← ਪਿਛੇ ਪਰਤੋ
ਵਿਜੇਪਾਲ ਬਰਾੜ ਚੰਡੀਗੜ੍ਹ, 20 ਅਗਸਤ 2017 : ਖੰਨਾ ਵਿਖੇ ਗੈਂਗਸਟਰ ਰੁਪਿੰਦਰ ਗਾਂਧੀ ਦੇ ਭਰਾ ਮਨਵਿੰਦਰ ਗਾਂਧੀ 'ਤੇ ਦੋ ਅਣਪਛਾਤੇ ਹਮਲਾਵਰਾਂ ਵੱਲੋਂ ਜਾਣਲੇਵਾ ਹਮਲਾ ਕੀਤਾ ਗਿਆ ਹੈ ਜਿਸਨੂੰ ਗੰਭੀਰ ਜਖਮੀ ਹਾਲਤ ਵਿੱਚ ਅਪੋਲੋ ਹਸਪਤਾਲ ਭਰਤੀ ਕਰਵਾਇਆ ਗਿਆ ਜਿੱਥੇ ਉਸਦੀ ਮੌਤ ਹੋ ਗਈ। ਬਾਬੂਸ਼ਾਹੀ ਦੇ ਸੂਤਰਾਂ ਮੁਤਾਬਿਕ ਦੋ ਅਣਪਛਾਤੇ ਨੌਜਵਾਨਾਂ ਵਲੋਂ ਘਰ 'ਚ ਵੜ ਕੇ ਉਨ੍ਹਾਂ 'ਤੇ ਫਾਇਰਿੰਗ ਕੀਤੀ ਗਈ ਤੇ ਭੱਜਦੇ ਸਮੇਂ ਰਸਤੇ 'ਚੋਂ ਕਿਸੇ ਦੀ ਕਾਰ ਖੋਹ ਕੇ ਫਰਾਰ ਹੋ ਗਏ । ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ 'ਤੇ ਪੁੱਜੀ ਪੁਲਸ ਮਾਮਲੇ ਦੀ ਜਾਂਚ 'ਚ ਜੁੱਟ ਗਈ ਹੈ।
Total Responses : 267