ, 28 ਮਈ 2017 : ਪਟਿਆਲਾ ਦੇ ਇਤਿਹਾਸਕ ਕਿਲਾ ਮੁਬਾਰਕ ਨੂੰ ਵਿਸ਼ਵ ਵਿਰਾਸਤੀ ਸਥਾਨ (ਵਰਲਡ ਹੈਰੀਟੇਜ਼ ਸਾਈਟ) ਬਣਾਉਣ ਲਈ ਆਉਣ ਵਾਲੇ ਮੰਗਲਵਾਰ ਨੂੰ ਯੂਨੈਸਕੋ ਦੀ ਉਚ ਪੱਧਰੀ ਟੀਮ ਵੱਲੋਂ ਪਟਿਆਲਾ ਦਾ ਦੌਰਾ ਕੀਤਾ ਜਾਵੇਗਾ ਅਤੇ ਛੇਤੀ ਹੀ ਇਤਿਹਾਸਕ ਵਿਰਸੇ ਦੀ ਸਾਂਭ ਸੰਭਾਲਲਈ ਪਟਿਆਲਾ, ਜੀਂਦ ਤੇ ਕਪੂਰਥਲਾ ਰਿਆਸਤਾਂ ਦੀਆਂ ਪੁਰਾਤਨ ਇਮਾਰਤਾਂ ਦੀ ਮੁਰੰਮਤ ਕਰਵਾਕੇ ਉਹਨਾਂ ਨੂੰ ਸੈਰ ਸਪਾਟਾ ਸਥਾਨ ਵਜੋਂ ਵਿਕਸਤ ਕੀਤਾ ਜਾਵੇਗਾ। ਇਹ ਪ੍ਰਗਟਾਵਾ ਪੰਜਾਬ ਦੇ ਸਥਾਨਕ ਸਰਕਾਰ ਵਿਭਾਗ ਦੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਪਟਿਆਲਾ ਦੇਸਰਕਟ ਹਾਊਸ ਵਿਖੇ ਪੱਤਰਕਾਰਾਂ ਨਾਲ ਰਸਮੀ ਗੱਲਬਾਤ ਦੌਰਾਨ ਕੀਤਾ। ਸ਼੍ਰੀ ਸਿੱਧੂ ਅੱਜ ਪਟਿਆਲਾ ਦੇ ਸਰਵਪੱਖੀ ਵਿਕਾਸ ਦੀ ਯੋਜਨਾਂ ਉਲੀਕਣ ਲਈ ਪਟਿਆਲਾ ਦੀ ਸਾਬਕਾ ਮੈਂਬਰ ਪਾਰਲੀਮੈਂਟ ਸ਼੍ਰੀਮਤੀ ਪਰਨੀਤ ਕੌਰ ਨਾਲ ਵਿਚਾਰ ਵਟਾਂਦਰਾਂ ਕਰਨ ਲਈ ਪਟਿਆਲਾ ਵਿਖੇਪੁੱਜੇ ਸਨ।
ਕੈਬਨਿਟ ਮੰਤਰੀ ਸ. ਸਿੱਧੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀਆਂ ਸਾਰੀਆਂ ਇਤਿਹਾਸਕ ਇਮਾਰਤਾਂ ਦੀ ਮੁਰੰਮਤ ਅਤੇ ਸਾਂਭ ਸੰਭਾਲ ਦੇ ਆਦੇਸ਼ ਜਾਰੀ ਕੀਤੇ। ਉਹਨਾਂ ਕਿਹਾ ਕਿ ਇਤਿਹਾਸਕ ਸ਼ਹਿਰ ਪਟਿਆਲਾ ਦੇ ਸਰਵਪੱਖੀ ਵਿਕਾਸਲਈ ਉਹਨਾਂ ਨੇ ਮੁੱਖ ਮੰਤਰੀ ਨਾਲ ਵਿਚਾਰ ਵਟਾਂਦਰਾਂ ਕਰਨ ਉਪਰੰਤ ਸਾਬਕਾ ਕੇਂਦਰੀ ਮੰਤਰੀ ਸ਼੍ਰੀਮਤੀ ਪਰਨੀਤ ਕੌਰ ਨਾਲ ਵੀ ਵਿਚਾਰ ਵਟਾਂਦਰਾਂ ਕੀਤਾ ਹੈ ਅਤੇ ਪਟਿਆਲਾ ਸ਼ਹਿਰ ਦੀਆਂ ਸੜਕਾਂ, ਪੀਣ ਵਾਲਾ ਪਾਣੀ, ਸ਼ਹਿਰ ਵਿਚੋਂ ਗੁਜਰਦੇ ਗੰਦੇ ਨਾਲਿਆਂ ਦੀ ਸਫਾਈ ਅਤੇ ਕੂੜਾਕਰਕਟ ਦੀ ਸਮੱਸਿਆ ਦੇ ਢੁਕਵੇਂ ਹੱਲ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲੈ ਗਏ ਹਨ ਅਤੇ ਆਉਣ ਵਾਲੀ 3 ਜੂਨ ਨੂੰ ਇਹਨਾਂ ਪ੍ਰੋਜੈਕਟਾਂ ਸਮੇਤ ਪਟਿਆਲਾ ਦੇ ਸਰਵਪੱਖੀ ਵਿਕਾਸ ਲਈ ਤਿਆਰ ਕੀਤੀਆਂ ਯੋਜਨਾਵਾਂ ਦਾ ਜਨਤਕ ਤੌਰ 'ਤੇ ਐਲਾਨ ਕਰ ਦਿੱਤਾ ਜਾਵੇਗਾ।
ਸ. ਸਿੱਧੂ ਨੇ ਕਿਹਾ ਕਿ ਪਿਛਲੀ ਸਰਕਾਰ ਵੱਲੋਂ ਪੀ.ਆਈ.ਡੀ.ਬੀ. ਦਾ ਗਠਨ ਕਰਕੇ ਪੰਜਾਬ ਦੇ ਸਾਰੇ ਪੈਸੇ ਨੂੰ ਪੀ.ਆਈ.ਡੀ.ਬੀ. ਨੂੰ ਤਬਦੀਲ ਕਰਕੇ ਪੰਜਾਬ ਦੇ ਲੋਕਾਂ ਦੇ ਪੈਸੇ ਦੀ ਵੱਡੀ ਪੱਧਰ 'ਤੇ ਦੁਰਵਰਤੋਂ ਕੀਤੀ ਹੈ, ਪਰ ਛੇਤੀ ਹੀ ਇਸਦਾ ਸਾਰਾ ਹਿਸਾਬ ਲਿਆ ਜਾਵੇਗਾ।ਉਹਨਾਂ ਕਿਹਾ ਕਿ ਪੰਜਾਬ ਦੇ ਪੈਸੇ ਦੀ ਹੋਈ ਦੁਰਵਰਤੋਂ ਦੇ ਮੁੱਦੇ 'ਤੇ ਉਹ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਨਾਲ ਉਹਨਾਂ ਦੇ ਪਿੰਡ ਜਾ ਕੇ ਬਹਿਸ ਕਰਨ ਨੂੰ ਤਿਆਰ ਹਨ। ਸ. ਸਿੱਧੂ ਨੇ ਕਿਹਾ ਕਿ ਸ਼ਹਿਰਾਂ ਦੇ ਵਿਕਾਸ ਦੇ ਨਾ 'ਤੇ ਪੰਜਾਬ ਦੇ ਸਾਰੇ ਨਗਰ ਨਿਗਮਾਂ ਅਤੇ ਮਿਊਸਪਲਕਮੇਟੀਆਂ ਵਿੱਚ ਪੈਸੇ ਦੀ ਹੋਈ ਅੰਨੀ ਦੁਰਵਰਤੋਂ ਨੂੰ ਬੇ ਪਰਦ ਕਰਨ ਲਈ ਛੇਤੀ ਹੀ ਨਿੱਜੀ ਕੰਪਨੀਆ ਰਾਹੀਂ ਆਡਿਟ ਕਰਵਾਇਆ ਜਾ ਰਿਹਾ ਹੈ ਅਤੇ ਸਾਰੀ ਸਚਾਈ ਪੰਜਾਬ ਦੇ ਲੋਕਾਂ ਦੇ ਸਾਹਮਣੇ ਲਿਆਂਦੀ ਜਾਵੇਗੀ। ਉਹਨਾਂ ਕਿਹਾ ਕਿ ਸਥਾਨਕ ਸਰਕਾਰ ਵਿਭਾਗ ਵਿੱਚ ਫੈਲੇਭਰਿਸ਼ਟਾਚਾਰ ਦੇ ਖਾਤਮੇ ਲਈ ਈ. ਗਰਵਰਨੈਂਸ ਪ੍ਰਣਾਲੀ ਲਾਗੂ ਕੀਤੀ ਜਾ ਰਹੀ ਹੈ।
ਪੰਜਾਬ ਦੇ ਕੈਬਨਿਟ ਮੰਤਰੀ ਬਣਨ ਉਪਰੰਤ ਪਟਿਆਲਾ ਵਿਖੇ ਪਹਿਲੀ ਵਾਰ ਪੁੱਜੇ ਸਥਾਨਕ ਸਰਕਾਰ ਦੇ ਵਿਭਾਗ ਦੇ ਮੰਤਰੀ ਸ਼੍ਰੀ ਨਵਜੋਤ ਸਿੰਘ ਸਿੱਧੂ ਦਾ ਪਟਿਆਲਾ ਦੇ ਸਰਕਟ ਹਾਊਸ ਵਿਖੇ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਦੇਸੀਨੀਅਰ ਅਧਿਕਾਰੀਆਂ ਦੀ ਹਾਜਰੀ ਵਿੱਚ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਸ. ਸਿੱਧੂ ਨੂੰ ਸਲਾਮੀ ਦਿੱਤੀ। ਪਟਿਆਲਾ ਦੇ ਸਰਕਟ ਹਾਊਸ ਵਿਖੇ ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਅਮਿਤ, ਐਸ.ਐਸ.ਪੀ. ਡਾ. ਐਸ. ਭੂਪਤੀ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀਮਤੀਪੂਨਮਦੀਪ, ਨਗਰ ਨਿਗਮ ਪਟਿਆਲਾ ਦੇ ਕਮਿਸ਼ਨਰ ਸ਼੍ਰੀ ਗੁਰਪ੍ਰੀਤ ਸਿੰਘ ਖਹਿਰਾ, ਡਿਪਟੀ ਡਾਇਰਕੈਟਰ ਸਥਾਨਕ ਸਰਕਾਰ ਵਿਭਾਗ ਸ. ਗੁਰਪਾਲ ਸਿੰਘ ਚਾਹਲ, ਮੁੱਖ ਮੰਤਰੀ ਦੇ ਓ.ਐਸ.ਡੀ. ਸ਼੍ਰੀ ਹਨੀ ਸੇਖੋਂ, ਸ਼੍ਰੀ ਸੰਜੀਵ ਕੁਮਾਰ ਬਿੱਟੂ ਅਤੇ ਹੋਰ ਕਈ ਅਧਿਕਾਰੀ ਅਤੇ ਪਤਵੰਤੇਵੀ ਹਾਜਰ ਸਨ।