← ਪਿਛੇ ਪਰਤੋ
ਜੀ ਐਸ ਪੰਨੂ ਪਟਿਆਲਾ, 14 ਜੂਨ, 2017 : ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਪੰਜਾਬ ਵਿਚ ਕਿਸਾਨਾਂ ਵੱਲੋਂ ਖੁਦਕੁਸ਼ੀਆਂ ਕਰਨ ਦੇ ਮਾਮਲੇ 'ਤੇ ਵਿਸ਼ੇਸ਼ ਚਰਚਾ ਕਰਵਾਉਣ ਲਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ ਨੂੰ ਪੱਤਰ ਲਿਖ ਕੇ ਇਸ ਮਾਮਲੇ ਨੂੰ ਸੰਜੀਦਗੀ ਨਾਲ ਲਏ ਜਾਣ ਦੀ ਬੇਨਤੀ ਕੀਤੀ ਹੈ। ਹਰਿੰਦਰਪਾਲ ਚੰਦੂਮਾਜਰਾ ਨੇ ਦੱਸਿਆ ਕਿ ਅਮਰਿੰਦਰ ਸਿੰਘ ਸਰਕਾਰ ਦੇ ਕਾਰਜਕਾਲ ਦੇ ਪਹਿਲੇ ਤਿੰਨ ਮਹੀਨਿਆਂ ਦੌਰਾਨ ਹੀ 50 ਤੋਂ ਵੱਧ ਕਿਸਾਨਾਂ ਵੱਲੋਂ ਖੁਦਕੁਸ਼ੀਆਂ ਕੀਤੀਆਂ ਹਨ। ਉਹਨਾਂ ਕਿਹਾ ਕਿ ਇਹ ਬਹੁਤ ਹੀ ਗੰਭੀਰ ਮਾਮਲਾ ਹੈ ਉਹਨਾਂ ਕਿਹਾ ਕਿ ਜਦੋਂ ਦੇਸ਼ ਦੇ ਅੰਨਦਾਤਾ ਹੀ ਖੁਦਕੁਸ਼ੀਆਂ ਕਰਨ ਦੇ ਰਾਹ ਪੈ ਗਏ ਤਾਂ ਇਸਨੂੰ ਪੰਜਾਬ ਸਰਕਾਰ ਦੀ ਸੰਵਿਧਾਨਕ ਅਸਫਲਤਾ ਕਿਹਾ ਜਾ ਸਕਦਾ ਹੈ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਲੜਨ ਵੇਲੇ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ ਕਰਨ ਦਾ ਵਾਅਦਾ ਕੀਤਾ ਸੀ ਪਰ ਕੈਪਟਨ ਸਰਕਾਰ ਆਪਣੇ ਚੋਣ ਵਾਅਦੇ ਤੋਂ ਭੱਜਦੀ ਨਜ਼ਰ ਆ ਰਹੀ ਹੈ ਜਿਸ ਕਾਰਨ ਕਿਸਾਨ ਬੇਹੱਦ ਘਬਰਾ ਗਿਆ ਹੈ ਤੇ ਉਸਨੂੰ ਸਮਝ ਨਹੀਂ ਆ ਰਿਹਾ ਕਿ ਕਰਜ਼ੇ ਦੀ ਪੰਡ ਕਿਵੇਂ ਉਤਰੇਗੀ। ਅਜਿਹੇ ਹਾਲਾਤ ਹੀ ਕਿਸਾਨਾਂ ਨੂੰ ਖੁਦਕੁਸ਼ੀਆਂ ਕਰਨ ਦੇ ਰਾਹ ਤੋਰ ਰਹੇ ਹਨ। ਅਕਾਲੀ ਵਿਧਾਇਕ ਨੇ ਕਿਹਾ ਕਿ ਇਸ ਬੇਹੱਦ ਗੰਭੀਰ ਮਾਮਲੇ 'ਤੇ ਚਰਚਾ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਨੇ ਕੱਲ 15 ਜੂਨ ਨੂੰ ਵਿਧਾਨ ਸਭਾ ਵਿਚ ਕੰਮ ਰੋਕੂ ਮਤਾ ਪੇਸ਼ ਕਰਨ ਦਾ ਫੈਸਲਾ ਕੀਤਾ ਹੈ ਤਾਂ ਕਿ ਬਾਕੀ ਸਾਰੇ ਕੰਮ ਛੱਡ ਕੇ ਦੇਸ਼ ਦੇ ਅੰਨਦਾਤੇ ਨੂੰ ਬਚਾਉਣ ਲਈ ਕੀਤੇ ਜਾਣ ਵਾਲੇ ਉਪਰਾਲਿਆਂ 'ਤੇ ਚਰਚਾ ਕੀਤੀ ਜਾ ਸਕੇ ਅਤੇ ਪੰਜਾਬ ਸਰਕਾਰ ਨੂੰ ਉਸਦੀ ਬਣਦੀ ਜ਼ਿੰਮੇਵਾਰੀ ਵਿਧਾਨ ਸਭਾ ਵਿਚ ਚੇਤੇ ਕਰਵਾਈ ਜਾ ਸਕੇ , ਨਹੀਂ ਤਾਂ ਸਥਿਤੀ ਹੱਥੋਂ ਬਾਹਰ ਨਿਕਲਦੀ ਨਜ਼ਰ ਆ ਰਹੀ ਹੈ। ਕਿਸਾਨਾਂ ਬੇਹਤਰੀ ਵਾਸਤੇ ਕੰਮ ਕਰਨ ਲਈ ਦ੍ਰਿੜ ਸੰਕਲਪ ਹੈ ਤੇ ਆਪਣੀ ਬਣਦੀ ਜ਼ਿੰਮੇਵਾਰੀ ਪੂਰੀ ਕਰੇਗਾ।
Total Responses : 862