← ਪਿਛੇ ਪਰਤੋ
ਜੀ ਐਸ ਪੰਨੂ ਪਟਿਆਲਾ, 2 ਅਗਸਤ, 2017 : ਜ਼ਿਲਾ ਮੈਜਿਸਟਰੇਟ ਪਟਿਆਲਾ ਸ਼੍ਰੀ ਕੁਮਾਰ ਅਮਿਤ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਪਟਿਆਲਾ ਦੀਆਂ ਸੀਮਾਵਾਂ ਅੰਦਰ (ਪਿੰਡਾਂ ਅਤੇ ਸ਼ਹਿਰਾਂ) ਵਿੱਚ ਬਣੀਆਂ ਪਾਣੀਦੀਆਂ ਟੈਂਕੀਆਂ ਉਪਰ ਕਿਸੇ ਕਿਸਮ ਦੇ ਵਿਖਾਵੇ ਲਈ ਚੜਨ 'ਤੇ ਪਾਬੰਦੀ ਲਗਾਈ ਹੈ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲੇ ਵਿੱਚ ਹੋ ਰਹੀਆਂ ਘਟਨਾਵਾਂ ਸਬੰਧੀ ਆਏ ਦਿਨ ਵੱਖ-ਵੱਖ ਜਥੇਬੰਦੀਆਂ, ਯੂਨੀਅਨਾਂ ਅਤੇ ਆਮ ਪਬਲਿਕ ਵੱਲੋਂ ਆਪਣੀਆਂ ਮੰਗਾਂ ਮਨਵਾਉਣ ਲਈ ਸ਼ਹਿਰਾਂ ਅਤੇ ਪਿੰਡਾਂ ਵਿੱਚ ਬਣੀਆਂ ਹੋਈਆਂ ਪਾਣੀ ਦੀਆਂ ਟੈਂਕੀਆਂ ਉਪਰ ਚੜ ਕੇ ਪ੍ਰਦਰਸ਼ਨਕਰਦੇ ਹੋਏ ਪ੍ਰਦਰਸ਼ਨਕਾਰੀ ਜਾਨ ਨੂੰ ਵੀ ਖਤਰੇ ਵਿੱਚ ਪਾ ਲੈਂਦੇ ਹਨ। ਇਨਾਂ ਪਾਣੀ ਦੀਆਂ ਟੈਂਕੀਆਂ ਦੀ ਉਚਾਈ ਬਹੁਤ ਜ਼ਿਆਦਾ ਹੈ ਜੇਕਰ ਜੋਸ਼ ਵਿੱਚ ਆਏ ਕਿਸੇ ਧਰਨਾਕਾਰੀ ਵੱਲੋਂ ਏਨੀ ਉਚਾਈ ਤੋਂ ਛਾਲ ਮਾਰ ਦਿੱਤੀ ਜਾਂਦੀ ਹੈ ਤਾਂ ਜਾਨੀ ਨੁਕਸਾਨ ਹੋਣ ਦਾ ਖਦਸ਼ਾ ਹੈ ਅਤੇ ਰੋਸ ਵਿੱਚਆਏ ਧਰਨਾਕਾਰੀਆਂ ਵੱਲੋਂ ਜੇਕਰ ਟੈਂਕੀ ਦੇ ਪਾਣੀ ਵਿੱਚ ਕੋਈ ਜ਼ਹਿਰੀਲੀ ਚੀਜ਼ ਮਿਲਾ ਦਿੱਤੀ ਜਾਂਦੀ ਹੈ ਤਾਂ ਇਸ ਨਾਲ ਭਾਰੀ ਜਾਨੀ ਨੁਕਸਾਨ ਹੋਣ ਦਾ ਖਤਰਾ ਹੈ। ਟੈਂਕੀ 'ਤੇ ਰੋਸ ਵਿੱਚ ਚੜੇ ਧਰਨਾਕਾਰੀਆਂ ਨਾਲ ਜੇਕਰ ਜਬਰਦਰਸਤੀ ਕੀਤੀ ਜਾਂਦੀ ਹੈ ਤਾਂ ਇਸ ਤਰਾਂ ਦੀ ਹੱਥਾ ਪਾਈਵਿੱਚ ਵੀ ਟੈਂਕੀ ਤੋਂ ਗਿਰਨ ਦਾ ਖਤਰਾ ਹੈ। ਪ੍ਰਸ਼ਾਸ਼ਨ ਨੂੰ ਅਜਿਹੀ ਸਥਿਤੀ ਨਾਲ ਨਜਿੱਠਣ ਵਿੱਚ ਬਹੁਤ ਮੁਸ਼ਕਿਲ ਪੇਸ਼ ਆਉਂਦੀ ਹੈ। ਪਿਛਲੇ ਸਮੇਂ ਵਿੱਚ ਵਾਪਰੀਆਂ ਅਜਿਹੀਆਂ ਕਈ ਘਟਨਾਵਾਂ ਕਾਰਨ ਅਮਨ ਤੇ ਕਾਨੂੰਨ ਦੀ ਸਥਿਤੀ ਦੇ ਭੰਗ ਹੋਣ ਦਾ ਖਦਸਾ ਬਣਿਆ ਰਹਿੰਦਾ ਹੈ। ਇਸਲਈ ਅਮਨ ਤੇ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਅਤੇ ਲੋਕ ਹਿੱਤ ਸ਼ਾਂਤੀ ਬਰਕਰਾਰ ਰੱਖਣ ਲਈ ਢੁਕਵੇਂ ਕਦਮ ਉਠਾਉਣੇ ਜ਼ਰੂਰੀ ਹੈ। ਇਹ ਹੁਕਮ 25 ਸਤੰਬਰ 2017 ਤੱਕ ਲਾਗੂ ਰਹਿਣਗੇ।
Total Responses : 930