ਜੀ ਐਸ ਪੰਨੂ
ਪਟਿਆਲਾ,15 ਅਗਸਤ 2017 : 71ਵੇਂ ਆਜ਼ਾਦੀ ਦਿਵਸ ਦੇ ਅਵਸਰ 'ਤੇ ਸ਼ਾਹੀ ਸ਼ਹਿਰ ਪਟਿਆਲਾ ਦੇ ਵਾਈ.ਪੀ.ਐਸ. ਸਟੇਡੀਅਮ ਵਿਖੇ ਕਰਵਾਏ ਸਮਾਗਮ ਮੌਕੇ ਕੌਮੀ ਝੰਡਾ ਲਹਿਰਾਉਣ ਉਪਰੰਤ ਪੰਜਾਬ ਵਾਸੀਆਂ ਦੇ ਨਾਮ ਦਿੱਤੇ ਆਪਣੇ ਸੰਦੇਸ਼ ਵਿੱਚ ਆਪਣੀ ਰਵਾਇਤੀ ਪੱਗ ਬੰਨੀ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਪੰਜਾਬੀਆਂ ਦਾ ਦੇਸ਼ ਦੇ ਨਵ ਨਿਰਮਾਣ ਵਿੱਚ ਵੱਡਾ ਯੋਗਦਾਨ ਹੈ ਦੇਸ਼ ਨੂੰ ਆਜ਼ਾਦ ਕਰਾਉਣ ਉਪਰੰਤ ਪੂਰੇ ਦੇਸ਼ ਦਾ ਢਿੱਡ ਭਰਨ ਵਾਲਾ ਪੰਜਾਬ ਪਿਛਲੇ ਸਮੇਂ ਕੁਝ ਅਜਿਹੀਆਂ ਅਲਾਮਤਾਂ ਦਾ ਸ਼ਿਕਾਰ ਹੋਇਆ ਹੈ ਜਿੱਥੇ ਕਿਸਾਨ ਖੁਦਕਸ਼ੀਆਂ ਦੇ ਰਾਹ 'ਤੇ ਤੁਰਿਆ ਉੱਥੇ ਨੌਜਵਾਨ ਪੀੜੀ ਨਸ਼ਿਆਂ ਦਾ ਰਾਹ ਅਖਤਿਆਰ ਕਰ ਰਹੀ ਸੀ ਅਤੇ ਅਮਨ ਤੇ ਕਾਨੂੰਨ ਦੀ ਸਥਿਤੀ ਵਿੱਚ ਵੀ ਗਿਰਾਵਟ ਆਈ ਸੀ ਜੋ ਹੁਣ ਪੰਜਾਬ ਲਈ ਇੱਕ ਗੰਭੀਰ ਤੇ ਚਿੰਤਾ ਦਾ ਵਿਸ਼ਾ ਬਣਿਆ । ਇਹਨਾਂ ਅਲਾਮਤਾਂ ਦੇ ਖਾਤਮੇ ਲਈ ਸਰਕਾਰ ਦੀ ਨੀਅਤ ਪੂਰੀ ਤਰਾਂ ਸਾਫ਼ ਹੈ। ਨਸ਼ਿਆਂ ਦੇ ਖਾਤਮੇ ਅਤੇ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਠੀਕ ਰੱਖਣ ਲਈ ਪੂਰੀ ਤਰਾਂ ਗੰਭੀਰ ਹੈ ਦੇਸ਼ ਦੇ ਅੰਨਦਾਤਾ ਪੰਜਾਬ ਦੇ ਕਿਸਾਨ ਸਿਰ ਚੜੇ ਕਰਜ਼ੇ ਦੀ ਪੰਡ ਨੂੰ ਲਾਹੁਣ ਲਈ ਵੀ ਸਰਕਾਰ ਵੱਲੋਂ ਗੰਭੀਰ ਯਤਨ ਕੀਤੇ ਜਾ ਰਹੇ ਹਨ। ਪੰਜਾਬ ਦੀ ਸਿਰਜਣਾ ਹੀ ਆਜ਼ਾਦੀ ਸੰਗਰਾਮ ਲਈ ਸ਼ਹਾਦਤਾਂ ਦੇਣ ਵਾਲੇ ਭਗਤ ਸਿੰਘ, ਰਾਜਗੁਰੂ, ਸੁਖਦੇਵ, ਕਰਤਾਰ ਸਿੰਘ ਸਰਾਭਾ, ਲਾਲਾ ਲਾਜਪਤ ਰਾਏ ਅਤੇ ਸ਼ਹੀਦ ਉਧਮ ਸਿੰਘ ਵਰਗੇ ਅਨੇਕਾਂ ਯੋਧਿਆਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।
ਆਜਾਦੀ ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਸਭ ਤੋਂ ਪਹਿਲਾਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ,ਪਰੇਡ ਦਾ ਨਰੀਖਣ ਕੀਤਾ ਅਤੇ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ। ਸਮਾਗਮ ਮੌਕੇ ਪਰੇਡ ਵਿੱਚ ਪਰੇਡ ਕਮਾਂਡਰ ਡੀ.ਐਸ.ਪੀ. ਸੁਖਅੰਮ੍ਰਿਤ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਆਈ.ਟੀ.ਬੀ.ਪੀ., ਪੰਜਾਬ ਪੁਲਿਸ, ਪੰਜਾਬ ਹੋਮਗਾਰਡਜ, ਐਨ.ਸੀ.ਸੀ. ਆਰਮੀ ਵਿੰਗ, ਏਅਰ ਵਿੰਗ, ਪੁਰਾਣੀ ਪੁਲਿਸ ਲਾਈਨਜ਼ ਸਕੂਲ ਦੀ ਰੈਡ ਕਰਾਸ ਸੇਂਟ ਜੌਨਜ਼ ਐਬੂਲੈਂਸ, ਨਿਊ ਪਾਵਰ ਹਾਊਸ ਸਕੂਲ ਦੀ ਗਰਲਜ਼ ਗਾਈਡ, ਸਕਾਊਟਸ ਤੇ ਪੰਜਾਬ ਪੁਲਿਸ ਦੇ ਫਸਟ ਆਈ.ਆਰ.ਬੀ. ਦੇ ਪਾਈਪ ਬੈਂਡ ਨੇ ਹਿੱਸਾ ਲਿਆ ਅਤੇ ਸਰਕਾਰੀ ਸਕੂਲਾਂ ਦੀਆਂ ਬੱਚੀਆਂ ਵੱਲੋਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਸਮਾਗਮ ਮੌਕੇ ਮਾਰਸ਼ਲ ਆਰਟ ਗੱਤਕਾ, ਮੋਟਰ ਸਾਈਕਲਾਂ ਦੇ ਕਰਤੱਵ, ਪੰਜਾਬ ਦਾ ਲੋਕ ਨਾਚ ਭੰਗੜਾ ਤੇ ਗਿੱਧਾ ਦਰਸਕਾਂ ਦੀ ਖਿੱਚ ਦਾ ਕੇਂਦਰ ਬਣੇ। ਇਸ ਮੌਕੇ ਸਪੀਕਰ ਵੱਲੋਂ ਆਜ਼ਾਦੀ ਘੁਲਾਟੀਏ ਤੇ ਉਹਨਾਂ ਦੇ ਪਰਿਵਾਰਾਂ ਦੇ ਕੋਲ ਜਾ ਕੇ ਉਹਨਾਂ ਨੂੰ ਸਨਮਾਨਿਤ ਕੀਤਾ ਗਿਆ, ਲੋੜਵੰਦਾਂ ਨੂੰ ਟਰਾਈ ਸਾਈਕਲ ਤੇ ਸਿਲਾਈ ਮਸ਼ੀਨਾਂ ਵੰਡੀਆਂ ਅਤੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕੰਮ ਕਰਨ ਵਾਲੀਆਂ 32 ਸਖ਼ਸੀਅਤਾਂ ਪਰੇਡ ਕਮਾਂਡਰ, ਸਭਿਆਚਾਰਕ ਪ੍ਰੋਗਰਾਮ ਵਿੱਚ ਹਿੱਸਾ ਲੈਣ ਵਾਲੇ ਬੱਚਿਆਂ, ਮੋਟਰ ਸਾਈਕਲ ਸਵਾਰ,ਗੱਤਕਾ ਟੀਮ, ਭੰਗੜਾ ਤੇ ਗਿੱਧਾ ਟੀਮ ,ਜ਼ਿਲਾ ਪ੍ਰੋਗਰਾਮ ਅਫ਼ਸਰ ਦੀ ਝਾਕੀ ਬੇਟੀ ਬਚਾਓ ਬੇਟੀ ਪੜਓ ਪਹਿਲੇ ਅਤੇ ਮਿਲਕਫੈਡ ਵੇਰਕਾ ਦੀ ਝਾਕੀ ਦੂਜੇ ਸਥਾਨ 'ਤੇ ਆਈ ਜਦ ਕਿ ਸੀਨੀਅਰ ਡਵੀਜ਼ਨ ਪਰੇਡ ਵਿੱਚ ਆਈ.ਟੀ.ਬੀ.ਪੀ. ਦੀ ਟੁਕੜੀ ਪਹਿਲੇ ਤੇ ਜ਼ਿਲਾ ਪੁਲਿਸ ਦੀ ਟੁਕੜੀ ਦੂਸਰੇ ਸਥਾਨ 'ਤੇ ਆਈ, ਪਰੇਡ ਜੂਨੀਅਰ ਡਵੀਜ਼ਨ ਵਿੱਚ ਐਨ.ਸੀ.ਸੀ. ਏਅਰਵਿੰਗ ਦੀ ਟੁਕੜੀ ਪਹਿਲੇ ਅਤੇ ਐਨ.ਸੀ.ਸੀ. ਆਰਮੀ ਵਿੰਗ ਦੀ ਗਰਲ ਬਟਾਲੀਅਨ ਦੂਜੇ ਸਥਾਨ 'ਤੇ ਰਹੀ ਸਪੀਕਰ ਵੱਲੋਂ ਇਹਨਾਂ ਸ ਨੂੰ ਸਨਮਾਨਿਤ ਕੀਤਾ ਗਿਆ , ਉਥੇ ਹੀ ਸਮਾਗਮ ਵਿੱਚ ਹਿੱਸਾ ਲੈਣ ਵਾਲੇ ਵਿਦਿਅਕ ਅਦਾਰਿਆਂ ਵਿੱਚ 16 ਅਗਸਤ ਨੂੰ ਛੁੱਟੀ ਕਰਨ ਦਾ ਐਲਾਨ ਵੀ ਕੀਤਾ।
ਸਮਾਗਮ ਦੌਰਾਨ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ਼੍ਰੀਮਤੀ ਪਰਨੀਤ ਕੌਰ, ਮੈਂਬਰ ਪਾਰਲੀਮੈਂਟ ਡਾ: ਧਰਮਵੀਰਾ ਗਾਂਧੀ, ਐਮ.ਐਲ.ਏ. ਸਮਾਣਾ ਸ਼੍ਰੀ ਰਜਿੰਦਰ ਸਿੰਘ, ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਲੈਫ: ਜਨਰਲ ਸ਼੍ਰੀ ਐਨ.ਪੀ.ਐਸ. ਹੀਰਾ, ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਸ਼੍ਰੀਮਤੀ ਵਿੰਨੀ ਮਹਾਜਨ, ਜ਼ਿਲਾ ਅਤੇ ਸੈਸ਼ਨ ਜੱਜ ਸ਼੍ਰੀ ਸੰਜੀਵ ਬੇਰੀ , ਡਵੀਜ਼ਨਲ ਕਮਿਸ਼ਨਰ ਸ਼੍ਰੀ ਏ.ਐਸ. ਮਿਗਲਾਨੀ, ਆਈ.ਜੀ. ਸ਼੍ਰੀ ਏ.ਐਸ. ਰਾਏ, ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਅਮਿਤ, ਡੀ.ਆਈ.ਜੀ. ਡਾ: ਸੁਖਚੈਨ ਸਿੰਘ ਗਿੱਲ, ਐਸ.ਐਸ.ਪੀ. ਡਾ: ਐਸ. ਭੂਪਤੀ, ਨਗਰ ਨਿਗਮ ਦੇ ਕਮਿਸ਼ਨਰ ਸ਼੍ਰੀ ਗੁਰਪ੍ਰੀਤ ਸਿੰਘ ਖਹਿਰਾ, ਵੱਖ-ਵੱਖ ਰਾਜਸੀ, ਧਾਰਮਿਕ, ਸਮਾਜਿਕ ਤੇ ਵਿਦਿਅਕ ਸੰਸਥਾਵਾਂ ਦੇ ਨੁਮਾਇੰਦੇ, ਸਕੂਲਾਂ ਤੇ ਕਾਲਜਾਂ ਦੇ ਅਧਿਆਪਕ, ਬੱਚੇ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਪਟਿਆਲਾ ਨਿਵਾਸੀ ਵੀ ਹਾਜ਼ਰ ਸਨ।
ਫੋਟੋ ;ਪਟਿਆਲਾ ਦੇ ਵਾਈ.ਪੀ.ਐਸ. ਸਟੇਡੀਅਮ ਵਿਖੇ 71ਵੇਂ ਆਜ਼ਾਦੀ ਦਿਵਸ ਦੀਆ ਵੱਖ ਵੱਖ ਝਾਕੀਆਂ ,ਇਕ ਬਦੇਸੀ ਜੋੜਾ ਵੀ ਦੇਖਣ ਆਇਆ ਪਟਿਆਲਾ ਵਿਖੇ ਅਜਾਦੀ ਦਿਨ ,ਤੇ ਅਜਾਦੀ ਘਲਾਟੀਏ