ਜੀ ਐਸ ਪੰਨੂ
ਪਟਿਆਲਾ, 23 ਅਗਸਤ, 2017 : ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਖਿਲਾਫ਼ ਸਾਧਵੀ ਯੌਨ ਸ਼ੋਸ਼ਣ ਮਾਮਲੇ 'ਚ ਅਦਾਲਤ ਨੇ 25 ਅਗਸਤ ਨੂੰ ਫੈਸਲਾ ਸੁਣਾਉਣਾ ਹੈ। ਇਸ ਦੇ ਮੱਦੇਨਜ਼ਰ ਪੂਰੇ ਪੰਜਾਬ ਵਿਚ ਹੀ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਪਟਿਆਲਾ ਵਿਚ ਵੀ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਮੁੱਖ ਰੱਖਦੇ ਹੋਏ ਸਾਧਵੀ ਯੌਨ ਸ਼ੋਸ਼ਣ ਮਾਮਲੇ 'ਚ ਪਟਿਆਲਾ ਜ਼ਿਲ੍ਹੇ ਵਿੱਚ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰਬਣਾਈ ਰੱਖਣ ਲਈ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ- ਕਮ- ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਕੁਮਾਰ ਅਮਿਤ ਨੇ ਜ਼ਿਲ੍ਹੇ ਵਿੱਚ 63 ਕਾਰਜਕਾਰੀ ਮੈਜਿਸਟਰੈਟ ਨਿਯੁਕਤ ਕਰਕੇਉਹਨਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਤਾਇਨਾਤ ਕਰ ਦਿੱਤਾ ਹੈ। ਜ਼ਿਲ੍ਹੇ ਵਿੱਚ ਅਮਨ ਤੇ ਕਾਨੂੰਨ ਦੀ ਵਿਵਸਥਾ ਨਾਲ ਨਜਿੱਠਣ ਲਈ ਦਿਸ਼ਾ ਨਿਰਦੇਸ਼ ਵੀ ਦਿੱਤੇ ਗਏ।
ਡਿਪਟੀ ਕਮਿਸ਼ਨਰ ਕਾਰਜਕਾਰੀ ਮੈਜਿਸਟਰੇਟਾਂ ਨੂੰ ਕਿਹਾ ਕਿ ਉਹਨਾਂ ਨਾਲ ਲਗਾਏ ਗਏ ਪੁਲਿਸ ਅਧਿਕਾਰੀਆਂ ਨਾਲ ਤੁਰੰਤ ਰਾਬਤਾ ਕਰਕੇ ਆਪਣੇ-ਆਪਣੇ ਖੇਤਰਾਂ ਦਾ ਤੁਰੰਤ ਦੌਰਾ ਕਰਕੇ ਸਥਿਤੀ 'ਤੇ ਤਿੱਖੀ ਨਜ਼ਰ ਰੱਖੀ ਜਾਵੇ ਅਤੇ ਜ਼ਿਲ੍ਹੇ ਵਿੱਚ ਦਫ਼ਾ 144 ਲੱਗੀ ਹੋਣ ਕਾਰਨ ਕਿਤੇ ਵੀ 5 ਵਿਅਕਤੀਆਂ ਤੋਂ ਵੱਧਇਕੱਠ ਨਾ ਹੋਣ ਦੇਣ ਅਤੇ ਨਾ ਹੀ ਕਿਸੇ ਨੂੰ ਹਥਿਆਰ ਲੈ ਕੇ ਚੱਲਣ ਦੀ ਇਜਾਜ਼ਤ ਦਿੱਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਫੌਜ ਦੇ ਸੀਨੀਅਰ ਅਧਿਕਾਰੀਆਂ ਨਾਲ ਵੀ ਤਾਲਮੇਲ ਕੀਤਾ ਗਿਆ ਹੈ ਅਤੇ ਉਹਨਾਂ ਨੂੰ ਲੋੜ ਪੈਣਦੀ ਸੂਰਤ ਵਿੱਚ ਤਿਆਰ ਰਹਿਣ ਲਈ ਕਿਹਾ ਗਿਆ ਹੈ। ਇਹਨਾਂ ਕਾਰਜਕਾਰੀ ਮੈਜਿਸਟਰੇਟਾਂ ਦੇ ਵਾਹਨਾਂ ਵਿੱਚ ਅਤੇ ਸਿਵਲ ਸਰਜਨ ਦੇ ਦਫ਼ਤਰ ਵਿਚ ਵਾਇਰਲੈਸਸੈਟ ਲਗਾਏ ਜਾਣਗੇ ਤਾਂ ਕਿ ਦੂਸਰੇ ਸੰਚਾਰ ਸਾਧਨਾਂ ਵਿੱਚ ਇਹ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨਾਲ ਸਿੱਧਾ ਸੰਪਰਕ ਰੱਖ ਸਕਣ। ਜ਼ਿਲ੍ਹੇ ਦੇ ਸਾਰੇਅਧਿਕਾਰੀਆਂ ਦੇ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ ਅਤੇ ਕੋਈ ਵੀ ਸਟੇਸ਼ਨ ਨਹੀਂ ਛੱਡ ਸਕੇਗਾ। ਹਾਜਰ ਸਿਵਲ ਸਰਜਨ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਤੇ ਸਬਡਵੀਜ਼ਨ ਪੱਧਰ 'ਤੇ ਵਿਸ਼ੇਸ਼ ਮੈਡੀਕਲ ਟੀਮਾਂ ਦਾ ਗਠਨ ਕੀਤਾ ਜਾਵੇ ਤੇ ਜ਼ਿਲ੍ਹੇ ਵਿੱਚ ਰੈਡ ਕਰਾਸ, ਫਾਇਰ ਬ੍ਰਿਗੇਡ ਤੇ ਰਿਕਵਰੀ ਵੈਨਾਂ ਨੂੰ ਚੌਕਸ ਰਹਿਣ ਲਈ ਕਿਹਾਅਤੇ ਏ.ਡੀ.ਸੀ. ਜਨਰਲ ਸ਼੍ਰੀਮਤੀ ਪੂਨਮਦੀਪ ਕੌਰ, ਏ.ਡੀ.ਸੀ. ਵਿਕਾਸ ਸ਼੍ਰੀ ਸ਼ੌਕਤ ਅਹਿਮਦ ਪਰੇ ਤੇ ਈ.ਟੀ.ਸੀ. ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੂੰ ਫਾਇਰ ਬ੍ਰਿਗੇਡ ਤੇਮੈਡੀਕਲ ਸਹਾਇਤਾ ਦੇ ਪ੍ਰਬੰਧ ਕਰਨ ਦੀ ਜਿੰਮੇਵਾਰੀ ਸੌਂਪੀ ਗਈ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਵਟਸ ਐਪ ਜਾਂ ਫੋਨ ਰਾਹੀਂ ਕਿਸੇ ਵੀ ਤਰ੍ਹਾਂ ਦੀਅਫਵਾਹ ਨੂੰ ਅੱਗੇ ਭੇਜਣ ਤੋਂ ਗੁਰੇਜ਼ ਕਰਨ ਤੇ ਮੀਡੀਆ ਨੂੰ ਵੀ ਅਪੀਲ ਕੀਤੀ ਕਿ ਮੌਜੂਦਾ ਹਾਲਾਤਾਂ ਦੇ ਸੰਧਰਵ ਵਿੱਚ ਉਹ ਪ੍ਰਸ਼ਾਸ਼ਨਿਕ ਅਧਿਕਾਰੀਆਂ ਤੋਂ ਤੱਥਾਂ ਦੀਪੁਸ਼ਟੀ ਕਰਕੇ ਹੀ ਕੋਈ ਖਬਰ ਪ੍ਰਕਾਸ਼ਤ ਕਰਨ।
ਜ਼ਿਲ੍ਹਾ ਮੁਖੀ ਡਾਕਟਰ ਐਸ.ਭੂਪਤੀ ਨੇ ਕਿਹਾ ਕਿ ਕਿਸੇ ਨੂੰ ਵੀ ਜ਼ਿਲ੍ਹੇ ਵਿੱਚ ਅਮਨ ਤੇ ਕਾਨੂੰਨ ਨੂੰ ਭੰਗ ਕਰਨ ਦੀ ਇਜਾਜਤ ਨਹੀਂ ਦਿੱਤੀ ਜਾਵੇਗੀ ਅਤੇ ਜ਼ਿਲ੍ਹੇਵਿੱਚ ਵੱਡੀ ਗਿਣਤੀ ਵਿੱਚ ਅਰਧ ਸੁਰੱਖਿਆ ਬਲ ਤੇ ਪੁਲਿਸ ਤਾਇਨਾਤ ਕੀਤੀ ਗਈ ਹੈ। ਉਹਨਾਂ ਕਿਹਾ ਕਿ ਜੇ ਅਫਵਾਹ ਫੈਲਾਉਣ ਦਾ ਕੋਈ ਮਾਮਲਾ ਸਾਹਮਣੇਆਇਆ ਤਾਂ ਉਸ ਖਿਲਾਫ਼ ਆਈ.ਟੀ. ਐਕਟ ਤਹਿਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।