ਪਟਿਆਲਾ, 24 ਜੁਲਾਈ 2017: ਪਟਿਆਲਾ ਜ਼ਿਲ੍ਹੇ ਵਿੱਚ ਸਰਪੰਚਾਂ ਦੀਆਂ 10 ਤੇ ਪੰਚਾਂ ਦੀਆਂ 40 ਖਾਲੀ ਸੀਟਾਂ ਵਾਸਤੇ ਗਰਾਂਮ ਪੰਚਾਇਤ ਦੀਆਂ 6 ਅਗਸਤ ਨੂੰ ਹੋਣ ਵਾਲੀਆਂ ਜਿਮਨੀ ਚੋਣਾਂ ਦੀਆਂ ਨਾਮਜਦਗੀਆਂ ਦਾਖਲ ਕਰਨ ਦੇ ਅੱਜ ਪਹਿਲੇ ਦਿਨ ਜ਼ਿਲ੍ਹੇ ਵਿੱਚ ਕੋਈ ਵੀ ਨਾਮਜਦਗੀ ਨਹੀਂ ਹੋਈ।
ਇਸ ਬਾਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਵਿਕਾਸ-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਸ਼੍ਰੀ ਸ਼ੌਕਦ ਅਹਿਮਦ ਪਰੇ ਨੇ ਦੱਸਿਆ ਕਿ ਇਹ ਨਾਜਦਗੀਆਂ 27 ਜੁਲਾਈ ਤੱਕ ਦਾਖਲ ਹੋ ਸਕਣਗੀਆਂ ਉਹਨਾਂ ਦੱਸਿਆ ਕਿ 28 ਜੁਲਾਈ ਨੂੰ ਨਾਮਜਦਗੀਆਂ ਦੀ ਪੜਤਾਲ ਹੋਵੇਗੀ ਅਤੇ 29 ਜੁਲਾਈ ਤੱਕ ਨਾਮਜਦਗੀਆਂ ਪੱਤਰ ਵਾਪਸ ਲਏ ਜਾ ਸਕਣਗੇ ਅਤੇ ਵੋਟਾਂ 6 ਅਗਸਤ (ਐਤਵਾਰ) ਨੂੰ ਪੈਣਗੀਆਂ ਅਤੇ ਵੋਟਾਂ ਦੀ ਸਮਾਪਤੀ ਉਪਰੰਤ ਉਹਨਾਂ ਪੋਲਿੰਗ ਸਟੇਸ਼ਨਾਂ ਵਿੱਚ ਹੀ ਵੋਟਾਂ ਦੀ ਗਿਣਤੀ ਹੋਵੇਗੀ।