ਪੇਵਰ ਦਾ ਕੰਮ ਸ਼ੁਰੂ ਕਰਵਾਉਂਦੇ ਹੋਏ ਰਾਜਾ ਮੁਹਾਲੀ ਅਤੇ ਹੋਰ।
ਮੋਹਾਲੀ, 12 ਜੂਨ 2017 : ਵਾਰਡ ਨੰਬਰ 13 ਦੇ ਵਸਨੀਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਦਿਆਂ ਹੋਇਆਂ ਫੇਜ਼-2 ਦੇ ਵੱਖ-ਵੱਖ ਹਿੱਸਿਆਂ ਵਿੱਚ ਪੇਵਰ ਲਗਾਉਣ ਦਾ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਰਾਜਾ ਕੰਵਰਜੋਤ ਸਿੰਘ ਮੁਹਾਲੀ ਨੇ ਕਿਹਾ ਕਿ ਵੋਟਾਂ ਵੇਲੇ ਜੋ ਵਾਅਦੇ ਅਸੀਂ ਵਸਨੀਕਾਂ ਨਾਲ ਕੀਤੇ ਸਨ ਉਹ ਸਾਰੇ ਪੂਰੇ ਕੀਤੇ ਜਾ ਰਹੇ ਹਨ। ਇਸ ਮੌਕੇ ਇਲਾਕੇ ਦੇ ਲੋਕਾਂ ਨੇ ਇਸ ਕਾਰਜ ਲਈ ਰਾਜਾ ਮੁਹਾਲੀ ਦਾ ਵਿਸ਼ੇਸ਼ ਧੰਨਵਾਦ ਕੀਤਾ ਅਤੇ ਖੁਸ਼ੀ ਜਾਹਰ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਰਵੀ ਕੁਮਾਰ, ਮਲਕੀਤ ਸਿੰਘ, ਓਮਕਾਰ ਮਲਹੋਤਰਾ, ਮੈਡਮ ਜਸਵੀਰ ਕੌਰ, ਮੈਡਮ ਚਰਨਜੀਤ ਕੌਰ, ਮੈਡਮ ਮਮਤਾ, ਹਰਮੀਤ ਅਨੰਦ, ਮਨਜੋਤ ਭੁੱਲਰ, ਹਰਦਮ ਸਿੰਘ, ਕੁਲਵੰਤ ਸਿੰਘ, ਅਮਨਿੰਦਰ ਸਿੰਘ ਆਦਿ ਹਾਜ਼ਰ ਸਨ।