← ਪਿਛੇ ਪਰਤੋ
ਪਟਿਆਲਾ, 29 ਅਗਸਤ, 2017 : ਪੰਜਾਬ ਚ ਪਿਛਲੇ ਸਮੇਂ ਦੌਰਾਨ ਹੋਏ ਧਾਰਮਿਕ ਆਗੂਆਂ ਤੇ ਹਮਲਿਆਂ ਪਿੱਛੇ ਕੱਟੜਪੰਥੀਆਂ ਦਾ ਹੱਥ ਹੈ। ਜਿਸ ਕਰ ਕੇ ਹੀ ਉਨ੍ਹਾਂ ਹਮਲਿਆਂ ਨੂੰ ਇਨ੍ਹਾਂ ਸਮਾਂ ਹੋਣ ਦੇ ਬਾਵਜੂਦ ਕੋਈ ਵੀ ਵਿਅਕਤੀ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਇਸ ਗੱਲ ਦਾ ਪ੍ਰਗਟਾਵਾ ਸ਼ਿਵ ਸੈਨਾ ਹਿੰਦੁਸਤਾਨ ਦੇ ਮਾਲਵਾ ਜ਼ੋਨ ਦੇ ਪ੍ਰਧਾਨ ਪਰਵੀਤ ਕਥੂਰੀਆ ਵੱਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਚ ਬੈਠੇ ਕੱਟੜਪੰਥੀ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਲਈ ਪਿਛਲੇ ਲੰਬੇ ਸਮੇਂ ਤੋਂ ਸਾਜ਼ਿਸ਼ਾਂ ਰਚਦੇ ਆ ਰਹੇ ਹਨ। ਕਥੂਰੀਆ ਨੇ ਕਿਹਾ ਕਿ ਵਿਦੇਸ਼ਾਂ ਚ ਬੈਠੇ ਉਨ੍ਹਾਂ ਕੱਟੜਪੰਥੀਆਂ ਨੂੰ ਗ੍ਰਿਫ਼ਤਾਰ ਕਰ ਕੇ ਫਾਂਸੀ ਤੇ ਲਟਕਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਪਹਿਲਾ ਹਿੰਦੂ ਨੇਤਾਵਾਂ ਤੇ ਹੋਏ ਹਮਲੇ ਉਸ ਤੋਂ ਬਾਅਦ ਆਰ.ਐੱਸ.ਐੱਸ. ਦੇ ਆਗੂ ਤੇ ਹੋਇਆ ਹਮਲਾ ਇਸ ਵੱਲ ਸੰਕੇਤ ਕਰਦਾ ਹੈ ਕਿ ਪੰਜਾਬ ਚ ਖਾਲਿਸਤਾਨਿਆ ਵੱਲੋਂ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਗਏ ਹਨ। ਕਥੂਰੀਆ ਨੇ ਕਿਹਾ ਕਿ ਉਨ੍ਹਾਂ ਨੇ ਸੂਬੇ ਚ ਰਿਫਰੈਂਡਮ 2020 ਦੀਆ ਫਲੈਕਸਾਂ ਲਗਾਈ ਗਈ। ਉਸ ਤੋਂ ਬਾਅਦ ਵੀ ਉਨ੍ਹਾਂ ਵੱਲੋਂ ਸੋਸ਼ਲ ਮੀਡੀਆ ਤੇ ਇਸ ਸਬੰਧੀ ਕੁੜ ਪ੍ਰਚਾਰ ਕੀਤਾ ਜਾ ਰਿਹਾ ਹੈ। ਜਿਸ ਦਾ ਸ਼ਿਵ ਸੈਨਾ ਹਿੰਦੁਸਤਾਨ ਵੱਲੋਂ ਵਿਰੋਧ ਕੀਤਾ ਗਿਆ। ਸ਼ਿਵ ਸੈਨਾ ਆਗੂ ਨੇ ਕਿਹਾ ਕਿ ਕੇਂਦਰ ਚ ਬੈਠੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਅਤੇ ਸੂਬੇ ਚ ਬੈਠੀ ਕਾਂਗਰਸ ਸਰਕਾਰ ਵੱਲੋਂ ਇਸ ਨੂੰ ਲੈ ਕੇ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਜੇਕਰ ਭਵਿੱਖ ਚ ਵੀ ਵਿਦੇਸ਼ਾਂ ਚ ਬੈਠੇ ਵਿਅਕਤੀਆਂ ਜਾ ਫੇਰ ਹੋਰਨਾਂ ਵੱਲੋਂ ਸੂਬੇ ਚ ਆਪਸੀ ਭਾਈਚਾਰੇ ਤੇ ਏਕਤਾ ਨੂੰ ਖ਼ਤਮ ਕਰਨ ਲਈ ਕੁੱਝ ਕੀਤਾ ਗਿਆ ਤਾਂ ਸ਼ਿਵ ਸੈਨਾ ਉਸ ਦਾ ਵਿਰੋਧ ਕਰੇਗੀ। ਇਸ ਦੇ ਨਾਲ ਹੀ ਉਨ੍ਹਾਂ ਡੀ.ਜੀ.ਪੀ. ਪੰਜਾਬ ਸੁਰੇਸ਼ ਅਰੋੜਾ ਤੋਂ ਵੀ ਮੰਗ ਕੀਤੀ ਗਈ ਜਿੱਥੇ ਅੱਤਵਾਦੀ ਜਾਂ ਫੇਰ ਕੱਟੜਪੰਥੀ ਪੁਲਿਸ ਹਿਰਾਸਤ ਚੋਂ ਬਾਹਰ ਹਨ ਉਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇ ਤਾਂ ਜੋ ਪੰਜਾਬ ਚ ਆਪਸੀ ਭਾਈਚਾਰਾ ਤੇ ਏਕਤਾ ਕਾਇਮ ਰਹਿ ਸਕੇ।
Total Responses : 936