← ਪਿਛੇ ਪਰਤੋ
ਬਰਨਾਲਾ, 4 ਸਤੰਬਰ, 2017 : ਆਰਥਿਕ ਤੰਗੀ ਕਾਰਨ ਇਕ ਕਿਸਾਨ ਵਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ 33 ਸਾਲਾਂ ਕਿਸਾਨ ਕੁਲਦੀਪ ਸਿੰਘ ਪੁੱਤਰ ਜਗਰੂਪ ਸਿੰਘ ਵਾਸੀ ਚੰਨਣਵਾਲ ਦੇ ਪਿਤਾ ਨੇ ਤਿੰਨ ਚਾਰ ਸਾਲ ਪਹਿਲਾਂ ਆਪਣੀ ਜ਼ਮੀਨ ਵੇਚ ਦਿੱਤੀ ਸੀ। ਜਿਸ ਕਾਰਨ ਕੁਲਦੀਪ ਸਿੰਘ ਦਿਹਾੜੀ ਮਜ਼ਦੂਰੀ ਕਰ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਨ 'ਚ ਅਸਮਰਥ ਸੀ, ਇਸ ਲਈ ਉਸ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲਿਸ ਨੇ ਮ੍ਰਿਤਕ ਦੇ ਪਿਤਾ ਜਗਰੂਪ ਸਿੰਘ ਪੁੱਤਰ ਕਪੂਰ ਸਿੰਘ ਵਾਸੀ ਚੰਨਣਵਾਲ ਦੇ ਬਿਆਨਾਂ 'ਤੇ ਕਾਰਵਾਈ ਕਰਦਿਆਂ ਪੋਸਟਮਾਰਟਮ ਕਰਨ ਮਗਰੋਂ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਹੈ।
Total Responses : 942