ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਕਰਵਾਏ ਗਏ ਗੱਤਕਾ ਮੁਕਾਬਲਿਆਂ ਮੌਕੇ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ।
ਜੀ ਐਸ ਪੰਨੂ
ਪਟਿਆਲਾ, 3 ਜੁਲਾਈ, 2017 : ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਕਰਵਾਏ ਗਏ ਗੱਤਕਾ ਮੁਕਾਬਲਿਆਂ ਸਮੇਂ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸ਼ਾਸਤਰ ਦੇ ਨਾਲ-ਨਾਲ ਸ਼ਸਤਰ ਦਾ ਵੀ ਸਿੱਖ ਧਰਮ ਵਿਚ ਵੱਡਾਮਹੱਤਵ ਹੈ ਅਤੇ ਇਨਾ ਦੋਹਾਂ ਦਾ ਸੁਮੇਲ ਹੀ ਮਨੁੱਖੀ ਜੀਵਨ ਨੂੰ ਸੰਤੁਲਨ ਪ੍ਰਦਾਨ ਕਰਦਾ ਹੈ। ਉਨਾਂ ਕਿਹਾ ਕਿ ਮੀਰੀ ਪੀਰੀ ਸਿੱਖਾਂ ਲਈ ਉਹ ਸਿਧਾਂਤਿਕ ਅਮਲ ਹੈ, ਜਿਹੜਾ ਜਬਰ ਜੁਲਮ ਵਿਰੁੱਧ ਸਦਾ ਸੰਘਰਸ਼ਸ਼ੀਲ ਰਹਿਣ ਲਈ ਪ੍ਰੇਰਤ ਕਰਦਾ ਹੈ ਮੀਰੀ ਪੀਰੀ ਦੇ ਇਸ ਸਿਧਾਂਤਅਨੁਸਾਰ ਸਿੱਖ ਨੌਜਵਾਨੀ ਨੂੰ ਗੁਰਮਤਿ ਫਲਸਫੇ ਦੀ ਜਾਣਕਾਰੀ ਦੇ ਨਾਲ ਨਾਲ ਸ਼ਸਤਰ ਕਲਾ ਦੀ ਸਿਖਲ਼ਾਈ ਵੀ ਜ਼ਰੂਰੀ ਹੈ ਤਾਂ ਜੋ ਉਹ ਅਣਖ, ਗ਼ੌਰਵ, ਇੱਜ਼ਤ ਤੇ ਸਵੈਮਾਣ ਵਾਲੀ ਜੀਵਨ ਜਾਚ ਦੇ ਧਾਰਨੀ ਬਣ ਸਕਣ। ਪ੍ਰੋ: ਬਡੂੰਗਰ ਨੇ ਕਿਹਾ ਕਿ ਸਕੂਲੀ ਵਿਦਿਆਰਥੀਆਂ,ਧਾਰਮਿਕ ਵਿਦਿਅਕ ਅਦਾਰਿਆਂ ਦੇ ਨਾਲ-ਨਾਲ ਵੱਖ-ਵੱਖ ਥਾਵਾਂ 'ਤੇ ਗੱਤਕੇ ਦੀ ਸਿਖਲਾਈ ਦੇਣ ਲਈ ਗੱਤਕਾ ਕੋਚ ਨਿਯੁਕਤ ਕੀਤੇ ਗਏ ਹਨ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਹਰ ਸਾਲ ਗੱਤਕਾ ਮੁਕਾਬਲੇ ਕਰਵਾਏ ਜਾਇਆ ਕਰਨਗੇ ਅਤੇ ਸਮੇਂ-ਸਮੇਂ ਗੱਤਕਾ ਮੁਕਾਬਿਲਆਂ ਦਾਆਯੋਜਨ ਵੀ ਕੀਤਾ ਜਾਂਦਾ ਹੈ। ਉਨਾਂ ਦੱਸਿਆ ਕਿ ਅੱਜ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਪੰਜਾਬ ਵਿਚ ਵੱਖ-ਵੱਖ 5 ਥਾਵਾਂ ਤਖਤ ਸ੍ਰੀ ਕੇਸਗੜ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਗੁਰਦੁਆਰਾ ਛੇਹਰਟਾ ਸਾਹਿਬ ਸ੍ਰੀ ਅੰਮ੍ਰਿਤਸਰ,ਗੁਰਦੁਆਰਾ ਮੰਜੀ ਸਾਹਿਬ ਲਸ਼ਕਰੀ ਕੋਟਾਂ ਲੁਧਿਆਣਾ ਅਤੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਥਨੇਸਰ ਕੁਰੂਕਸ਼ੇਤਰ ਹਰਿਆਣਾ ਵਿਖੇ ਵੀ ਗੱਤਕਾ ਮੁਕਾਬਲੇ ਕਰਵਾਏ ਗਏ ਹਨ।
ਇਸ ਮੌਕੇ ਇੰਟਰਨੈਸ਼ਨਲ ਗੱਤਕਾ ਅਕਾਦਮੀ ਸਨੌਰ, ਰਣਜੀਤ ਅਖਾੜਾ ਸਰਹਿੰਦ ਰੋਡ ਪਟਿਆਲਾ, ਬੁੱਢਾ ਦਲ ਬਾਬਾ ਦੀਪ ਸਿੰਘ ਗੱਤਕਾ ਅਖਾੜਾ ਪਟਿਆਲਾ, ਰਣਜੀਤ ਅਖਾੜਾ ਨਿਹੰਗ ਸਿੰਘਾਂ ਪਟਿਆਲਾ, ਇੰਟਰਨੈਸ਼ਨਲ ਸਿੱਖ ਗੱਤਕਾ ਅਕਾਦਮੀ ਸ਼ੇਖੂਪੁਰਾ ਪਟਿਆਲਾ ਅਤੇਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ ਦੀਆਂ ਗੱਤਕਾ ਟੀਮਾਂ ਨੇ ਗੱਤਕੇ ਦੇ ਜ਼ੌਹਰ ਦਿਖਾਏ। ਗੱਤਕਾ ਮੁਕਾਬਲਿਆਂ ਦੀ ਆਰੰਭਤਾ ਮੌਕੇ ਹੈਡ ਗ੍ਰੰਥੀ ਭਾਈ ਪਰਨਾਮ ਸਿੰਘ ਨੇ ਅਰਦਾਸ ਕੀਤੀ। ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗਪਾਏ ਗਏ ਅਤੇ ਭਾਈ ਜਸਵਿੰਦਰ ਸਿੰਘ ਦੇ ਰਾਗੀ ਜੱਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਇਸ ਮੌਕੇ ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲੇ, ਅਕਾਲੀ ਆਗੂ ਸ. ਸੁਰਜੀਤ ਸਿੰਘ ਰੱਖੜਾ, ਵਿਧਾਇਕ ਸ. ਹਰਿੰਦਰਪਾਲ ਸਿੰਘ ਚੰਦੂਮਾਜਰਾ, ਸ਼੍ਰੋਮਣੀਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਨਿਰਮਲ ਸਿੰਘ ਹਰਿਆਉ, ਸ. ਬਲਵਿੰਦਰ ਸਿੰਘ ਵੇਈਂਪੂਈਂ, ਮੈਂਬਰ ਸ਼੍ਰੋਮਣੀ ਕਮੇਟੀ ਸ. ਸੁਰਿੰਦਰ ਸਿੰਘ ਭੁੱਲੇਵਾਲ ਰਾਠਾ, ਸ. ਜਰਨੈਲ ਸਿੰਘ ਕਰਤਾਰਪੁਰ, ਜਥੇ. ਲਾਭ ਸਿੰਘ ਦੇਵੀਨਗਰ, ਸ. ਸੁਰਿੰਦਰ ਸਿੰਘ ਸੱਭਰਵਾਲ ਤੇ ਸ. ਸਤਵਿੰਦਰ ਸਿੰਘਟੌਹੜਾ, ਸ. ਹਰਦੀਪ ਸਿੰਘ ਬਡੂੰਗਰ, ਸ. ਸ਼ਮਸ਼ੇਰ ਸਿੰਘ ਬਡੂੰਗਰ, ਸ. ਰਣਧੀਰ ਸਿੰਘ ਰੱਖੜਾ, ਸ਼੍ਰੋਮਣੀ ਕਮੇਟੀ ਸਕੱਤਰ ਸ. ਅਵਤਾਰ ਸਿੰਘ ਸੈਂਪਲਾ, ਐਡੀ: ਸਕੱਤਰ ਡਾ. ਪਰਮਜੀਤ ਸਿੰਘ ਸਰੋਆ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ ਤੇ ਸ. ਚਾਨਣ ਸਿੰਘ, ਸ.ਭਗਵੰਤ ਸਿੰਘ ਧੰਗੇੜਾ ਨਿੱਜੀ ਸਹਾਇਕ, ਬੀਬੀ ਪਰਮਿੰਦਰ ਕੌਰ ਰੰਧਾਵਾ ਡਾਇਰੈਕਟਰ ਸਪੋਰਟਸ, ਪ੍ਰਿੰਸੀਪਲ ਸ. ਜਤਿੰਦਰ ਸਿੰਘ ਸਿੱਧੂ, ਪ੍ਰਿੰਸੀਪਲ ਡਾ. ਰਮਨਜੀਤ ਕੌਰ, ਸ. ਲਖਬੀਰ ਸਿੰਘ ਲੋਟ, ਸ. ਹਰਦੀਪ ਸਿੰਘ ਗੱਤਕਾ ਇੰਚਾਰਜ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਗੱਤਕਾ ਪ੍ਰਦਰਸ਼ਨ ਕਰਦੇ ਹੋਏ ਗੱਤਕਾ ਅਖਾੜੇ।
ਗੱਤਕਾ ਟੀਮਾਂ ਨੇ ਗੱਤਕੇ ਦੇ ਜ਼ੌਹਰ ਦਿਖਾਏ