← ਪਿਛੇ ਪਰਤੋ
ਵਿਜੇਪਾਲ ਬਰਾੜ
ਚੰਡੀਗੜ੍ਹ, 30 ਮਈ, 2017 : ਪੰਜਾਬ ਸਰਕਾਰ ਵੱਲੋਂ ਕਰਜਾ ਪੀੜਿਤ ਕਿਸਾਨਾਂ ਦੇ ਹੱਕ ਵਿੱਚ ਫੈਸਲਾ ਲੈਂਦੇ ਹੋਏ ਕਰਜਾ ਕੁਰਕੀ ਖਤਮ ਕਰਨ ਦਾ ਫੈਸਲਾ ਲਿਆ ਗਿਆ ਹੈ। ਕੈਬਨਿਟ ਮੀਟਿੰਗ ਚ ਪੰਜਾਬ ਖੇਤੀਬਾੜੀ ਉਪਜ, ਮੰਡੀਆਂ ਐਕਟ 1961 ਵਿੱਚ ਸੋਧ ਕਰਦੇ ਹੋਏ ਐਕਟ ਦੀ ਧਾਰਾ 67 ਏ ਖਤਮ ਕਰਨ ਤੇ ਮੋਹਰ ਲਗਾ ਦਿੱਤੀ ਹੈ। ਪੰਜਾਬ ਮੰਤਰੀ ਮੰਡਲ ਵੱਲੋਂ ਸਾਰੀਆਂ ਮਾਰਕਿਟ ਕਮੇਟੀਆਂ ਦੇ ਚੇਅਰਮੈਨ ਤੇ ਮੈਂਬਰ ਬਰਖਾਸਤ ਕਰਨ ਦੇ ਫੈਸਲੇ ਤੇ ਮੋਹਰ ਲਗਾ ਦਿੱਤੀ ਗਈ ਹੈ ਤੇ ਿੲਹ ਫੈਸਲਾ ਤੁਰੰਤ ਪ੍ਰਭਾਵ ਨਾਲ ਲਾਗੂ ਹੋਏਗਾ। ਿੲਸਦੇ ਨਾਲ ਹੀ ਮੰਤਰੀਮੰਡਲ ਨੇ ਸ਼ਗਨ ਸਕੀਮ ਦਾ ਨਾਮ ਬਦਲ ਕੇ ਮੁੜ ਤੋਂ ਅਸ਼ਿਰਵਾਦ ਸਕੀਮ ਕਰ ਦਿੱਤਾ ਹੈ ਤੇ ਿੲਸ ਸਕੀਮ ਦੇ ਤਹਿਤ ਮਿਲਣ ਵਾਲੀ ਰਾਸ਼ੀ ਸਿੱਧੀ ਲਾਭਪਾਤਰੀ ਦੇ ਖਾਤੇ ਵਿੱਚ ਜਮਾਂ ਹੋਏਗੀ। ਪੰਜਾਬ ਮੰਡਲ ਵੱਲੋਂ ਐਸਿਡ ਅਟੈਕ ਦਾ ਸ਼ਿਕਾਰ ਹੋਣ ਵਾਲਿਆਂ ਲਈ 8000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਦਾ ਫੈਸਲਾ ਵੀ ਕੀਤਾ ਗਿਆ ਹੈ ਜਿਸਦੇ ਮੁਤਾਬਿਕ 40% ਤੱਕ ਐਸਿਡ ਪ੍ਰਭਾਵਿਤ ਵਿਅਕਤੀ ਪੈਨਸ਼ਨ ਲੈਣ ਦੇ ਹੱਕਦਾਰ ਹੋਣਗੇ। ਪਿਛਲੇ ਦਿਨਾਂ ਤੋਂ ਕਾਫੀ ਚਰਚਾ ਵਿੱਚ ਰਹੇ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਪਰਿਵਾਰ ਦੇ ਮੈਂਬਰ ਗੁਰਇਕਬਾਲ ਸਿੰਘ ਨੂੰ ਡੀ.ਐਸ.ਪੀ ਦੇ ਅਹੁਦੇ ਤੇ ਨਿਯੁਕਤ ਕਰਨ ਤੇ ਵੀ ਆਖਿਰਕਾਰ ਮੋਹਰ ਲਗਾ ਦਿੱਤੀ ਗਈ ।
Total Responses : 267